Punjab

ਪਿੰਡ ਧਮੋਟ ਵਿੱਚ ਨਸ਼ਾ ਵੇਚਣ ਤੋਂ ਰੋਕਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ

ਪਿੰਡ ਧਮੋਟ ਵਿੱਚ ਨਸ਼ਾ ਵੇਚਣ ਤੋਂ ਰੋਕਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ

ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤ ਸਮੇਤ ਤਿੰਨ ਜ਼ਖ਼ਮੀ

ਖੰਨਾ (ਲੁਧਿਆਣਾ): ਹਲਕਾ ਪਾਇਲ ਦੇ ਪਿੰਡ ਧਮੋਟ ਵਿੱਚ ਕਥਿਤ ਨਸ਼ਾ ਵੇਚਣ ਦਾ ਵਿਰੋਧ ਕਰਨ ’ਤੇ ਇੱਕ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਪਿਓ ਅਤੇ ਉਸ ਦੇ ਦੋ ਪੁੱਤਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਪਵਨਦੀਪ ਸਿੰਘ, ਉਸ ਦੇ ਭਰਾ ਲਵਪ੍ਰੀਤ ਸਿੰਘ ਅਤੇ ਪਿਤਾ ਮਲਕੀਤ ਸਿੰਘ ਵਜੋਂ ਹੋਈ ਹੈ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਾਇਲ ਵਿਖੇ ਦਾਖ਼ਲ ਕਰਵਾਇਆ ਗਿਆ।

ਪਵਨਦੀਪ ਸਿੰਘ ਨੇ ਦੱਸਿਆ ਕਿ “ਸਾਡੇ ਗੁਆਂਢ ਵਿੱਚ ਰਹਿਣ ਵਾਲੇ ਕੁਝ ਵਿਅਕਤੀ ਕਾਫ਼ੀ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ। ਸਾਡੇ ਘਰ ਦੇ ਬਾਹਰ ਦੇਰ ਰਾਤ ਤੱਕ ਗੱਡੀਆਂ ਵਿੱਚ ਸਵਾਰ ਹੋ ਕੇ ਲੋਕ ਨਸ਼ਾ ਖਰੀਦਣ ਆਉਂਦੇ ਰਹਿੰਦੇ ਹਨ ਜਿਸ ਕਾਰਨ ਇਲਾਕੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਕੀਤੀ ਸੀ। ਨਸ਼ਾ ਵੇਚਣ ਦਾ ਵਿਰੋਧ ਕਰਨ ਅਤੇ ਪੁਲਿਸ ਨੂੰ ਸ਼ਿਕਾਇਤ ਦੇਣ ਦੀ ਰੰਜਿਸ਼ ਕਾਰਨ ਗੁਆਂਢ ਵਿੱਚ ਰਹਿਣ ਵਾਲੇ ਵਿਅਕਤੀਆਂ ਨੇ ਸਾਡੇ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਮੈਂ ਖ਼ੁਦ, ਮੇਰਾ ਭਰਾ ਲਵਪ੍ਰੀਤ ਸਿੰਘ ਅਤੇ ਪਿਤਾ ਮਲਕੀਤ ਸਿੰਘ ਜ਼ਖ਼ਮੀ ਹੋ ਗਏ।”

ਇਸ ਵਾਰਦਾਤ ਦੀ ਸਮਾਜ ਸੇਵੀ ਗੁਰਦੀਪ ਸਿੰਘ ਕਾਲੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ “ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਲੋਕਾਂ ’ਤੇ ਹਮਲਾ ਕਰਨਾ ਗੰਭੀਰ ਮਾਮਲਾ ਹੈ। ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਮਿਲ ਸਕੇ।”“ਸਾਡੇ ਘਰ ਕੋਲ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਸੀ। ਸਾਡੇ ਵੱਲੋਂ ਪਹਿਲਾਂ ਨਸ਼ਾ ਤਸਕਰਾਂ ਨੂੰ ਰੋਕਿਆ ਗਿਆ ਸੀ ਪਰ ਉਨ੍ਹਾਂ ਨੇ ਰੁਕਣ ਦੀ ਬਜਾਇ ਸਾਡੇ ਤੇ ਹਮਲਾ ਕਰ ਦਿੱਤਾ। ਘਰ ਵਿੱਚ ਵੜ ਸਾਡੀ ਮੁਲਜ਼ਮਾਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।”-ਜ਼ਖ਼ਮੀ ਨੌਜਵਾਨ

ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ,ਜਾਂਚ ਜਾਰੀ

ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦਰਜ

ਡੀਐੱਸਪੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼