Punjab

ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, PC ਦੌਰਾਨ ਕੀਤਾ ਐਲਾਨ

ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, PC ਦੌਰਾਨ ਕੀਤਾ ਐਲਾਨ

ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, PC ਦੌਰਾਨ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ 20 ਅਕਤੂਬਰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਸ ਦਾ ਮਾਨਸਾ ਵਿੱਚ ਨਸ਼ਿਆਂ ਦਾ ਵਿਰੋਧ ਕਰਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਕਿਹਾ ਕਿ ਸੀਬੀਆਈ ਟੀਮ ਕੱਲ੍ਹ, ਯਾਨੀ ਬੁੱਧਵਾਰ ਨੂੰ ਦੁਪਹਿਰ 12 ਵਜੇ ਮਾਨਸਾ ਪਹੁੰਚੇਗੀ।

ਭਲਕੇ ਦੁਪਹਿਰ 12 ਵਜੇ ਤੱਕ CBI ਦੀ ਟੀਮ ਮਾਨਸਾ ਪਹੁੰਚ ਜਾਵੇਗੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ PC ਦੌਰਾਨ ਕੀਤਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ 20 ਅਕਤੂਬਰ ਪੰਜਾਬ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਜਿਸ ਦਾ ਮਾਨਸਾ ਵਿੱਚ ਨਸ਼ਿਆਂ ਦਾ ਵਿਰੋਧ ਕਰਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਕਿਹਾ ਕਿ ਸੀਬੀਆਈ ਟੀਮ ਕੱਲ੍ਹ, ਯਾਨੀ ਬੁੱਧਵਾਰ ਨੂੰ ਦੁਪਹਿਰ 12 ਵਜੇ ਮਾਨਸਾ ਪਹੁੰਚੇਗੀ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਜਾਂਚ ਸੀਬੀਆਈ ਨੂੰ ਸੌਂਪ ਕੇ ਚੰਗਾ ਕੰਮ ਕੀਤਾ ਹੈ। ਮੈਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਅਸੀਂ ਉਸ ਨੂੰ ਅੰਡਰਵਰਲਡ ਵਿੱਚੋਂ ਲੱਭ ਕੇ ਨਿਆਂ ਦੇ ਕਟਹਿਰੇ ਵਿੱਚ ਲਿਆਵਾਂਗੇ। ਮੈਂ ਮੁੱਖ ਮੰਤਰੀ ਨੂੰ ਕਹਾਂਗਾ ਕਿ ਬਾਕੀ ਦੋ ਮਾਮਲੇ ਵੀ ਸੀਬੀਆਈ ਨੂੰ ਸੌਂਪ ਦੇਣ, ਤੁਸੀਂ ਅਜਿਹਾ ਨਹੀਂ ਕਰ ਸਕੋਗੇ।

 

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਜਲਦ ਇਨਸਾਫ਼ ਮਿਲੇਗਾ। ਦੱਸ ਦਈਏ ਕਿ ਆਪਣੀ ਪੰਜਾਬ ਫੇਰੀ ਦੌਰਾਨ, ਉਹ ਪਹਿਲਾਂ ਗੁਰਦਾਸਪੁਰ ਵਿੱਚ ਬਿਕਰਮਜੀਤ ਦੇ ਪਰਿਵਾਰ ਨਾਲ 15 ਮਿੰਟ ਲਈ ਮਿਲੇ। ਇਸ ਦੌਰਾਨ, ਉਨ੍ਹਾਂ ਨੇ ਬਿਕਰਮਜੀਤ ਦੀ ਮਾਂ ਸੁਰਜੀਤ ਕੌਰ ਦੇ ਪੈਰ ਛੂਹੇ। ਅਮਿਤ ਸ਼ਾਹ ਨੇ ਪਰਿਵਾਰ ਨੂੰ ਸੀਬੀਆਈ ਜਾਂਚ ਅਤੇ ਇਨਸਾਫ਼ ਦਾ ਭਰੋਸਾ ਦਿੱਤਾ।ਕੇਂਦਰੀ ਮੰਤਰੀ ਸ਼ਾਹ ਨੇ ਕਿਹਾ ਕਿ ਜਦੋਂ ਮੈਂ ਪੰਜਾਬ ਵਿੱਚ ਭਾਜਪਾ ਦੀ ਨਸ਼ਾ ਮੁਕਤ ਰੈਲੀ ਕੀਤੀ ਸੀ, ਮੈਂ ਨਸ਼ਾ ਮੁਕਤੀ ਦੇ ਲਈ ਅਇਆ ਸੀ ਤਾਂ ਮੇਰੇ ‘ਤੇ ਵੀ ਦੋਸ਼ ਲਗਾਏ ਗਏ। ਅੱਜ, ਮੈਂ ਦੁਖੀ ਲੋਕਾਂ ਨੂੰ ਦਿਲਾਸਾ ਦੇਣ ਆਇਆ ਸੀ ਪਰ ਮੇਰੇ ਨਾਮ ਦੀ ਵਰਤੋਂ ਕਰਕੇ ਮੈਨੂੰ ਗਾਲ੍ਹਾਂ ਕੱਢੀਆਂ ਗਈਆਂ। ਮਾੜੇ ਬੋਲ ਬੋਲੇ ਗਏ। ਇਹ ਸਭ ਕਹਿਣ ਨਾਲ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼