Punjab

Daler Mehndi Controversy: ਦਲੇਰ ਮਹਿੰਦੀ ਤੇ ਮੀਕਾ ਮੇਰੇ ਚੰਗੇ ਦੋਸਤ, ਵਿਵਾਦ ਖ਼ਤਮ ਕਰਨ ਦੀ ਕੋਸ਼ਿਸ਼ ਕਰਾਂਗਾ: ਧਾਮੀ

Daler Mehndi Controversy: ਦਲੇਰ ਮਹਿੰਦੀ ਤੇ ਮੀਕਾ ਮੇਰੇ ਚੰਗੇ ਦੋਸਤ, ਵਿਵਾਦ ਖ਼ਤਮ ਕਰਨ ਦੀ ਕੋਸ਼ਿਸ਼ ਕਰਾਂਗਾ: ਧਾਮੀ

Daler Mehndi Controversy: ਦਲੇਰ ਮਹਿੰਦੀ ਤੇ ਮੀਕਾ ਮੇਰੇ ਚੰਗੇ ਦੋਸਤ, ਵਿਵਾਦ ਖ਼ਤਮ ਕਰਨ ਦੀ ਕੋਸ਼ਿਸ਼ ਕਰਾਂਗਾ: ਧਾਮੀ

ਜਨਤਾ ਦੇ ਦਬਾਅ ਹੇਠ ਹੋਣਗੇ ਮੰਤਰੀ, ਉਨ੍ਹਾਂ ਨੂੰ ਗਾਇਕ ਦੀ ਤਬੀਅਤ ਖ਼ਰਾਬ ਹੋਣ ਬਾਰੇ ਪਤਾ ਨਹੀਂ ਸੀ: ਮੁੱਖ ਮੰਤਰੀ

Daler Mehndi Controversy: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਪੰਜਾਬੀ ਗਾਇਕ ਦਲੇਰ ਮਹਿੰਦੀ ਨਾਲ ਸਬੰਧਤ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉੱਤਰਾਖੰਡ ਸਾਰੇ ਕਲਾਕਾਰਾਂ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਬਾਰੇ ਦਲੇਰ ਮਹਿੰਦੀ ਅਤੇ ਮੀਕਾ ਸਿੰਘ ਨਾਲ ਖ਼ੁਦ ਗੱਲ ਕਰਨਗੇ। ਉਨ੍ਹਾਂ ਨੇ ਦੋਵਾਂ ਗਾਇਕਾਂ ਨੂੰ ਆਪਣੇ ਚੰਗੇ ਦੋਸਤ ਦੱਸਿਆ। ਜ਼ਿਕਰਯੋਗ ਹੈ ਕਿ ਮੰਤਰੀ ਸੁਬੋਧ ਉਨਿਯਾਲ ਵੱਲੋਂ ਗਾਇਕ ਦਲੇਰ ਮਹਿੰਦੀ ਨੂੰ ਜਨਤਕ ਤੌਰ ’ਤੇ ਕਿਹਾ ਗਿਆ ਸੀ ਕਿ ਤੁਹਾਡੇ ਕੋਲੋਂ ਸਟੇਜ ’ਤੇ ਬੋਲਿਆ ਤਾਂ ਜਾ ਨਹੀਂ ਰਿਹਾ, ਤੁਸੀਂ ਗੀਤ ਕੀ ਗਾਓਗੇ।ਇਹ ਵਿਵਾਦ ਐਤਵਾਰ ਰਾਤ ਨੂੰ ਸਿੱਧਪੀਠ ਮਾਂ ਕੁੰਜਪੁਰੀ ਮੇਲੇ ਦੌਰਾਨ ਪੈਦਾ ਹੋਇਆ ਸੀ। ਇਸ ਮੇਲੇ ਵਿੱਚ ਮੰਤਰੀ ਸੁਬੋਧ ਉਨਿਯਾਲ ਨੇ ਸਟੇਜ ’ਤੇ ਦਲੇਰ ਮਹਿੰਦੀ ਨੂੰ ਪੁੱਛਿਆ ਸੀ ਕਿ ਕੀ ਉਹ ਨਸ਼ੇ ਵਿੱਚ ਹਨ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਬੌਲੀਵੁੱਡ ਦੀਆਂ ਕਈ ਹਸਤੀਆਂ ਅਤੇ ਗਾਇਕ ਮੀਕਾ ਸਿੰਘ ਨੇ ਮੰਤਰੀ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਸੀ।

featured-img

ਮੰਤਰੀ ਸੁਬੋਧ ਉਨਿਯਾਲ ਨੇ ਇਸ ਮਾਮਲੇ ’ਤੇ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਲੋਕਾਂ ਦੇ ਦਬਾਅ ਕਾਰਨ ਗਾਇਕ ਨੂੰ ਸਵਾਲ ਪੁੱਛਿਆ ਸੀ। ਉਨ੍ਹਾਂ ਮੁਤਾਬਕ ਦਲੇਰ ਮਹਿੰਦੀ ਉਸ ਸਮੇਂ ਠੀਕ ਤਰ੍ਹਾਂ ਬੋਲ ਜਾਂ ਤੁਰ ਨਹੀਂ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਇਹ ਸਵਾਲ ਕਰਨਾ ਪਿਆ।
ਮੰਤਰੀ ਦੀ ਇਸ ਕਾਰਵਾਈ ਨੂੰ ਲੈ ਕੇ ਵਿਵਾਦ ਵਧਣ ਮਗਰੋਂ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।ਧਾਮੀ ਨੇ ਕਿਹਾ, ਮੰਤਰੀ ਨੂੰ ਗਾਇਕ ਦੀ ਤਬੀਅਤ ਬਾਰੇ ਜਾਣਕਾਰੀ ਨਹੀਂ ਸੀਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਸੰਭਵ ਹੈ ਕਿ ਮੰਤਰੀ ਉਸ ਸਮੇਂ ਲੋਕਾਂ ਦੇ ਦਬਾਅ ਹੇਠ ਹੋਣ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਸੀ ਕਿ ਦਲੇਰ ਮਹਿੰਦੀ ਦੀ ਤਬੀਅਤ ਠੀਕ ਨਹੀਂ ਹੈ।ਮੁੱਖ ਮੰਤਰੀ ਨੇ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਹੁਣ ਇਸ ਮਾਮਲੇ ਨੂੰ ਇੱਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਾਰੇ ਕਲਾਕਾਰਾਂ ਦਾ ਸਤਿਕਾਰ ਕਰਦਾ ਹੈ ਅਤੇ ਉਹ ਦੋਵਾਂ ਗਾਇਕਾਂ ਨਾਲ ਗੱਲਬਾਤ ਕਰਕੇ ਇਸ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼