Punjab

ਦਿੱਲੀ ਏਅਰਪੋਰਟ ‘ਤੇ ਰੋਕੇ ਜਾਣ ‘ਤੇ ਪਹਿਲੀ ਵਾਰ ਬੋਲੇ CM ਭਗਵੰਤ ਮਾਨ, ਏਅਰਪੋਰਟ ‘ਤੇ ਦੋ ਘੰਟੇ ਬਿਠਾਉਣ ਦਾ ਦਾਅਵਾ

ਦਿੱਲੀ ਏਅਰਪੋਰਟ 'ਤੇ ਰੋਕੇ ਜਾਣ 'ਤੇ ਪਹਿਲੀ ਵਾਰ ਬੋਲੇ CM ਭਗਵੰਤ ਮਾਨ, ਏਅਰਪੋਰਟ 'ਤੇ ਦੋ ਘੰਟੇ ਬਿਠਾਉਣ ਦਾ ਦਾਅਵਾ

ਦਿੱਲੀ ਏਅਰਪੋਰਟ ‘ਤੇ ਰੋਕੇ ਜਾਣ ‘ਤੇ ਪਹਿਲੀ ਵਾਰ ਬੋਲੇ CM ਭਗਵੰਤ ਮਾਨ,

ਕਸਟਮ ਅਧਿਕਾਰੀਆਂ ਵੱਲੋਂ ਉੱਪਰੋਂ ਪ੍ਰੈਸ਼ਰ ਮੰਨੇ ਜਾਣ ਦਾ ਦਾਅਵਾ, ਵਿਧਾਨ ਸਭਾ ‘ਚ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਖ਼ਿਲਾਫ਼ ਮਤਾ ਪਾਸ।

CM Bhagwant Mann speaks out after being stopped at Delhi Airport

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਏਅਰਪੋਰਟ ‘ਤੇ ਖ਼ੁਦ ਨੂੰ ਰੋਕੇ ਜਾਣ ਦੇ ਮੁੱਦੇ ਉੱਤੇ ਪਹਿਲੀ ਵਾਰ ਵੱਡਾ ਬਿਆਨ ਦਿੰਦੇ ਹੋਏ ਕੇਂਦਰ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਗਿਆ ਹੈ। ਵਿਧਾਨ ਸਭਾ ਸਦਨ ਦੇ ਅੰਦਰ ਭਾਰਤੀ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਖ਼ਿਲਾਫ਼ ਪੇਸ਼ ਕੀਤੇ ਗਏ ਇੱਕ ਅਹਿਮ ਸਰਕਾਰੀ ਮਤੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉੱਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਲੋਕਤੰਤਰ ਦੇ ਸਾਰੇ ਸਤੰਭਾਂ ਉੱਤੇ ਕੇਂਦਰ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਬਜ਼ਾ ਕਰ ਲਿਆ ਗਿਆ ਹੈ ਅਤੇ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਏਅਰਪੋਰਟ ‘ਤੇ ਦੋ ਘੰਟੇ ਬਿਠਾਉਣ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ਦੇ ਦੌਰੇ ਤੋਂ ਵਾਪਸੀ ਵੇਲੇ ਦਿੱਲੀ ਏਅਰਪੋਰਟ ‘ਤੇ ਵਾਪਰੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ, “ਦੁਨੀਆ ਦੇ ਸਭ ਤੋਂ ਵੱਡੇ ਫੂਡ ਫੈਸਟੀਵਲ ਵਿੱਚ ਸ਼ਾਮਲ ਹੋ ਕੇ ਜਦੋਂ ਮੈਂ ਵਾਪਸ ਆ ਰਿਹਾ ਸੀ ਤਾਂ ਮੈਨੂੰ ਏਅਰਪੋਰਟ ਤੇ 2 ਘੰਟੇ ਬਿਠਾ ਲਿਆ ਅਤੇ ਕਿਹਾ ਕਿ ਤੁਹਾਡਾ ਸਮਾਨ ਚੈਕ ਕਰਾਂਗੇ।” ਉਨ੍ਹਾਂ ਅੱਗੇ ਕਿਹਾ ਕਿ ਸਮਾਨ ਵਿੱਚੋਂ ਕੁਝ ਵੀ ਨਾ ਮਿਲਣ ‘ਤੇ ਅਧਿਕਾਰੀਆਂ ਨੇ ਉੱਪਰੋਂ ਪ੍ਰੈਸ਼ਰ ਹੋਣ ਦੀ ਗੱਲ ਆਖੀ ਅਤੇ ਵਫ਼ਦ ਦੇ ਸਮਾਨ ਵਿੱਚ ਕੁਝ ਊਣਤਾਈਆਂ ਕੱਢ ਕੇ 50 ਹਜ਼ਾਰ ਰੁਪਏ ਕਟਾਉਣ ਦੀ ਬੇਨਤੀ ਕੀਤੀ, ਜਿਸ ਨੂੰ ਅਫ਼ਸਰਾਂ ਦੀ ਨੌਕਰੀ ਦਾ ਸਵਾਲ ਦੇਖਦੇ ਹੋਏ ਉਨ੍ਹਾਂ ਪ੍ਰਵਾਨ ਕਰ ਲਿਆ।

ਮੁੱਖ ਚੋਣ ਕਮਿਸ਼ਨਰ ਦੇ ਭਰਾ ‘ਤੇ ਬਦਲੇ ਦੇ ਇਲਜ਼ਾਮ

ਸਦਨ ਦੇ ਅੰਦਰ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਸਟਮ ਵਿਭਾਗ ਦੇ ਮੁਖੀ ਉੱਤੇ ਸਿੱਧੇ ਸਵਾਲ ਚੁੱਕੇ ਹਨ। ਉਨ੍ਹਾਂ ਇਲਜ਼ਾਮ ਲਾਇਆ, “ਉੱਥੇ ਕਸਟਮ ਦਾ ਹੈਡ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਭਰਾ ਮਨੀਸ਼ ਹੈ, ਜਿਸ ਦੇ ਰਾਹੀਂ ਮੇਰੇ ਤੋਂ ਬਦਲਾ ਲਿਆ ਗਿਆ। ਇਹੀ ਨਹੀਂ, ਗਿਆਨੇਸ਼ ਕੁਮਾਰ ਦੀ ਬੇਟੀ ਨੌਇਡਾ ਵਿੱਚ ਜੇਨਜ਼ੀ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੀ 15 ਸਾਲ ਦੀ ਬੱਚੀ ‘ਤੇ ਐਨਐਸਏ ਲਗਾ ਰਹੀ ਹੈ, ਜਿਸ ਨੂੰ ਪ੍ਰਯਾਗਰਾਜ ਦੀ ਕੋਰਟ ਨੇ ਇਸ ਕੰਮ ਲਈ ਲਾਹਣਤਾਂ ਪਾਈਆਂ ਹਨ।” ਮੁੱਖ ਮੰਤਰੀ ਨੇ ਇਲਜ਼ਾਮ ਲਾਇਆ ਕਿ ਇਨ੍ਹਾਂ ਅਧਿਕਾਰੀਆਂ ਵੱਲੋਂ ਅਦਾਲਤੀ ਫੈਸਲਿਆਂ ਅਤੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਵਿਰੋਧੀ ਧਿਰਾਂ ਦੇ ਆਗੂਆਂ ਵਿਰੁੱਧ ਸਿਆਸੀ ਰੰਜਿਸ਼ ਤਹਿਤ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।
ਵੋਟਰ ਸਰਕਾਰ ਨੂੰ ਨਹੀਂ, ਸਰਕਾਰ ਚੁਣ ਰਹੀ ਵੋਟਰਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੇ ਗਠਜੋੜ ‘ਤੇ ਤਿੱਖਾ ਹਮਲਾ ਕਰਦਿਆਂ ਦੇਸ਼ ਦੇ ਲੋਕਤੰਤਰੀ ਢਾਂਚੇ ਦੇ ਬਦਲਦੇ ਸਰੂਪ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਸਦਨ ਵਿੱਚ ਵੋਟਰ ਸੂਚੀਆਂ ਦੇ SIR ਅਭਿਆਸ ਦੌਰਾਨ ਹੋਈਆਂ ਗੜਬੜੀਆਂ ‘ਤੇ ਬੋਲਦਿਆਂ ਉਨ੍ਹਾਂ ਇੱਕ ਵੱਡਾ ਬਿਆਨ ਦਿੱਤਾ ਅਤੇ ਕਿਹਾ ਕਿ, “ਪਹਿਲਾਂ ਲੋਕਤੰਤਰ ਵਿੱਚ ਇਹ ਪ੍ਰਥਾ ਹੁੰਦੀ ਸੀ ਕਿ ਵੋਟਰ ਆਪਣੀ ਮਰਜ਼ੀ ਨਾਲ ਸਰਕਾਰਾਂ ਨੂੰ ਚੁਣਦੇ ਸਨ, ਪਰ ਅੱਜ ਦੇ ਮੌਜੂਦਾ ਦੌਰ ਵਿੱਚ ਹਾਲਾਤ ਬਿਲਕੁਲ ਉਲਟ ਹੋ ਚੁੱਕੇ ਹਨ ਅਤੇ ਹੁਣ ਸਰਕਾਰ ਖ਼ੁਦ ਆਪਣੇ ਹਿਸਾਬ ਨਾਲ ਵੋਟਰਾਂ ਨੂੰ ਚੁਣ ਰਹੀ ਹੈ।” ਉਨ੍ਹਾਂ ਇਲਜ਼ਾਮ ਲਾਇਆ ਕਿ ਵਿਰੋਧੀ ਧਿਰਾਂ ਦੇ ਪ੍ਰਭਾਵ ਵਾਲੇ ਇਲਾਕਿਆਂ ਵਿੱਚੋਂ ਲੱਖਾਂ ਯੋਗ ਨਾਗਰਿਕਾਂ ਦੇ ਨਾਂ ਜਾਣਬੁੱਝ ਕੇ ਸੂਚੀਆਂ ਵਿੱਚੋਂ ਗ਼ਾਇਬ ਕਰਨਾ ਦੇਸ਼ ਦੇ ਲੋਕਤੰਤਰ ਨੂੰ ਖ਼ਤਮ ਕਰਨ ਦੀ ਇੱਕ ਵੱਡੀ ਸਾਜ਼ਿਸ਼ ਹੈ।

ਚੋਣ ਕਮਿਸ਼ਨ ਖਿਲਾਫ ਸਰਕਾਰੀ ਮਤਾਇਹ ਪੂਰਾ ਬਿਆਨ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇੱਕ ਸਰਕਾਰੀ ਮਤੇ ਦੌਰਾਨ ਸਾਹਮਣੇ ਆਇਆ ਹੈ। ਇਹ ਮਤਾ ਹਾਲ ਹੀ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਲੱਖਾਂ ਯੋਗ ਵੋਟਰਾਂ ਦੇ ਨਾਂ ਕਥਿਤ ਤੌਰ ਤੇ ਕੱਟੇ ਜਾਣ ਦੇ ਵਿਰੋਧ ਵਿੱਚ ਲਿਆਂਦਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਤੇ ਚੋਣ ਕਮਿਸ਼ਨ ਦੀ ਦੁਰਵਰਤੋਂ ਕਰਕੇ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰ ਨੂੰ ਖੋਹਣ ਅਤੇ ਸ਼ਰੇਆਮ ‘ਵੋਟ ਚੋਰੀ’ ਕਰਨ ਦੇ ਵੱਡੇ ਇਲਜ਼ਾਮ ਲਗਾਏ ਹਨ।

ਭਾਜਪਾ ਨੇ ਲਾਏ ਸਨ ਇਲਜ਼ਾਮ

ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦਿੱਲੀ ਏਅਰਪੋਰਟ ‘ਤੇ ਕਸਟਮ ਵਿਭਾਗ ਵੱਲੋਂ ਕਾਰਵਾਈ ਕੀਤੇ ਜਾਣ ਦੇ ਗੰਭੀਰ ਇਲਜ਼ਾਮ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਫਰਾਂਸ ਦੌਰੇ ਤੋਂ ਵਾਪਸ ਆਉਂਦੇ ਹੋਏ ਲਗਭਗ 21 ਲੱਖ ਰੁਪਏ ਦੀ ਮਹਿੰਗੀ ਸ਼ਾਪਿੰਗ ਕਰਕੇ ਲਿਆਏ ਸਨ, ਜਿਸ ਨੂੰ ਉਨ੍ਹਾਂ ਨੇ ਕਸਟਮ ਵਿਭਾਗ ਕੋਲ ਡਿਕਲੇਅਰ ਨਹੀਂ ਕੀਤਾ ਸੀ। ਭਾਜਪਾ ਬੁਲਾਰੇ ਮੁਤਾਬਕ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਮੁੱਖ ਮੰਤਰੀ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਇਸ ਸਮਾਨ ਵਿੱਚ 2.5 ਲੱਖ ਰੁਪਏ ਦੇ ਜੁੱਤੇ, 5 ਲੱਖ ਰੁਪਏ ਦਾ ਲੂਈ ਵਿਟੌਂ ਹੈਂਡਬੈਗ, ਗੁੱਚੀ ਦੀਆਂ ਜੈਕਟਾਂ, ਵਰਸਾਚੇ ਦੀਆਂ ਕਮੀਜ਼ਾਂ ਅਤੇ ਵਿਦੇਸ਼ੀ ਸ਼ਰਾਬ ਦੀਆਂ 8 ਤੋਂ 10 ਬੋਤਲਾਂ ਸ਼ਾਮਲ ਸਨ, ਜਿਸ ਦੀ ਰਸੀਦ ਉਨ੍ਹਾਂ ਨੇ ਜਨਤਕ ਕਰਨ ਦੀ ਮੰਗ ਕੀਤੀ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼