Punjab

 ਸੁਨਾਮ ਕਿਸਾਨ ਅੱਜ ਫੂਕਣਗੇ ਮੁੱਖ ਮੰਤਰੀ ਦੇ ਪੁਤਲੇ – BKU

 ਸੁਨਾਮ ਕਿਸਾਨ ਅੱਜ ਫੂਕਣਗੇ ਮੁੱਖ ਮੰਤਰੀ ਦੇ ਪੁਤਲੇ

ਕਿਸਾਨ ਅੱਜ ਫੂਕਣਗੇ ਮੁੱਖ ਮੰਤਰੀ ਦੇ ਪੁਤਲੇ

 ਸੁਨਾਮ : ਬੀਕੇਯੂ ਏਕਤਾ (ਉਗਰਾਹਾਂ) ਨੇ ਮੁੱਖ ਮੰਤਰੀ ਪੰਜਾਬ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਨ੍ਸ਼ਾ ਤਸਕਰ- ਪੁਲਿਸ- ਸਿਆਸੀ ਗੱਠਜੋੜ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਹੈ। ਜਥੇਬੰਦੀ ਵੱਲੋਂ ਆਪਣੀਆਂ ਪਿੰਡ ਇਕਾਈਆਂ ਨੂੰ ਸੱਦਾ ਦਿੱਤਾ ਗਿਆ ਹੈ ਕਿ 25 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਪਿੰਡ ਦਾ ਜਨਤਕ ਇਕੱਠ ਕਰਕੇ ਸਾੜਨ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਮਾਰ ਲਈ ਇਹ ਤਿੰਨ ਧਿਰੀ ਗੱਠਜੋੜ ਜਿੰਮੇਵਾਰ ਹੈ ,

ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ - Punjabi Tribune

 

ਇਸ ਵੇਲੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਸ ਗੱਠਜੋੜ ਦੀ ਪੁਸ਼ਤ ਪਨਾਹੀ ਕਰ ਰਹੀ ਹੈ। ਇਸ ਵੱਲੋਂ ਦਾਅਵਾ ਕੀਤਾ ਜਾਂਦਾ “ਯੁੱਧ ਨਸ਼ਿਆਂ ਵਿਰੁੱਧ” ਮਹਿਜ਼ ਇੱਕ ਡਰਾਮਾ ਹੈ ਤੇ ਉਲਟਾ ਇਹ ਨਸ਼ਿਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸੇਧਤ ਹੈ। ਇਸ ਲਈ ਜਥੇਬੰਦੀ ਨੇ 25 ਅਕਤੂਬਰ ਦੇ ਦਿਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਤੇ ਹੋਰਨਾਂ ਮੰਗਾਂ ਲਈ ਪਿੰਡ ਪਿੰਡ ਇਹ ਦੋ ਪੁਤਲੇ ਫੂਕਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖਤ ਸਜ਼ਾਵਾਂ ਦਿਓ। ਉਨਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਓ ਤੇ ਉਨ੍ਹਾਂ ‘ਤੇ ਕਾਰਵਾਈ ਕਰੋ। ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ ਅਤੇ ਪਰਵਿੰਦਰ ਸਿੰਘ ਝੋਟਾ ਦੀ ਧਰਮਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿਓ। ਜਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੀ ਯੋਗ ਮੁਆਵਜ਼ਾ ਦਿਓ। ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਖਿੰਡਾਓ। ਇਸ ਧੰਦੇ ‘ਚ ਗਲਤਾਨ ਸਭਨਾਂ ਨੂੰ ਸਖਤ ਸਜਾਵਾਂ ਦਿਓ।

ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੁੱਖ ਮੰਤਰੀ ਦੇ ਪੁਤਲੇ ਸਾੜੇ - Punjabi Tribune

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼