‘ਪਰਵਿੰਦਰ ਝੋਟਾ ਦਾ ‘ਸਸਕਾਰ ਕਰਵਾਉਣ ਦੀ ਅਪੀਲ’‘, ਰਾਕੇਸ਼ ਟਿਕੈਤ
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪਰਿਵਾਰ ਨੂੰ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਕਰਵਾ ਕੇ ਸਸਕਾਰ ਵੀ ਕਰਨਾ ਚਾਹੀਦਾ ਹੈ।
ਮਾਨਸਾ: 13 ਅਕਤੂਬਰ ਨੂੰ ਮਾਨਸਾ ਵਿੱਚ ਡਰੱਗ ਮਾਫੀਏ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਕੀਤੇ ਕਤਲ ਦੇ ਦੌਰਾਨ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈਕੇ ਅੱਜ ਵੀ ਮਾਨਸਾ ਵਿੱਚ ਧਰਨਾ ਪ੍ਰਦਰਸ਼ਨ ਜਾਰੀ ਹੈ। ਅੱਜ ਮਾਨਸਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਨੇਤਾ ਰਾਕੇਸ਼ ਟਕੈਤ ਪਹੁੰਚੇ ਜਿੱਥੇ ਉਹਨਾਂ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਨਾਮ ਦੁੱਖ ਸਾਂਝਾ ਕੀਤਾ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ, ‘ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਵੀ ਕਰਵਾਇਆ ਜਾਵੇ ਤਾਂ ਕਿ ਉਸਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਕੀਤਾ ਜਾ ਸਕੇ।’
‘ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤੇ ਵਾਰ’
ਰਾਕੇਸ਼ ਟਿਕੈਤ ਨੇ ਅੱਗੇ ਕਿਹਾ ਕਿ,’ਗ੍ਰਹਿ ਮੰਤਰੀ ਅਮਿਤ ਸ਼ਾਹ ਵੋਟਾਂ ਨਜ਼ਦੀਕ ਵੇਖ ਕੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਪਰ ਉਨ੍ਹਾਂ ਨੇ ਅੱਜ ਤੱਕ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦੌਰਾਨ ਸ਼ਹੀਦ ਹੋਏ 750 ਤੋਂ ਜ਼ਿਆਦਾ ਕਿਸਾਨਾਂ ਸਬੰਧੀ ਅਫਸੋਸ ਤੱਕ ਨੀ ਜਤਾਇਆ। ਇਸ ਲਈ ਪਰਿਵਾਰ ਨੂੰ ਬਗੈਰ ਦੇਰੀ ਤੋਂ ਸਿਆਸੀ ਗੱਲਾਂ ਵਿੱਚ ਆਏ ਬਗੈਰ ਮ੍ਰਿਤਕ ਦੇਹ ਦਾ ਸਸਕਾਰ ਕਰ ਦੇਣਾ ਚਾਹੀਦਾ ਹੈ’।ਪੰਜਾਬ ਦਾ ਬਣਿਆ ਹੋਇਆ ਨਸ਼ੀਲਾ ਕੈਪਸੂਲ ਉੱਤਰ ਪ੍ਰਦੇਸ਼ ਤੱਕ ਪਹੁੰਚ ਗਿਆ ਹੈ ਅਤੇ ਸਰਕਾਰਾਂ ਨੂੰ ਇਸ ਪਾਸੇ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਵਿੱਚ ਸਰਕਾਰ ਨੂੰ ਨਸ਼ੇ ‘ਤੇ ਕੰਟਰੋਲ ਕਰਨਾ ਚਾਹੀਦਾ ਹੈ। ਜੇਕਰ ਪੰਜਾਬ ਹੀ ਬਿਮਾਰ ਹੋ ਗਿਆ ਤਾਂ ਰਾਜ ਕਿਸ ‘ਤੇ ਕਰੋਗੇ। ਨਸ਼ਾ ਗੁਜਰਾਤ ਅਤੇ ਨੇਪਾਲ ਦੇ ਰਾਹੀਂ ਪਹੁੰਚ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। – ਰਾਕੇਸ਼ ਟਿਕੈਤ, ਕਿਸਾਨ ਆਗੂ
ਕਾਬਿਲੇਗੌਰ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਠਿੰਡਾ ਰੋਡ ‘ਤੇ ਇੱਕ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਨੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸ ਦਈਏ ਕਿ ਝੋਟਾ ਮੈਡੀਕਲ ਸਟੋਰ ‘ਤੇ ਗਿਆ, ਜਿੱਥੇ ਉਸ ਨੇ ਨਸ਼ੀਲੇ ਕੈਪਸੂਲ ਵਿਕਣ ਦਾ ਇਲਜ਼ਾਮ ਲਾਇਆ। ਇਸ ਦੌਰਾਨ ਵੀਡੀਓ ਵੀ ਬਣਾਈ ਜਾ ਰਹੀ ਸੀ। ਬਹਿਸ ਤੋਂ ਬਾਅਦ ਮੈਡੀਕਲ ਸਟੋਰ ਮਾਲਕ ਨੇ ਉਸ ‘ਤੇ 3 ਗੋਲੀਆਂ ਚਲਾ ਦਿੱਤੀਆਂ। ਪੂਰੀ ਘਟਨਾ Live ‘ਚ ਰਿਕਾਰਡ ਹੋ ਗਈ। ਮਾਨਸਾ ਸਿਵਲ ਹਸਪਤਾਲ ‘ਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।