Punjab

ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤਮਾਈਨਜ਼ ਐਂਡ ਮਿਨਰਲਜ਼ ਐਕਟ ਤਹਿਤ ਮਾਮਲਾ ਦਰਜ

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਕਰਨ ਅਤੇ ਨਿਰਧਾਰਤ ਕਾਨੂੰਨ ਅਨੁਸਾਰ ਮਾਈਨਿੰਗ ਗਤੀਵਿਧੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਛਾਪੇਮਾਰੀ ਖਾਸ ਤੌਰ ’ਤੇ ਖਣਿਜਾਂ ਦੇ ਨਾਜਾਇਜ਼ ਖਣਨ ਨੂੰ ਰੋਕਣ ਅਤੇ ਮਾਈਨਿੰਗ ਕਾਰਜਾਂ ਵਿੱਚ ਭਾਰੀ ਮਸ਼ੀਨਰੀ ਦੀ ਅਣਅਧਿਕਾਰਤ ਵਰਤੋਂ ਦੀ ਜਾਂਚ ਕਰਨ ਲਈ ਕੀਤੀ ਗਈ। ਮੌਕੇ ਤੋਂ ਜ਼ਬਤ ਕੀਤੀ ਮਸ਼ੀਨਰੀ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਭਾਗ ਦੀ ਉਕਤ ਕਾਰਵਾਈ ਦੀ ਸਫ਼ਲਤਾ ਦਾ ਪ੍ਰਮਾਣ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਬੰਧਤ ਵਿਅਕਤੀ ਵਿਰੁੱਧ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਅਰੰਭੀ ਗਈ ਹੈ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ, ‘‘ਵਿਭਾਗ ਨਾਜਾਇਜ਼ ਮਾਈਨਿੰਗ ਵਿਰੁੱਧ ਆਪਣੀ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਕੀਮਤੀ ਖਣਿਜ ਸਰੋਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼