Punjab

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿਚ ਸ਼ਾਮਲ

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿਚ ਸ਼ਾਮਲ

ਜਲਾਲਾਬਾਦ ਜ਼ਿਮਨੀ ਚੋਣ ’ਚ ਬਾਦਲਾਂ ਦੇ ਗੜ੍ਹ ਨੂੰ ਸੰਨ੍ਹ ਲਾਉਣ ਵਾਲੇ ਆਂਵਲਾ ਦੇ ਆਉਣ ਨਾਲ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ’ਚ ਅਕਾਲੀ ਦਲ ਨੂੰ ਮਿਲੇਗਾ ਬਲ

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ਦੇ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲਣੇ ਸ਼ੁਰੂ ਹੋ ਗਏ ਹਨ। ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਅੱਜ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਅਨੁਸਾਰ ਆਂਵਲਾ ਵੱਲੋਂ ਚੰਡੀਗੜ੍ਹ ਵਿਖੇ ਰਸਮੀ ਤੌਰ ’ਤੇ ਪਾਰਟੀ ਦਾ ਪੱਲਾ ਫੜੇ ਜਾਣ ਦੀ ਪੂਰੀ ਸੰਭਾਵਨਾ ਹੈ।

 

ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿਚ ਸ਼ਾਮਲ
ਆਂਵਲਾ ਦੇ ਸਿਆਸੀ ਸਫ਼ਰ ਦੌਰਾਨ ਸੁਖਬੀਰ ਬਾਦਲ ਨਾਲ ਸਿੱਧਾ ਟਕਰਾਅ ਵੀ ਕਾਫ਼ੀ ਚਰਚਾ ਦਾ ਵਿਸ਼ਾ ਰਿਹਾ ਹੈ। ਫ਼ਰਵਰੀ 2021 ਵਿੱਚ ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਜਲਾਲਾਬਾਦ ਤਹਿਸੀਲ ਕੰਪਲੈਕਸ ਵਿੱਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚਾਲੇ ਹਿੰਸਕ ਝੜਪ ਹੋ ਗਈ ਸੀ। ਇਸ ਦੌਰਾਨ ਹੋਏ ਪਥਰਾਅ ਵਿੱਚ ਸੁਖਬੀਰ ਬਾਦਲ ਦੀ ਬੁਲੇਟਪਰੂਫ਼ ਗੱਡੀ ਨੁਕਸਾਨੀ ਗਈ ਸੀ ਅਤੇ ਚਾਰ ਵਿਅਕਤੀ ਜ਼ਖ਼ਮੀ ਹੋਏ ਸਨ। ਉਸ ਵੇਲੇ ਅਕਾਲੀ ਆਗੂਆਂ ਨੇ ਆਂਵਲਾ ਅਤੇ ਉਨ੍ਹਾਂ ਦੇ ਪੁੱਤਰ ਜਤਿਨ ’ਤੇ ਹਿੰਸਾ ਭੜਕਾਉਣ ਦੇ ਦੋਸ਼ ਲਾਏ ਸਨ, ਜਦੋਂਕਿ ਆਂਵਲਾ ਨੇ ਇਸ ਨੂੰ ਨਕਾਰਦਿਆਂ ਅਕਾਲੀਆਂ ’ਤੇ ਮਾਹੌਲ ਖ਼ਰਾਬ ਕਰਨ ਦਾ ਪਲਟਵਾਰ ਕੀਤਾ ਸੀ। ਪੁਲੀਸ ਜਾਂਚ ਤੋਂ ਬਾਅਦ ਦੋਵਾਂ ਪਿਓ-ਪੁੱਤ ਖ਼ਿਲਾਫ਼ ਦੋਸ਼ ਸਾਬਤ ਨਾ ਹੋਣ ਕਾਰਨ ਮਾਮਲਾ ਰਫ਼ਾ-ਦਫ਼ਾ ਕਰ ਦਿੱਤਾ ਗਿਆ ਸੀ।ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੋਵਾਂ ਸਰਹੱਦੀ ਜ਼ਿਲ੍ਹਿਆਂ ਵਿੱਚ ਮਜ਼ਬੂਤ ਜ਼ਮੀਨੀ ਪਕੜ ਰੱਖਣ ਵਾਲੇ ਰਮਿੰਦਰ ਸਿੰਘ ਆਂਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਮਾਲਵਾ ਖਿੱਤੇ ਅੰਦਰ ਪਾਰਟੀ ਕਾਡਰ ਨੂੰ ਵੱਡਾ ਹੁਲਾਰਾ ਮਿਲਣ ਦੇ ਆਸਾਰ ਹ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼