Punjab

ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਭਾਰਤ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਜਥੇ ਦਾ ਸਨਮਾਨ ਵੀ ਕੀਤਾ ਗਿਆ।

ਪਾਕਿਸਤਾਨੀ ਸਿੱਖ ਜਥੇ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ  ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ | ਅਜੀਤ
ਭਾਰਤ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਜਥੇ ਦੇ ਮੈਂਬਰਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਜਥੇ ਦਾ ਸਨਮਾਨ ਵੀ ਕੀਤਾ ਗਿਆ।

ਜਥੇ ਦੇ ਮੈਂਬਰਾਂ ਨੇ ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਭਾਰਤ ਤੋਂ ਹਰ ਸਾਲ ਚਾਰ ਜਥੇ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦੀ ਵੀ ਇੱਛਾ ਹੁੰਦੀ ਹੈ ਕਿ ਉਹ ਭਾਰਤ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਸਿੱਖ ਪਹਿਲੀ ਵਾਰ ਜਥੇ ਦੇ ਰੂਪ ਵਿੱਚ ਭਾਰਤ ਆਏ ਹਨ।
ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, SGPC ਨੇ ਕੀਤਾ ਸਨਮਾਨਿਤ
ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਦਿੱਤੇ ਜਾਣ। ਇਸ ਨਾਲ ਦੋਵਾਂ ਦੇਸ਼ਾਂ ਵਿੱਚ ਰਹਿਣ ਵਾਲੀ ਸਿੱਖ ਸੰਗਤ ਆਪਣੀ ਸ਼ਰਧਾ ਅਨੁਸਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕੇਗੀ। ਧਾਰਮਿਕ ਯਾਤਰਾਵਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਨਾਲ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਨਾਲ ਜੁੜਨ ਦਾ ਮੌਕਾ ਮਿਲੇਗਾ।
ਇਸ ਮੌਕੇ ਐੱਸਜੀਪਸੀ ਪ੍ਰਧਾਨ ਦੇ ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇਰਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਉਪ ਸਕੱਤਰ ਹਰਭਜਨ ਸਿੰਘ, ਜਨਰਲ ਮੈਨੇਜਰ ਮੇਜਰ ਸਿੰਘ ਅਤੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਹਾਜ਼ਰ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼