Punjab

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

ਵਿਅਕਤੀ ਵੱਲੋਂ ਸੁੱਟੀ ਗਈ ਚਿੱਠੀ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਅਮਰਜੀਤ ਸਿੰਘ ਅਤੇ ਅਕਾਲੀ ਦਲ ਬਾਦਲ ਦੇ ਵਰਕਰ ਗੁਰਿੰਦਰ ਸਿੰਘ ਰੂਮੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਲੁਧਿਆਣਾ ਦਿਹਾਤੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਵਿਅਕਤੀ ਕਿੱਥੋਂ ਆਇਆ ਸੀ।

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

ਸਦਰ ਥਾਣੇ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਜਾਰੀ ਹੈ।

ਚਿੱਠੀ ‘ਚ ਕੀ ਧਮਕੀ ਦਿੱਤੀ ਗਈ ?

ਚਿੱਠੀ ਵਿੱਚ ਕਥਿਤ ਤੌਰ ’ਤੇ ਇਨ੍ਹਾਂ ਵਿਅਕਤੀਆਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਹੈ। ਗੁਰਿੰਦਰ ਸਿੰਘ ਰੂੰਮੀ ਵੱਲੋਂ ਅਕਾਲੀ ਦਲ ਨਾਲ ਜੁੜੇ ਰਹਿਣ ਅਤੇ ਬਾਬਾ ਅਮਰਜੀਤ ਸਿੰਘ ਵੱਲੋਂ ਅਕਾਲੀ ਆਗੂਆਂ ਤੇ ਜਥੇਦਾਰ ਸਾਹਿਬ ਨੂੰ ਸਨਮਾਨਿਤ ਕਰਨ ਨੂੰ ਲੈ ਕੇ ਵੀ ਇਤਰਾਜ਼ ਜਤਾਉਣ ਦਾ ਦਾਅਵਾ ਕੀਤਾ ਗਿਆ ਹੈ।

ਚਿੱਠੀ ਵਿੱਚ ਕਥਿਤ ਤੌਰ ’ਤੇ ਪਹਿਲਾਂ ਗੁਰਿੰਦਰ ਸਿੰਘ ਰੂੰਮੀ ਦੇ ਘਰ ’ਤੇ ਗੋਲੀਆਂ ਚਲਾਏ ਜਾਣ ਦਾ ਜ਼ਿਕਰ ਕਰਦਿਆਂ ਮੁੜ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਮੋਟਰਸਾਈਕਲ ਸਵਾਰ ਨੇ ਕੀਤੇ ਸਨ ਦੋ ਰਾਊਂਡ ਫਾਇਰ : ਪੁਲਿਸ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਿਹੜੇ ਆਗੂਆਂ ਨੂੰ ਧਮਕੀ ਮਿਲੀ ਹੈ, ਉਨ੍ਹਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਦੇਰ ਰਾਤ 22 ਵਜੇ ਦੋ ਰਾਊਂਡ ਫਾਇਰ ਕੀਤੇ ਸਨ, ਜੋ ਕਿ ਮੂੰਹ ਢਕਿਆ ਹੋਇਆ ਸੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੀ ਹੈ, ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹਾਲਾਂਕਿ, ਵਾਰਦਾਤ ਨੂੰ ਅੰਜਾਮ ਦੇਣ ਵਾਲਾ ਕੌਣ ਹੈ, ਇਸ ਦੇ ਪਿੱਛੇ ਕੀ ਮਕਸਦ ਹੈ ਅਤੇ ਚਿੱਠੀ ਵਿੱਚ ਕੀਤੇ ਦਾਅਵਿਆਂ ਦੀ ਸੱਚਾਈ ਕੀ ਹੈ ? ਇਸ ਸਵਾਲਾਂ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼