Punjab

ਪੰਜਾਬ ’ਚ ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੀ ਆਵਾਜ਼

ਪੰਜਾਬ ’ਚ ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੀ ਆਵਾਜ਼

ਪੰਜਾਬ ’ਚ ਵਪਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ ਦਲ ਨੇ ਚੁੱਕੀ ਆਵਾਜ਼

 

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੂਬਾ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣਾ ਅਤੇ ਗੈਂਗਸਟਰਾਂ ‘ਤੇ ਲੁਟੇਰਿਆਂ ਦੀਆਂ ਸਰਗਰਮੀਆਂ ‘ਤੇ ਨੱਥ ਪਾਉਣਾ ਬਹੁਤ ਜ਼ਰੂਰੀ ਹੈ।ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ, “ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕਾਨੂੰਨ ਵਿਵਸਥਾ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਵੇਗਾ ਅਤੇ ਵਪਾਰੀਆਂ ਨੂੰ ਡਰ-ਮੁਕਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਗੈਂਗਸਟਰਾਂ ਅਤੇ ਲੁਟੇਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਦਾਅਵਾ, ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਲਈ ਕਾਨੂੰਨ ਲਿਆਉਣ ਦੀ ਗੱਲ ਕਹੀ ਗਈ ਹੈ। ਜੀਐੱਸਟੀ ਛਾਪਿਆਂ ਤੋਂ ਰਾਹਤ ਅਤੇ ਨੁਕਸਾਨ ਦੇ ਮੁਆਵਜ਼ੇ ਲਈ ਵਿਸ਼ੇਸ਼ ਫੰਡ ਬਣਾਉਣ ਦੀ ਮੰਗ ਕੀਤੀ ਹੈ।”
ਕਥਿਤ ਲੈਣ-ਦੇਣ ਅਤੇ ਮੁਲਜ਼ਮਾਂ ਨਾਲ ਮਿਲੀਭੁਗਤ ਦੇ ਇਲਜ਼ਾਮ

ਸੁਖਬੀਰ ਸਿੰਘ ਬਾਦਲ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਗੈਂਗਸਟਰਾਂ ਅਤੇ ਲੁਟੇਰਿਆਂ ਦੀਆਂ ਗਤੀਵਿਧੀਆਂ ਕਾਰਨ ਲੋਕਾਂ, ਖ਼ਾਸ ਕਰਕੇ ਵਪਾਰੀਆਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਵਪਾਰੀ ਆਪਣੇ ਕਾਰੋਬਾਰ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਵਿੱਚ ਕਥਿਤ ਲੈਣ-ਦੇਣ ਅਤੇ ਮੁਲਜ਼ਮਾਂ ਨਾਲ ਮਿਲੀਭੁਗਤ ਦੇ ਇਲਜ਼ਾਮ ਲਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਭੂਮਿਕਾ ‘ਤੇ ਵੀ ਸਵਾਲ ਚੁੱਕੇ।ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ “ਵਪਾਰੀਆਂ ਦੀ ਸੁਰੱਖਿਆ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਾਰੋਬਾਰੀਆਂ ਨੂੰ ਭਰੋਸੇਯੋਗ ਮਾਹੌਲ ਦੇਣਾ ਜ਼ਰੂਰੀ ਹੈ।” ਨਸ਼ਾ ਤਸਕਰੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਲਈ ਸਖ਼ਤ ਕਾਨੂੰਨੀ ਪ੍ਰਬੰਧ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ।

issue of security of traders

ਵਪਾਰੀ ਵਰਗ ਦੀਆਂ ਸਮੱਸਿਆਵਾਂ

ਇਸ ਮੌਕੇ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਮਿਤ ਕਪੂਰ ਨੇ ਵੀ ਵਪਾਰੀ ਵਰਗ ਦੀਆਂ ਸਮੱਸਿਆਵਾਂ ਉਠਾਈਆਂ। ਉਨ੍ਹਾਂ ਕਿਹਾ ਕਿ ਵਪਾਰੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਪਰ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਵਾਈ, ਸੁਰੱਖਿਆ ਦੀ ਘਾਟ ਅਤੇ ਕਾਰੋਬਾਰੀ ਨੁਕਸਾਨ ਦੀ ਭਰਪਾਈ ਨਾ ਹੋਣ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਿਤ ਕਪੂਰ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਸਰਕਾਰ ਦੇ ਲਗਭਗ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਵਪਾਰੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਢੁੱਕਵਾਂ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੀਐੱਸਟੀ ਵਿਭਾਗ ਵੱਲੋਂ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਛਾਪੇ ਮਾਰੇ ਜਾਣ ਕਾਰਨ ਛੋਟੇ ਅਤੇ ਦਰਮਿਆਨੇ ਵਪਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਪਾਰੀਆਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਉਣ ਲਈ ਸਰਕਾਰ ਨੂੰ ਸਹਿਯੋਗੀ ਨੀਤੀਆਂ ਅਪਣਾਉਣੀਆਂ ਚਾਹੀਦੀਆਂ ਹਨ।

ਪਿਛਲੀਆਂ ਅਕਾਲੀ ਸਰਕਾਰਾਂ ਦਾ ਜ਼ਿਕਰ

ਕਾਰੋਬਾਰ ਦੀ ਸੁਰੱਖਿਆ ਦਾ ਮੁੱਦਾ

ਵਪਾਰੀਆਂ ਦੇ ਜਾਨ-ਮਾਲ ਅਤੇ ਕਾਰੋਬਾਰ ਦੀ ਸੁਰੱਖਿਆ ਦਾ ਮੁੱਦਾ ਚੁੱਕਦਿਆਂ ਅਮਿਤ ਕਪੂਰ ਨੇ ਕਿਹਾ ਕਿ “ਦੁਕਾਨਾਂ ਨੂੰ ਅੱਗ ਲੱਗਣ, ਗੋਲੀਬਾਰੀ ਅਤੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਅਜਿਹੀਆਂ ਘਟਨਾਵਾਂ ਵਿੱਚ ਨੁਕਸਾਨ ਝੱਲਣ ਵਾਲੇ ਦੁਕਾਨਦਾਰਾਂ ਨੂੰ ਢੁੱਕਵਾਂ ਮੁਆਵਜ਼ਾ ਨਹੀਂ ਮਿਲਦਾ।” ਉਨ੍ਹਾਂ ਮੰਗ ਕੀਤੀ ਕਿ ਦੁਕਾਨਾਂ ਨੂੰ ਅੱਗ ਲੱਗਣ, ਹੜ੍ਹਾਂ, ਮੀਂਹ ਜਾਂ ਹੋਰ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਮੁਆਵਜ਼ਾ ਫੰਡ ਬਣਾਇਆ ਜਾਵੇ।

ਵਪਾਰੀ ਵਰਗ ਨੂੰ ਅਪੀਲ

ਅਮਿਤ ਕਪੂਰ ਨੇ ਦੱਸਿਆ ਕਿ “ਵਪਾਰੀ ਵਰਗ ਵੱਲੋਂ ਆਪਣੀਆਂ ਮੰਗਾਂ ਲਿਖਤੀ ਰੂਪ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸੌਂਪੀਆਂ ਗਈਆਂ ਹਨ। ਇਨ੍ਹਾਂ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ, ਜੀਐੱਸਟੀ ਵਿਭਾਗ ਦੀ ਕਥਿਤ ਬੇਲੋੜੀ ਕਾਰਵਾਈ ਤੋਂ ਰਾਹਤ ਦਿਵਾਉਣ ਅਤੇ ਨੁਕਸਾਨ ਦੀ ਸੂਰਤ ਵਿੱਚ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੀਆਂ ਮੰਗਾਂ ਸ਼ਾਮਲ ਹਨ।” ਉਨ੍ਹਾਂ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਚੋਣਾਂ ਸਮੇਂ ਸਿਆਸੀ ਪਾਰਟੀਆਂ ਦੇ ਵਾਅਦਿਆਂ ਦੇ ਨਾਲ-ਨਾਲ ਉਨ੍ਹਾਂ ਦੇ ਪਿਛਲੇ ਕਾਰਜਕਾਲ ਅਤੇ ਵਪਾਰੀਆਂ ਪ੍ਰਤੀ ਰਵੱਈਏ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ।”ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਨੀਤੀਗਤ ਫ਼ੈਸਲਿਆਂ ਵਿੱਚ ਸ਼ਾਮਲ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਦੇਣਾ ਜ਼ਰੂਰੀ ਹੈ।”-ਅਮਿਤ ਕਪੂਰ, ਸੀਨੀਅਰ ਵਾਈਸ ਪ੍ਰਧਾਨ ਪੰਜਾਬਅੰਤ ਵਿੱਚ ਅਮਿਤ ਕਪੂਰ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ, ਕਾਰੋਬਾਰ ਲਈ ਸੁਖਾਵਾਂ ਮਾਹੌਲ ਅਤੇ ਨੁਕਸਾਨ ਦੀ ਸੂਰਤ ਵਿੱਚ ਮੁਆਵਜ਼ੇ ਦੀ ਵਿਵਸਥਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼