Punjab

ਸੰਗਰੂਰ ਤੋਂ ਕਾਂਗਰਸ ਦੀ ‘ਇਨਸਾਫ਼ ਰੈਲੀ’ ਦਾ ਆਗਾਜ਼, ਰਾਹੁਲ ਗਾਂਧੀ ਹੋਣਗੇ ਸ਼ਾਮਲ -ਪਰਗਟ ਸਿੰਘ

ਸੰਗਰੂਰ ਤੋਂ ਕਾਂਗਰਸ ਦੀ ‘ਇਨਸਾਫ਼ ਰੈਲੀ’ ਦਾ ਆਗਾਜ਼, ਰਾਹੁਲ ਗਾਂਧੀ ਹੋਣਗੇ ਸ਼ਾਮਲ -ਪਰਗਟ ਸਿੰਘ

ਸੰਗਰੂਰ ਤੋਂ ਕਾਂਗਰਸ ਦੀ ‘ਇਨਸਾਫ਼ ਰੈਲੀ’ ਦਾ ਆਗਾਜ਼, ਰਾਹੁਲ ਗਾਂਧੀ ਹੋਣਗੇ ਸ਼ਾਮਲ!ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 4 ਨਵੰਬਰ ਤੋਂ ਸੰਗਰੂਰ ਵਿੱਚ ਇਨਸਾਫ਼ ਰੈਲੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਪਰਗਟ ਸਿੰਘ ਮੁਤਾਬਕ ਪੰਜਾਬ ਵਿੱਚ ਇਸ ਸਮੇਂ ਬਣੇ ਹਾਲਾਤ ਨੂੰ ਦੇਖਦਿਆਂ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ, ਨਸ਼ਿਆਂ ਦੀ ਸਮੱਸਿਆ, ਝੋਨੇ ਦੀ ਖਰੀਦ ਅਤੇ ਬੇਅਦਬੀ ਦੇ ਮਾਮਲਿਆਂ ਸਮੇਤ ਕਈ ਅਹਿਮ ਮੁੱਦੇ ਚੁੱਕੇ ਜਾਣਗੇ। ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਲਾਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਨਸਾਫ਼ ਦੇ ਮੁੱਦਿਆਂ ਨੂੰ ਉਭਾਰਨ ਲਈ ਇਹ ਰੈਲੀ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨਸਾਫ਼ ਰੈਲੀ ਵਿੱਚ ਆਪਣਾ ਯੋਗਦਾਨ ਪਾਉਣ।”“ਕਈ ਮੁੱਦਿਆਂ ਨੂੰ ਲੈ ਕੇ ਪੰਜਾਬ ਵਿੱਚ ਕਾਂਗਰਸ ਵੱਲੋਂ 4 ਨਵੰਬਰ ਨੂੰ ਇਨਸਾਫ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿੱਚ ਰਾਹੁਲ ਗਾਂਧੀ ਵੀ ਪਹੁੰਚਣਗੇ। ਸੰਗਰੂਰ ਵਿੱਚ ਇਹ ਰੈਲੀ ਕੀਤੀ ਜਾਵੇਗੀ। ਕਰੀਬ ਇੱਕ ਲੱਖ ਲੋਕਾਂ ਦਾ ਇਕੱਠ ਹੋਵੇਗਾ। ਭਾਵੇਂ ਕਾਨੂੰਨ ਵਿਵਸਥਾ ਦਾ ਮੁੱਦਾ ਹੋਵੇ ਜਾਂ ਫਿਰ ਡਰੱਗ ਅਤੇ ਜਾਂ ਫਿਰ ਹੋਰ ਮੁੱਦਿਆਂ ਦੀ ਗੱਲ ਹੋਵੇ ਪਰ ਕਿਸੇ ਦੇ ਕੰਨ ‘ਤੇ ਜੂੰਅ ਨਹੀਂ ਸਰਕ ਰਹੀ।”-ਪਰਗਟ ਸਿੰਘ, ਪ੍ਰਧਾਨ,ਪੰਜਾਬ ਕਾਂਗਰਸ

ਸਿੱਧੂ ਮੂਸੇਵਾਲਾ ਦੇ ਕਤਲ ਅਤੇ ਮਾਨਸਾ ਵਿੱਚ ਨਸ਼ੇ ਨਾਲ ਹੋਈ ਮੌਤ ਦਾ ਮੁੱਦਾ ਚੁੱਕਿਆ

ਪਰਗਟ ਸਿੰਘ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਕਤਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੰਜ ਸਾਲ ਤੱਕ ਇਸ ਬਾਰੇ ਪਤਾ ਨਹੀਂ ਲੱਗਿਆ, ਜਦਕਿ ਮਾਨਸਾ ਵਿੱਚ ਨਸ਼ੇ ਨਾਲ ਹੋਈ ਮੌਤ ਨੂੰ ਕਤਲ ਦੱਸ ਦਿੱਤਾ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਖ਼ੁਦ ਕਹਿੰਦੇ ਹਨ ਕਿ ਰੱਬ ਨਾ ਘਸੁੰਨ ਮਾਰਦਾ ਹੈ ਅਤੇ ਨਾ ਲੱਤ, ਸਗੋਂ ਜਦੋਂ ਮਾਰਦਾ ਹੈ ਤਾਂ ਮੱਤ ਮਾਰਦਾ ਹੈ। ਪਰਗਟ ਸਿੰਘ ਨੇ ਇਸੇ ਬਿਆਨ ਨੂੰ ਆਧਾਰ ਬਣਾਉਂਦਿਆਂ ਸਰਕਾਰ ’ਤੇ ਤੰਜ ਕਸਿਆ ਅਤੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਰਕਾਰ ਦੀ ਮੱਤ ਮਾਰੀ ਗਈ ਹੈ।

ਬੇਅਦਬੀ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਹੋਣ ਦਾ ਮੁੱਦਾ ਵੀ ਚੁੱਕਣਗੇ

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕੀਤੇ ਜਾਣ ਦਾ ਮੁੱਦਾ ਵੀ ਇਨਸਾਫ਼ ਰੈਲੀ ਦੌਰਾਨ ਚੁੱਕਿਆ ਜਾਵੇਗਾ। ਇਸ ਤੋਂ ਇਲਾਵਾ ਡੈਮ ਸੁਰੱਖਿਆ ਸਬੰਧੀ ਵਿਧਾਨ ਸਭਾ ਵਿੱਚ ਲਿਆਂਦੇ ਗਏ ਮਤੇ ਬਾਰੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਣੇ ਮੌਜੂਦਾ ਹਲਾਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਰੈਲੀ ਰਾਹੀਂ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਭਾਜਪਾ ’ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਇਲਜ਼ਾਮ

ਨਸ਼ਿਆਂ ਦੇ ਮੁੱਦੇ ’ਤੇ ਮਾਹਰਾਂ ਦੀ ਚਰਚਾ ਕਰਵਾਉਣ ਦੀ ਵਕਾਲਤ

ਪਰਗਟ ਸਿੰਘ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਮਾਹਰਾਂ ਦੀ ਰਾਏ ਲੈਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ “ਰਵਾਇਤੀ ਨਸ਼ਿਆਂ ਦੇ ਮੁੱਦੇ ’ਤੇ ਮਾਹਰਾਂ ਵਿਚਕਾਰ ਚਰਚਾ ਹੋਣੀ ਚਾਹੀਦੀ ਹੈ, ਤਾਂ ਜੋ ਇਸ ਸਮੱਸਿਆ ਨੂੰ ਸਮਝ ਕੇ ਲੋਕਾਂ ਲਈ ਢੁੱਕਵੇਂ ਹੱਲ ਕੱਢੇ ਜਾ ਸਕਣ। ਸਿੰਥੈਟਿਕ ਨਸ਼ੇ ਬਹੁਤ ਨੁਕਸਾਨਦੇਹ ਹਨ, ਪਰ ਰਵਾਇਤੀ ਨਸ਼ਿਆਂ ਦੀ ਵੀ ਲੋੜ ਤੋਂ ਵੱਧ ਵਰਤੋਂ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਸ ਲਈ ਇਸ ਵਿਸ਼ੇ ’ਤੇ ਮਾਹਰਾਂ ਦੀ ਚਰਚਾ ਜ਼ਰੂਰੀ ਹੈ। ਜੇ ਕਾਂਗਰਸ ਨੂੰ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਮਾਹਰਾਂ ਨੂੰ ਨਾਲ ਲੈ ਕੇ ਲੋਕਾਂ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ।”

ਬਰਿੰਦਰ ਢਿੱਲੋਂ ਦੀ ਕੁੱਟਮਾਰ ਦੇ ਮਾਮਲੇ ’ਚ ਜਾਂਚ ਜਾਰੀ

ਬਰਿੰਦਰ ਢਿੱਲੋਂ ਦੀ ਕੁੱਟਮਾਰ ਦੇ ਮਾਮਲੇ ਬਾਰੇ ਪੁੱਛੇ ਜਾਣ ’ਤੇ ਪਰਗਟ ਸਿੰਘ ਨੇ ਕਿਹਾ ਕਿ “ਪਾਰਟੀ ਦੀ ਅਨੁਸ਼ਾਸਨੀ ਕਮੇਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ।”
ਖੇਡਾਂ ਨਾਲ ਲਗਾਅ, ਸੱਦਾ ਮਿਲੇ ਜਾਂ ਨਾ ਮਿਲੇ ਜਾਣ ਦੀ ਕੋਸ਼ਿਸ਼ ਕਰਦਾ ਹਾਂ

ਖੇਡਾਂ ਬਾਰੇ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ “ਉਨ੍ਹਾਂ ਦਾ ਖੇਡਾਂ ਨਾਲ ਬਹੁਤ ਲਗਾਅ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਮਾਂ ਮਿਲਦਾ ਹੈ ਤਾਂ ਉਹ ਕਿਸੇ ਵੀ ਖੇਡ ਸਮਾਗਮ ਵਿੱਚ ਜਾਣ ਦੀ ਕੋਸ਼ਿਸ਼ ਕਰਦੇ ਹਨ, ਭਾਵੇਂ ਉਨ੍ਹਾਂ ਨੂੰ ਸੱਦਾ ਮਿਲਿਆ ਹੋਵੇ ਜਾਂ ਨਾ।”

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼