ਪਰਵਿੰਦਰ ਝੋਟਾ ਮਾਮਲੇ ‘ਚ 5 ਨਵੰਬਰ ਨੂੰ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ
ਪਰਵਿੰਦਰ ਝੋਟਾ ਮਾਮਲੇ ‘ਚ 5 ਨਵੰਬਰ ਨੂੰ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ
ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਨਸ਼ਿਆਂ ਦੇ ਵਧਦੇ ਰੁਝਾਨ ‘ਤੇ ਰੋਕ ਲਗਾਉਣ, ਕਥਿਤ ਸਰਕਾਰੀ ਦਬਾਅ ਦਾ ਵਿਰੋਧ ਕਰਨ, ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਵਾਉਣ ਅਤੇ ਫਰੰਟ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਨਸ਼ਿਆਂ ਦੇ ਵਧਦੇ ਰੁਝਾਨ ‘ਤੇ ਰੋਕ ਲਗਾਉਣ, ਕਥਿਤ ਸਰਕਾਰੀ ਦਬਾਅ ਦਾ ਵਿਰੋਧ ਕਰਨ, ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਵਾਉਣ ਅਤੇ ਫਰੰਟ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ 5 ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।ਚਾਰ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ 100 ਤੋਂ ਵੱਧ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ, ਵਿਦਿਆਰਥੀ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਖ਼ਤਰੇ ‘ਤੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ।
ਨਸ਼ਿਆਂ ਕਾਰਨ ਬਰਬਾਦ ਹੋ ਰਹੇ ਘਰ –ਆਗੂਆਂ ਨੇ ਦੋਸ਼ ਲਾਇਆ ਕਿ ਨਸ਼ਿਆਂ ਕਾਰਨ ਕਈ ਘਰ ਬਰਬਾਦ ਹੋ ਰਹੇ ਹਨ, ਪਰ ਸਰਕਾਰ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਸੰਘਰਸ਼ ਕਰਨ ਦੀ ਲੋੜ ਹੈ।
ਪੂਰੇ ਸੂਬੇ ਦੀਆਂ ਜਥੇਬੰਦੀਆਂ ਨੂੰ ਦਿੱਤਾ ਸੱਦਾ
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਗੂਆਂ ‘ਤੇ ਕਥਿਤ ਪੁਲਿਸ ਤਸ਼ੱਦਦ ਅਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਫਰੰਟ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ।ਮੀਟਿੰਗ ਵਿੱਚ 5 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਵਰਗਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦਾ ਸੱਦਾ ਵੀ ਦਿੱਤਾ ਗਿਆ।
ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਲਾਮਬੰਦੀ ਦਾ ਸੱਦਾ
ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਪੁਲੀਸ ਤਸ਼ੱਦਦ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਅਤੇ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਮੀਟਿੰਗ ਵਿੱਚ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਇਸ ਵਿੱਚ ਵੱਖ-ਵੱਖ ਵਰਗਾਂ ਦੀ ਵਿਆਪਕ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਲਾਮਬੰਦੀ ਕਰਨ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬੋਘ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਕਾ ਸਿੰਘ ਕੋਟੜਾ, ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਆਗੂ ਅਮਨ ਪਟਵਾਰੀ, ਗਗਨਦੀਪ ਸਿਰਸੀਵਾਲਾ, ਕੁਲਵਿੰਦਰ ਸੁੱਖੀ, ਮੋਹਣਾ ਧਾਲੀਵਾਲ, ਸੰਦੀਪ ਸਿੰਘ, ਭੁਪਿੰਦਰ ਸਿੰਘ ਰੂਬੀ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਦਰਸ਼ਨ ਪਾਲ, ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਗੁਰਜੰਟ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਭਗਵੰਤ ਸਿੰਘ ਸਮਾਓ, ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸਿਕੰਦਰ ਸਿੰਘ ਘਰਾਗਣਾਂ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਅਮਰਜੀਤ ਰੜਾ, ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਅਮਰਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਕਰਮਜੀਤ ਮਾਣੂੰਕੇ, ਆਲ ਇੰਡੀਆ ਯੂਥ ਫੈਡਰੇਸ਼ਨ ਦੇ ਚਰਨਜੀਤ ਸਿੰਘ, ਵਪਾਰ ਮੰਡਲ ਮਾਨਸਾ ਦੇ ਮੁਨੀਸ਼ ਕੁਮਾਰ ਬੱਬੀ, ਸੀਟੂ ਦੇ ਤਰਸੇਮ ਸਿੰਘ ਜੋਧਾਂ ਤੇ ਕੁਲਵਿੰਦਰ ਸਿੰਘ ਉੱਡਤ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਦੀ ਜਸਵੀਰ ਕੌਰ, ਆਈ.ਡੀ.ਪੀ. ਦੇ ਕਰਨੈਲ ਸਿੰਘ, ਸੀ.ਪੀ.ਆਈ. ਦੇ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਵਾਰਿਸ ਪੰਜਾਬ ਦੇ ਪ੍ਰਗਟ ਸਿੰਘ ਵਿਰਕ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ, ਜਸਵੀਰ ਸਿੰਘ ਭੱਟੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੇ ਮਹਿੰਦਰ ਸਿੰਘ ਭੈਣੀ, ਭਾਨਾ ਸਿੱਧੂ, ਬਲਦੇਵ ਸਿੰਘ ਧਰਮਪੁਰਾ, ਪ੍ਰੇਮ ਅਰੋੜਾ, ਮਾਨਿਕ ਗੋਇਲ, ਮੰਗਾਂ ਸਿੰਘ, ਐਡਵੋਕੇਟ ਬਲਵੀਰ ਕੌਰ, ਕਰਮਜੀਤ ਸਿੰਘ ਤਾਮਕੋਟ ਡੀਟੀਐੱਫ , ਨਰਿੰਦਰ ਮਾਖਾ ਗੌਰਮਿੰਟ ਟੀਚਰ ਯੂਨੀਅਨ ਨੇ ਸੰਬੋਧਨ ਕੀਤਾ।





