Punjab

ਬੁਢਲਾਡਾ ਵਿੱਚ ਪੰਜਾਬ ਪੁਲਿਸ ਦਾ ASI ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦਿਆਂ ਫੜਿਆ

ਬੁਢਲਾਡਾ ਵਿੱਚ ਪੰਜਾਬ ਪੁਲਿਸ ਦਾ ASI ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦਿਆਂ ਫੜਿਆ

ਬੁਢਲਾਡਾ ਵਿੱਚ ਪੰਜਾਬ ਪੁਲਿਸ ਦਾ ASI ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦਿਆਂ ਫੜਿਆ

ਪੁਲੀਸ ਮੁਲਾਜ਼ਮ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਨੂੰ ਲੋਕਾਂ ਨੇ ਸਥਾਨਕ ਆਈਟੀਆਈ ਚੌਕ ਵਿੱਚ ਕਥਿਤ ਤੌਰ ’ਤੇ ਚਿੱਟੇ ਦਾ ਸੇਵਨ ਕਰਦਿਆਂ ਫੜ ਲਿਆ। ਇਸ ਤੋਂ ਬਾਅਦ ਲੋਕਾਂ ਨੇ ਉਸ ਨਾਲ ਕੁੱਟਮਾਰ ਵੀ ਕੀਤੀ।ਪੁਲਿਸ ਮੁਲਾਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਹ ਜਹਾਨ ਖੇਲਾਂ ਵਿੱਚ ਤਾਇਨਾਤ ਹੈ ਅਤੇ ਬੁਢਲਾਡਾ ਵਿੱਚ ਡਿਊਟੀ ਲਈ ਆਇਆ ਹੋਇਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਬੁਢਲਾਡਾ ਪੁਲਿਸ ਵੱਲੋਂ ਉਕਤ ਪੁਲਿਸ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਗਿਆ ਜੋ ਕਿ ਪੋਜੀਟਿਵ ਆਇਆ। ਇਸ ਮਗਰੋਂ ਥਾਣਾ ਬੁਢਲਾਡਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਵੱਲੋਂ ਮੁਲਾਜ਼ਮ ਨੂੰ ਕਾਬੂ ਕਰਨ ਦੀ ਕਾਰਵਾਈ ਕੀਤੀ ਗਈ। ਇਸ ਦੌਰਾਨ ਪੁਲਿਸ ਦੀ ਕੁਝ ਲੋਕਾਂ ਨਾਲ ਝੜਪ ਵੀ ਹੋ ਗਈ। ਇਸ ਤੋਂ ਬਾਅਦ ਪੁਲਿਸ ਉਕਤ ਮੁਲਾਜ਼ਮ ਨੂੰ ਇੱਕ ਆਟੋ ਸ਼ੋਅਰੂਮ ਵਿੱਚ ਲੈ ਗਈ। ਇਸ ’ਤੇ ਗੁੱਸੇ ਵਿੱਚ ਆਏ ਲੋਕਾਂ ਨੇ ਮੁਲਾਜ਼ਮ ਵਿਰੁੱਧ ਪ੍ਰਦਰਸ਼ਨ ਕਰਦਿਆਂ ਸ਼ੋਅਰੂਮ ਦੇ ਸ਼ੀਸ਼ੇ ਤੋੜ ਦਿੱਤੇ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਆਈਟੀਆਈ ਚੌਕ ਵਿੱਚ ਧਰਨਾ ਲਗਾ ਦਿੱਤਾ।ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਰੋਸ ਫੈਲ ਗਿਆ ਅਤੇ ਉਨ੍ਹਾਂ ਨੇ ਸੜਕ ਜਾਮ ਕਰ ਕੇ ਪੁਲੀਸ ਮੁਲਾਜ਼ਮ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਨੇੜਲੇ ਇੱਕ ਆਟੋਮੋਬਾਈਲ ਸ਼ੋਅਰੂਮ ਦੇ ਗੇਟ ਦਾ ਸ਼ੀਸ਼ਾ ਵੀ ਭੰਨ ਦਿੱਤਾ, ਜਿੱਥੇ ਕੁਝ ਪੁਲੀਸ ਮੁਲਾਜ਼ਮ ਏ.ਐੱਸ.ਆਈ. ਨੂੰ ਇਕੱਠ ਤੋਂ ਬਚਾਉਣ ਲਈ ਲੈ ਗਏ ਸਨ।ਮੌਕੇ ’ਤੇ ਮੌਜੂਦ ਬੁਢਲਾਡਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਏ.ਐੱਸ.ਆਈ. ਦੀ ਪਛਾਣ ਬਾਰੇ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲੀਸ ਨੂੰ ਉਸ ਦੇ ਵੇਰਵਿਆਂ ਦੀ ਤਸਦੀਕ ਕਰਨ ਦੀ ਇਜਾਜ਼ਤ ਦੇਣ। ਬੁਢਲਾਡਾ ਸਦਰ ਥਾਣੇ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਮੇਲਾ ਸਿੰਘ ਵੀ ਮੌਕੇ ’ਤੇ ਹਾਜ਼ਰ ਸਨ।ਬਾਅਦ ਵਿੱਚ ਐੱਸ.ਪੀ. ਨਰਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਬੁਢਲਾਡਾ ਸ਼ਹਿਰ ‘ਚ ਏਐਸਆਈ ਸਹਿਜਪ੍ਰੀਤ ਸਿੰਘ ਜੋ ਕਿ ਜਹਾਨ ਖੇਲਾਂ ਵਿਖੇ ਟ੍ਰੇਨਿੰਗ ਕਰ ਰਿਹਾ ਸੀ, ਨੂੰ ਲੋਕਾਂ ਨੇ ਨਸ਼ਾ ਕਰਦੇ ਕਾਬੂ ਕੀਤਾ।  ਉਸਦਾ ਡੋਪ ਟੈਸਟ ਕਰਵਾਇਆ ਗਿਆ ਜੋ ਪੋਜਟਿਵ ਆਉਣ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸ਼ੋਅਰੂਮ ਮਾਲਕ ਨੇ ਵੀ ਪੁਲੀਸ ਅਧਿਕਾਰੀ ਦੇ ਇਸ ਕਥਿਤ ਵਤੀਰੇ ਦੀ ਨਿਖੇਧੀ ਕੀਤੀ ਅਤੇ ਉਸ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਧਰਨੇ ਵਿੱਚ ਕਈ ਔਰਤਾਂ ਵੀ ਸ਼ਾਮਲ ਹੋਈਆਂ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਇਲਾਕੇ ਦੀਆਂ ਕੁਝ ਔਰਤਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਏ.ਐੱਸ.ਆਈ. ਨੂੰ ਚਿੱਟਾ ਪੀਂਦੇ ਹੋਏ ਦੇਖਿਆ ਹੈ।ਮੌਕੇ ’ਤੇ ਸਥਿਤੀ ਤਣਾਅਪੂਰਨ ਬਣੀ ਰਹਿਣ ਕਾਰਨ ਕੁਝ ਨਿਹੰਗ ਸਿੰਘ ਵੀ ਪਹੁੰਚ ਗਏ। ਇਹ ਘਟਨਾ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਛੋਟੇ ਕਿਸਾਨ ਦਲਜੀਤ ਸਿੰਘ ਦੀ ਭੇਦਭਰੀ ਮੌਤ ਨੂੰ ਲੈ ਕੇ ਚੱਲ ਰਹੇ ਧਰਨਿਆਂ ਦਰਮਿਆਨ ਵਾਪਰੀ ਹੈ, ਜਿੱਥੇ ਪ੍ਰਦਰਸ਼ਨਕਾਰੀ ਮੁਲਜ਼ਮਾਂ ਵਿਰੁੱਧ ਕਾਰਵਾਈ ਅਤੇ ਪੁਲੀਸ ਦੀ ਜਵਾਬਦੇਹੀ ਦੀ ਮੰਗ ਕਰ ਰਹੇ ਹਨ।ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਉਸ ਦੇ ਆਗੂ ਵੀ ਨਸ਼ੇ ਦੀ ਵਿਕਰੀ ਕਰਵਾਉਣ ਵਿੱਚ ਲੱਗੇ ਹੋਏ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼