Punjab

ਕੇਂਦਰ ਸਰਕਾਰ ਦਾ ਵੱਡਾ ਫੈਸਲਾ-ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਪਹੁੰਚੀ CRPF

ਕੇਂਦਰ ਸਰਕਾਰ ਦਾ ਵੱਡਾ ਫੈਸਲਾ-ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਪਹੁੰਚੀ CRPF

ਕੇਂਦਰ ਸਰਕਾਰ ਦਾ ਵੱਡਾ ਫੈਸਲਾ-ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਪਹੁੰਚੀ CRPF

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਨੂੰ ਲੈ ਕੇ ਚੱਲ ਰਹੇ ਟਕਰਾਅ ਦੇ ਵਿਚਕਾਰ ਪੰਜਾਬ ਸਰਕਾਰ ਨੇ ਮਾਨਸਾ ਜ਼ਿਲ੍ਹੇ ਦੇ ਤਿੰਨੋਂ ਸਬ-ਡਵੀਜ਼ਨਾਂ ਦੇ ਡੀਐਸਪੀ ਬਦਲ ਦਿੱਤੇ ਹਨ। ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਥਾਂ ਡੀਐਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਹੁਣ ਮਾਨਸਾ ਵਿੱਚ ਐਸਪੀ ਪੱਧਰ ਦੇ ਤਿੰਨ ਅਧਿਕਾਰੀਆਂ ਨੂੰ ਵੀ ਅਸਥਾਈ ਤੌਰ ‘ਤੇ ਤਾਇਨਾਤ ਕੀਤਾ ਗਿਆ ਹੈ। ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਸਰਕਾਰ ਨੇ ਸੀਆਰਪੀਐਫ ਸਿਕਓਰਿਟੀ ਦੇ ਦਿੱਤੀ ਹੈ। ਪਰਿਵਾਰ ਕਈ ਦਿਨਾਂ ਤੋਂ ਧਰਨੇ ‘ਤੇ ਬੈਠਾ ਹੈ, ਅਤੇ ਕੇਂਦਰ ਸਰਕਾਰ ਨੇ ਸੁਰੱਖਿਆ ਨੂੰ ਖਤਰਾ ਤੋਂ ਡਰਦੇ ਹੋਏ ਇਹ ਸੁਰੱਖਿਆ ਪ੍ਰਦਾਨ ਕੀਤੀ ਹੈ। ਦੂਜੇ ਪਾਸੇ, ਅੱਜ (30 ਅਕਤੂਬਰ) ਨੂੰ ਝੋਟਾ ਦੇ ਕਤਲ ਨੂੰ 18 ਦਿਨ ਹੋ ਗਏ ਹਨ। ਝੋਟਾ ਦੀ ਲਾਸ਼ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਗਈ ਹੈ। ਪਰ ਅਜੇ ਤੱਕ ਉਸਦਾ ਪੋਸਟਮਾਰਟਮ ਨਹੀਂ ਹੋਇਆ ਹੈ।

Central Government deployed CRPF security of Parvinder Jhota family

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਮਿਲੀ ਸੁਰੱਖਿਆ?

ਦੱਸ ਦਈਏ ਕਿ ਪਿਛਲੇ ਦਿਨੀ 20 ਅਕਤੂਬਰ ਨੂੰ ਮਾਨਸਾ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੁਲਾਕਾਤ ਕੀਤੀ ਗਈ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਜਿੱਥੇ ਇਨਸਾਫ ਦੀ ਮੰਗ ਕੀਤੀ ਗਈ ਸੀ ਅਤੇ ਨਾਲ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ।

10 ਦੇ ਕਰੀਬ ਜਵਾਨ ਸੁਰੱਖਿਆ ਲਈ ਪਹੁੰਚੇ

ਕੇਂਦਰ ਸਰਕਾਰ ਵੱਲੋਂ ਹੁਣ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਦੇ ਲਈ ਸੀਆਰਪੀਐਫ ਤੈਨਾਤ ਕਰ ਦਿੱਤੀ ਗਈ ਹੈ। 10 ਦੇ ਕਰੀਬ ਜਵਾਨ ਮਾਨਸਾ ਵਿਖੇ ਪਹੁੰਚ ਚੁੱਕੇ ਹਨ। ਇਸ ਸਮੇਂ ਮਾਨਸਾ ਦੇ ਵਿੱਚ ਇਨਸਾਫ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ ਅਤੇ ਮੀਟਿੰਗ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੀ ਇਨਸਾਫ ਮੋਰਚੇ ਦੇ ਵਿੱਚ ਪਹੁੰਚਣਗੇ ਜਿੱਥੇ ਸੀਆਰਪੀਐਫ ਵੱਲੋਂ ਦਿੱਤੇ ਗਏ ਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇ ਵਿੱਚ ਤਾਇਨਾਤ ਕਰ ਦਿੱਤੇ ਜਾਣਗੇ।

Central Government deployed CRPF security of Parvinder Jhota family

ਕਦੋਂ ਹੋਈ ਸੀ ਵਾਰਦਾਤ?

13 ਅਕਤੂਬਰ ਨੂੰ ਪਰਵਿੰਦਰ ਝੋਟੇ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਉਸ ਸਮੇਂ ਹੋਈ ਸੀ ਜਦੋਂ ਪਰਵਿੰਦਰ ਝੋਟਾ ਮੈਡੀਕਲ ਸਟੋਰ ਤੇ ਨਸ਼ੇ ਖ਼ਿਲਾਫ਼ ਅਵਾਜ਼ ਬੁਲੰਦ ਕਰ ਰਿਹਾ ਸੀ। ਇਸ ਦੌਰਾਨ ਮੈਡੀਕਲ ਸਟੋਰ ਮਾਲਕ ਅਸ਼ਵਨੀ ਨੇ ਪਰਵਿੰਦਰ ਝੋਟਾ ਵੱਲ ਪਿਸਤੌਲ ਤਾਣ ਦਿੱਤਾ ਸੀ ਅਤੇ ਦੇਖਦੇ ਹੀ ਦੇਖਦੇ ਮੁਲਜ਼ਮ ਨੇ ਪਰਵਿੰਦਰ ਝੋਟਾ ਨੂੰ ਕਈ ਗੋਲੀਆਂ ਮਾਰ ਦਿੱਤੀਆਂ। ਇਸ ਵਾਰਦਾਤ ਵਿੱਚ ਪਰਵਿੰਦਰ ਝੋਟਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਹੋਰ ਆਮ ਲੋਕਾਂ ਵੱਲੋਂ ਪਰਵਿੰਦਰ ਝੋਟਾ ਦੀ ਲਾਸ਼ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਈ ਦਿਨਾਂ ਤੋਂ ਪੱਕਾ ਮੋਰਚਾ ਲੱਗਿਆ ਹੋਇਆ ਹੈ ਜੋ ਅਜੇ ਵੀ ਬਰਕਰਾਰ ਹੈ। ਇਸਦੇ ਚੱਲਦੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਰਵਿੰਦਰ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸੀ ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਤੇ ਹੁਣ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਗਈ ਹੈ।

18 ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਅੱਜ 18 ਦਿਨ ਪੂਰੇ ਹੋ ਚੁੱਕੇ ਹਨ, ਪਰ ਹਾਲੇ ਤੱਕ ਨਾ ਤਾਂ ਉਨ੍ਹਾਂ ਦੀ ਦੇਹ ਦਾ ਪੋਸਟਮਾਰਟਮ ਹੋ ਸਕਿਆ ਹੈ ਅਤੇ ਨਾ ਹੀ ਅੰਤਿਮ ਸਸਕਾਰ ਕੀਤਾ ਗਿਆ ਹੈ। ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ। ਪੀੜਤ ਪਰਿਵਾਰ ਅਤੇ ਸੰਘਰਸ਼ ਕਮੇਟੀ ਆਪਣੀਆਂ ਪ੍ਰਮੁੱਖ ਮੰਗਾਂ ‘ਤੇ ਡਟੇ ਹੋਏ ਹਨ। ਜਦੋਂਕਿ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਹੁਣ ਅੰਤਿਮ ਫੈਸਲਾ ਕਮੇਟੀ ਨੇ ਲੈਣਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼