Punjab

AAP ਦੀ 2027 ਚੋਣਾਂ ਲਈ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਦਾ ਐਲਾਨ; ਸੁਖਬੀਰ ਬਾਦਲ ਨੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਣਗੌਲਣ ਦੇ ਲਾਏ ਦੋਸ਼

AAP ਦੀ 2027 ਚੋਣਾਂ ਲਈ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਦਾ ਐਲਾਨ; ਸੁਖਬੀਰ ਬਾਦਲ ਨੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਣਗੌਲਣ ਦੇ ਲਾਏ ਦੋਸ਼

AAP ਦੀ 2027 ਚੋਣਾਂ ਲਈ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਦਾ ਐਲਾਨ ਸੁਖਬੀਰ ਬਾਦਲ ਨੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਣਗੌਲਣ ਦੇ ਲਾਏ ਦੋਸ਼AAP ਦੀ 2027 ਚੋਣਾਂ ਲਈ ਪਹਿਲੀ ਸੂਚੀ ਜਾਰੀ, 40 ਉਮੀਦਵਾਰਾਂ ਦਾ ਐਲਾਨ; ਸੁਖਬੀਰ ਬਾਦਲ ਨੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਣਗੌਲਣ ਦੇ ਲਾਏ ਦੋਸ਼

ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (AAP) ਨੇ ਚੋਣਾਂ ਦੀ ਤਿਆਰੀ ਕਰਦਿਆਂ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ ਕਈ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਧੂਰੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦੀ ਚੋਣ ਲੋਕਾਂ ਦੇ ਸਰਵੇਖਣ ਅਤੇ ਉਨ੍ਹਾਂ ਦੇ ਪਿਛਲੇ ਕੰਮਾਂ ਦੇ ਆਧਾਰ ’ਤੇ ਕੀਤੀ ਗਈ ਹੈ।

ਸੁਖਬੀਰ ਬਾਦਲ ਨੇ AAP ਦੀ ਸੂਚੀ ’ਤੇ ਚੁੱਕੇ ਸਵਾਲ

ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ’ਤੇ ਤਿੱਖਾ ਹਮਲਾ ਕੀਤਾ ਹੈ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ ਕਿ ਆਮ ਆਦਮੀ ਪਾਰਟੀ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੈ ਉਨ੍ਹਾਂ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਟਿਕਟ ਦੇਣ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਤਨਖਾਹੀਆ’ ਕਰਾਰ ਦਿੱਤਾ ਗਿਆ ਸੀ ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਉਣ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸੰਜੀਵ ਅਰੋੜਾ ਭ੍ਰਿਸ਼ਟਾਚਾਰ ਦੇ ਇੱਕ ਵੱਡੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਇਸ ਗੱਲ ਦਾ ਸੰਕੇਤ ਹੈ ਕਿ ‘ਆਪ’ ਪਿਛਲੇ ਪੰਜ ਸਾਲਾਂ ਨਾਲੋਂ ਵੀ ਮਾੜੇ ਸ਼ਾਸਨ ਦੀ ਤਿਆਰੀ ਕਰ ਰਹੀ ਹੈ।

ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਰਵੇਖਣ ਮੁਤਾਬਕ ਜਿਨ੍ਹਾਂ ਉਮੀਦਵਾਰਾਂ ਨੂੰ ਲੋਕਾਂ ਦਾ ਸਮਰਥਨ ਮਿਲਿਆ ਹੈ, ਉਨ੍ਹਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ ਭਗਵੰਤ ਮਾਨ ਨੇ ਆਪਣੇ ਨਾਮ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਸਰਕਾਰ ਇਨ੍ਹਾਂ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵੇਗੀ।

ਸਾਰੇ ਮੌਜੂਦਾ ਵਿਧਾਇਕਾਂ ’ਤੇ ਭਰੋਸਾ: ਸੰਜੇ ਸਿੰਘ

AAP ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਨੇ ਆਪਣੇ ਸਾਰੇ ਮੌਜੂਦਾ ਵਿਧਾਇਕਾਂ ’ਤੇ ਭਰੋਸਾ ਜਤਾਇਆ ਹੈ ਉਨ੍ਹਾਂ ਦੱਸਿਆ ਕਿ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ, ਜਦਕਿ ਬਾਕੀ ਉਮੀਦਵਾਰਾਂ ਦੇ ਨਾਵਾਂ ’ਤੇ ਆਉਣ ਵਾਲੀਆਂ ਮੀਟਿੰਗਾਂ ਵਿੱਚ ਚਰਚਾ ਕੀਤੀ ਜਾਵੇਗੀ। ਸੰਜੇ ਸਿੰਘ ਨੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤੀ ਸੂਚੀ ਹੈ ਅਤੇ ਬਾਕੀ ਨਾਵਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।

100 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ

AAP ਆਗੂਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ। ਅਜਨਾਲਾ ਤੋਂ ਮੁੜ ਉਮੀਦਵਾਰ ਐਲਾਨੇ ਗਏ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਮੁੜ ਭਰੋਸਾ ਜਤਾਇਆ ਹੈ ਅਤੇ ਉਹ ਇਸ ਸੀਟ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਧਾਲੀਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖ ਰਹੀ ਹੈ। ਉਨ੍ਹਾਂ ਅਜਨਾਲਾ ਹਲਕੇ ਵਿੱਚ 25 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰਨ ਦਾ ਵੀ ਭਰੋਸਾ ਜਤਾਇਆ। ਮਨੀਸ਼ ਸਿਸੋਦੀਆ ਨੇ ਵੀ ਕਿਹਾ ਕਿ ਪੰਜਾਬ ਦੇ ਲੋਕ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਕਿਸਾਨਾਂ ਤੇ ਵਪਾਰੀਆਂ ਲਈ ਕੀਤੇ ਗਏ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਚੋਣ ਲੜੇਗੀ।

40 ਉਮੀਦਵਾਰਾਂ ਦੀ ਪਹਿਲੀ ਸੂਚੀ

May be an image of textMay be an image of ticket stub and text

ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਦੇ ਨਾਮ ਅਤੇ ਹਲਕੇ ਹੇਠ ਲਿਖੇ ਹਨ:

  1. ਧੂਰੀ — ਭਗਵੰਤ ਮਾਨ
  2. ਬਟਾਲਾ — ਅਮਨਸ਼ੇਰ ਸਿੰਘ (ਸ਼ੈਰੀ ਕਲਸੀ)
  3. ਅਜਨਾਲਾ — ਕੁਲਦੀਪ ਸਿੰਘ ਧਾਲੀਵਾਲ
  4. ਅੰਮ੍ਰਿਤਸਰ ਦੱਖਣੀ — ਡਾ. ਇੰਦਰਬੀਰ ਸਿੰਘ ਨਿੱਜਰ
  5. ਤਰਨ ਤਾਰਨ — ਹਰਮੀਤ ਸਿੰਘ ਸੰਧੂ
  6. ਖੇਮਕਰਨ — ਸਰਵਣ ਸਿੰਘ ਧੁੰਨ
  7. ਨਕੋਦਰ — ਇੰਦਰਜੀਤ ਕੌਰ ਮਾਨ
  8. ਕਰਤਾਰਪੁਰ — ਬਲਕਾਰ ਸਿੰਘ
  9. ਦਸੂਹਾ — ਕਰਮਬੀਰ ਸਿੰਘ ਘੁੰਮਣ
  10. ਉੜਮੁੜ — ਜਸਵੀਰ ਸਿੰਘ ਰਾਜਾ ਗਿੱਲ
  11. ਹੁਸ਼ਿਆਰਪੁਰ — ਬ੍ਰਹਮ ਸ਼ੰਕਰ ਸ਼ਰਮਾ ਜਿੰਪਾ
  12. ਚੱਬੇਵਾਲ — ਇਸ਼ਾਂਕ ਕੁਮਾਰ ਚੱਬੇਵਾਲ
  13. ਗੜ੍ਹਸ਼ੰਕਰ — ਜੈ ਕ੍ਰਿਸ਼ਨ ਸਿੰਘ ਰੌੜੀ
  14. ਬਲਾਚੌਰ — ਸੰਤੋਸ਼ ਕਟਾਰੀਆ
  15. ਰੂਪਨਗਰ — ਦਿਨੇਸ਼ ਚੱਢਾ
  16. SAS ਨਗਰ — ਕੁਲਵੰਤ ਸਿੰਘ
  17. ਫਤਿਹਗੜ੍ਹ ਸਾਹਿਬ — ਲਖਬੀਰ ਸਿੰਘ ਰਾਏ
  18. ਅਮਲੋਹ — ਗੁਰਿੰਦਰ ਸਿੰਘ ਗੈਰੀ ਵੜਿੰਗ
  19. ਲੁਧਿਆਣਾ ਪੱਛਮੀ — ਸੰਜੀਵ ਅਰੋੜਾ
  20. ਲੁਧਿਆਣਾ ਉੱਤਰੀ — ਮਦਨ ਲਾਲ ਬੱਗਾ
  21. ਲੁਧਿਆਣਾ ਪੂਰਬੀ — ਦਲਜੀਤ ਸਿੰਘ ਭੋਲਾ ਗਰੇਵਾਲ
  22. ਸਮਰਾਲਾ — ਜਗਤਾਰ ਸਿੰਘ ਦਿਆਲਪੁਰਾ
  23. ਲੁਧਿਆਣਾ ਆਤਮ ਨਗਰ — ਕੁਲਵੰਤ ਸਿੰਘ ਸਿੱਧੂ
  24. ਭਦੌੜ — ਲਾਭ ਸਿੰਘ ਉੱਗੋਕੇ
  25. ਲੁਧਿਆਣਾ ਸੈਂਟਰਲ — ਅਸ਼ੋਕ ਪਰਾਸ਼ਰ ਪੱਪੀ
  26. ਪਾਇਲ — ਮਨਵਿੰਦਰ ਸਿੰਘ ਗਿਆਸਪੁਰਾ
  27. ਨਿਹਾਲ ਸਿੰਘ ਵਾਲਾ — ਮਨਜੀਤ ਸਿੰਘ ਬਿਲਾਸਪੁਰ
  28. ਬਾਘਾ ਪੁਰਾਣਾ — ਅੰਮ੍ਰਿਤਪਾਲ ਸਿੰਘ ਸੁਖਾਨੰਦ
  29. ਮੋਗਾ — ਡਾ. ਅਮਨਦੀਪ ਕੌਰ ਅਰੋੜਾ
  30. ਧਰਮਕੋਟ — ਦਵਿੰਦਰਜੀਤ ਸਿੰਘ ਲਾਡੀ ਧੋਸ
  31. ਜਲਾਲਾਬਾਦ — ਜਗਦੀਪ ਕੰਬੋਜ ਗੋਲਡੀ
  32. ਫਾਜ਼ਿਲਕਾ — ਨਰਿੰਦਰਪਾਲ ਸਿੰਘ ਸਵਨਾ
  33. ਮੁਕਤਸਰ — ਜਗਦੀਪ ਸਿੰਘ ਕਾਕਾ ਬਰਾੜ
  34. ਕੋਟਕਪੂਰਾ — ਕੁਲਤਾਰ ਸਿੰਘ ਸੰਧਵਾਂ
  35. ਜੈਤੋ — ਅਮੋਲਕ ਸਿੰਘ
  36. ਤਲਵੰਡੀ ਸਾਬੋ — ਪ੍ਰੋ. ਬਲਜਿੰਦਰ ਕੌਰ
  37. ਸਰਦੂਲਗੜ੍ਹ — ਗੁਰਪ੍ਰੀਤ ਸਿੰਘ ਬੰਨ੍ਹੀਵਾਲ
  38. ਮਹਿਲ ਕਲਾਂ — ਕੁਲਵੰਤ ਸਿੰਘ ਪੰਡੋਰੀ
  39. ਅਮਰਗੜ੍ਹ — ਜਸਵੰਤ ਸਿੰਘ ਗੱਜਣ ਮਾਜਰਾ
  40. ਪਟਿਆਲਾ ਸ਼ਹਿਰੀ — ਅਜੀਤਪਾਲ ਸਿੰਘ ਕੋਹਲੀ

ਕਈ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ

ਪਾਰਟੀ ਵੱਲੋਂ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ, ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਪ੍ਰੋ. ਬਲਜਿੰਦਰ ਕੌਰ ਅਤੇ ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਅਜੀਤਪਾਲ ਸਿੰਘ ਕੋਹਲੀ ਨੇ ਟਿਕਟ ਮਿਲਣ ’ਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਟਿਆਲਾ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਦੇ ਰਹਿਣਗੇ। ਉੱਧਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪਾਰਟੀ ਵੱਲੋਂ ਲਗਾਤਾਰ ਤੀਜੀ ਵਾਰ ਕੋਟਕਪੂਰਾ ਤੋਂ ਉਮੀਦਵਾਰ ਬਣਾਏ ਜਾਣ ’ਤੇ ਧੰਨਵਾਦ ਕੀਤਾ।

ਹੁਣ ਬਾਕੀ ਉਮੀਦਵਾਰਾਂ ਦੀ ਸੂਚੀ ਦੀ ਉਡੀਕ

ਆਮ ਆਦਮੀ ਪਾਰਟੀ ਵੱਲੋਂ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ ਪੰਜਾਬ ਦੀ ਸਿਆਸਤ ਵਿੱਚ ਚੋਣ ਸਰਗਰਮੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਇੱਕ ਪਾਸੇ AAP ਆਗੂ ਆਪਣੇ ਕੰਮਾਂ ਅਤੇ ਵਿਕਾਸ ਦੇ ਆਧਾਰ ’ਤੇ ਮੁੜ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ, ਜਦਕਿ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਅਤੇ ਸਰਕਾਰ ਦੇ ਕੰਮਕਾਜ ’ਤੇ ਸਵਾਲ ਚੁੱਕੇ ਜਾ ਰਹੇ ਹਨ। ਹੁਣ ਦੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੀ ਬਾਕੀ ਉਮੀਦਵਾਰਾਂ ਦੀ ਸੂਚੀ ਵਿੱਚ ਕਿਹੜੇ ਨਵੇਂ ਚਿਹਰੇ ਸਾਹਮਣੇ ਆਉਂਦੇ ਹਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਆਸੀ ਸਮੀਕਰਨ ਕਿਸ ਪਾਸੇ ਜਾਂਦੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼