Punjab

MLA ਚੇਤਨ ਸਿੰਘ ਜੋੜਾਮਾਜਰਾ ਤੇ MLA ਹਰਮੀਤ ਸਿੰਘ ਪਠਾਣਮਾਜਰਾ ਨੇ AAP ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

MLA ਚੇਤਨ ਸਿੰਘ ਜੋੜਾਮਾਜਰਾ ਤੇ MLA ਹਰਮੀਤ ਸਿੰਘ ਪਠਾਣਮਾਜਰਾ ਨੇ AAP ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

MLA ਚੇਤਨ ਸਿੰਘ ਜੋੜਾਮਾਜਰਾ ਤੇ MLA ਹਰਮੀਤ ਸਿੰਘ ਪਠਾਣਮਾਜਰਾ ਨੇ AAP ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ  ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ‘ਚ ਬਗਾਵਤ ਹੋਈ ਸ਼ੁਰੂ

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਲ੍ਹਾ ਪਟਿਆਲਾ ਅਧੀਨ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

MLA ਚੇਤਨ ਸਿੰਘ ਜੋੜਾਮਾਜਰਾ ਤੇ MLA ਹਰਮੀਤ ਸਿੰਘ ਪਠਾਣਮਾਜਰਾ ਨੇ AAP ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Chetan Singh Jouramajra and Harmeet Singh Pathanmajra resignations: ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵਾਂ ਆਗੂਆਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦੀ ਗੱਲ ਸਾਹਮਣੇ ਆਈ ਹੈ।
ਇਸ ਘਟਨਾਕ੍ਰਮ ਨਾਲ ਪੰਜਾਬ ਦੀ ਸਿਆਸਤ ‘ਚ ਨਵੀਂ ਚਰਚਾ ਛਿੜ ਗਈ ਹੈ। ਖ਼ਾਸ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਪਾਰਟੀ ਦੇ ਦੋ ਆਗੂਆਂ ਨਾਲ ਜੁੜੀ ਇਹ ਖ਼ਬਰ ਸਿਆਸੀ ਹਲਕਿਆਂ ‘ਚ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਦੋਵਾਂ ਆਗੂਆਂ ਦੇ ਅਸਤੀਫ਼ਿਆਂ ਦੇ ਕਾਰਨਾਂ ਅਤੇ ਉਨ੍ਹਾਂ ਦੇ ਅਗਲੇ ਸਿਆਸੀ ਕਦਮਾਂ ਬਾਰੇ ਅਧਿਕਾਰਤ ਪੁਸ਼ਟੀ ਹਾਲੇ ਉਪਲਬਧ ਨਹੀਂ ਹੈ।

ਹਰਮੀਤ ਸਿੰਘ ਪਠਾਨਮਾਜਰਾ ਨੇ ਪੱਤਰ ਵਿਚ ਸਪੱਸ਼ਟ ਲਿਖਿਆ ਹੈ ਕਿ ਉਹ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਠਾਣਮਾਜਰਾ ਵਲੋਂ ਦਿੱਤਾ ਗਿਆ ਇਹ ਅਸਤੀਫ਼ਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਨਾਲ ਸੰਬੰਧਿਤ ਹੈ।

ਕੌਣ ਹਨ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ?

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਦੇ ਹਲਕਾ ਸਨੌਰ ਤੋਂ ਵਿਧਾਇਕ ਹਨ। ਪਠਾਣਮਾਜਰਾ ਨੇ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੂੰ 49,122 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਹਰਮੀਤ ਸਿੰਘ ਪਠਾਣਮਾਜਰਾ ਦਾ ਪਟਿਆਲਾ ਅਤੇ ਇਸ ਦੇ ਆਲੇ-ਦੁਆਲੇ ਬਹੁਤ ਪ੍ਰਭਾਵ ਹੈ। ਸਨੌਰ ਅਤੇ ਆਸ ਪਾਸ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀ ​​ਪਕੜ ਬਹੁਤ ਮਜ਼ਬੂਤ ਮੰਨੀ ਜਾਂਦੀ ਹੈ।

ਹਰਮੀਤ ਸਿੰਘ ਪਠਾਣਮਾਜਰਾ ਦਾ ਸਿਆਸੀ ਸਫ਼ਰ ਵਿਵਾਦਪੂਰਨ ਰਿਹਾ ਹੈ। 1994 ਵਿੱਚ ਅਕਾਲੀ ਦਲ ਨਾਲ ਸ਼ੁਰੂਆਤ ਕਰਨ ਵਾਲੇ ਪਠਾਣਮਾਜਰਾ ਕਈ ਪਾਰਟੀਆਂ ਵਿੱਚ ਰਹੇ ਹਨ, ਜਿਨ੍ਹਾਂ ਵਿੱਚ ਮਨਪ੍ਰੀਤ ਬਾਦਲ ਦੀ ਪਾਰਟੀ, ਕਾਂਗਰਸ ਅਤੇ ਪੰਜਾਬ ਏਕਤਾ ਪਾਰਟੀ ਸ਼ਾਮਲ ਹੈ। ਹਰਮੀਤ ਸਿੰਘ ਪਠਾਣਮਾਜਰਾ 2020 ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਵਿਵਾਦਾਂ ਕਾਰਨ ਸੁਰਖੀਆਂ ਵਿੱਚ ਰਹੇ ਪਠਾਣਮਾਜਰਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੰਜਾਬ ਵਿੱਚ ਹੜ੍ਹ ਪ੍ਰਬੰਧਨ ਨੂੰ ਲੈ ਕੇ ‘ਆਪ’ ਸਰਕਾਰ ਅਤੇ ਇਸਦੀ ਕੇਂਦਰੀ ਲੀਡਰਸ਼ਿਪ ਦੀ ਆਲੋਚਨਾ ਕਰਨ ਕਰਕੇ ਸੁਰਖੀਆਂ ਵਿੱਚ ਆਏ ਹਨ। ਇਸ ਤੋਂ ਪਹਿਲਾ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਉਨ੍ਹਾਂ ‘ਤੇ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼