Punjab

‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ ਅਮਿਤ ਸ਼ਾਹ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ

‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ ਅਮਿਤ ਸ਼ਾਹ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ

‘ਵੋਟ ਚੋਰੀ’ ਕਰਨ ਵਾਲੇ ਮੋਦੀ ਤੇ ਅਮਿਤ ਸ਼ਾਹ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ: ਰਾਹੁਲ ਗਾਂਧੀ

 

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾ ਕੇ ਜੇਲ੍ਹ ਭੇਜਿਆ ਜਾਵੇਗਾ; ਕਾਨੂੰਨ ਤੋਂ ਨਹੀਂ ਬਚ ਸਕਣਗੇ ਮੋਦੀ ਤੇ ਸ਼ਾਹ; ‘ਇੰਡੀਆ’ ਗੱਠਜੋੜ ਦੀ ਰੈਲੀ ’ਚ ਵੱਡੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਨੂੰ ਰਾਹੁਲ ਨੇ ਦੱਸਿਆ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਦਾ ਸੁਨੇਹਾ

featured-img

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਭਵਿੱਖ ਵਿੱਚ ਉਨ੍ਹਾਂ ਦੇ ਅਹੁਦੇ ਤੋਂ ਹਟਾ ਕੇ ਦੇਸ਼ਧ੍ਰੋਹ ਦੇ ਦੋਸ਼ ਹੇਠ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਨ੍ਹਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਕਾਨੂੰਨ ਤੋਂ ਬਚ ਜਾਣਗੇ।ਇੱਥੇ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ‘ਇੰਡੀਆ’ ਗੱਠਜੋੜ ਵੱਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਇਕੱਠ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ।ਰਾਹੁਲ ਗਾਂਧੀ ਨੇ ਕਿਹਾ, ‘‘ਅਮਿਤ ਸ਼ਾਹ ਨੇ ਕਿਹਾ ਸੀ ਕਿ ਨਰਿੰਦਰ ਮੋਦੀ ਕਿਤੇ ਨਹੀਂ ਜਾ ਰਹੇ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਨਰਿੰਦਰ ਮੋਦੀ ਕਿਤੇ ਨਹੀਂ ਜਾ ਸਕਦੇ। ਜੇ ਉਹ ਜਾਣਾ ਵੀ ਚਾਹੁਣ ਤਾਂ ਅਸੀਂ ਉਨ੍ਹਾਂ ਨੂੰ ਜਾਣ ਨਹੀਂ ਦਿਆਂਗੇ।’’ਉਨ੍ਹਾਂ ਕਿਹਾ, ‘‘ਨਰਿੰਦਰ ਮੋਦੀ ਅਤੇ ਅਮਿਤ ਸ਼ਾਹ, ਇਹ ਗੱਲ ਸਮਝ ਲਓ ਕਿ ਗਿਆਨੇਸ਼ ਕੁਮਾਰ ਤੋਂ ਬਾਅਦ ਅਸੀਂ ਤੁਹਾਡੇ ਖ਼ਿਲਾਫ਼ ਵੀ ਖੜ੍ਹੇ ਹੋਵਾਂਗੇ। ਤੁਸੀਂ ਜੋ ਵੋਟ ਚੋਰੀ ਕੀਤੀ ਹੈ, ਉਸ ਲਈ ਤੁਹਾਡੇ ਅਤੇ ਨਰਿੰਦਰ ਮੋਦੀ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।’’

ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੀ ਮੇਰਾ ਧਰਮ: ਰਾਹੁਲ

ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਕੋਈ ਉਨ੍ਹਾਂ ਤੋਂ ਉਨ੍ਹਾਂ ਦੇ ਧਰਮ ਬਾਰੇ ਪੁੱਛੇਗਾ ਤਾਂ ਉਹ ਕਹਿਣਗੇ ਕਿ ਦੇਸ਼ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਹੀ ਉਨ੍ਹਾਂ ਦਾ ਧਰਮ ਹੈ।ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘‘ਇਹ ਕਿਸੇ ਸਿਆਸੀ ਪਾਰਟੀ ਜਾਂ ਆਗੂਆਂ ਦੀ ਆਵਾਜ਼ ਨਹੀਂ ਹੈ, ਸਗੋਂ ਇਹ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਹੈ। ਇਹ ਐਲਾਨ ਕਰ ਰਹੀ ਹੈ ਕਿ ਅਸੀਂ ਭਾਰਤ ਵਿੱਚ ਲੋਕਤੰਤਰ ਅਤੇ ਸੰਵਿਧਾਨ ਨੂੰ ਤਬਾਹ ਨਹੀਂ ਹੋਣ ਦਿਆਂਗੇ।’’ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕਿਸੇ ਕੋਲ ਭਾਵੇਂ ਕਿੰਨੀ ਵੀ ਤਾਕਤ ਅਤੇ ਪੈਸਾ ਹੋਵੇ, ਉਹ ਸੰਵਿਧਾਨ ਤੋਂ ਵੱਡਾ ਨਹੀਂ ਹੋ ਸਕਦਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼