Punjab

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਨੂੰ ਲੈ ਕੇ ਬੋਲੇ ਅਮਨ ਅਰੋੜਾ 

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਨੂੰ ਲੈ ਕੇ ਬੋਲੇ ਅਮਨ ਅਰੋੜਾ 

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਨੂੰ ਲੈ ਕੇ ਬੋਲੇ ਅਮਨ ਅਰੋੜਾ

ਕਿਹਾ, ‘ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ’

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਪੰਜਾਬ ਨੂੰ ਪਹਿਲ ਦਿੱਤੀ ਹੈ। ਸਾਡੇ ਕਿਸੇ ਵੀ ਆਗੂ ਨੇ ਜੇਕਰ ਕਦੇ ਭ੍ਰਿਸ਼ਟਾਚਾਰ ਕੀਤਾ ਜਾਂ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਜਾਣ ਦੀ ਕੋਸ਼ਿਸ਼ ਕੀਤੀ, ਤਾਂ ਅਸੀਂ ਬਿਨਾਂ ਕਿਸੇ ਝਿਜਕ ਦੇ ਉਸ ਖ਼ਿਲਾਫ਼ ਕਾਰਵਾਈ ਕੀਤੀ ਅਤੇ ਅਜਿਹੇ ਲੋਕਾਂ ਨੂੰ ਪਾਰਟੀ ਤੋਂ ਲਾਂਭੇ ਕੀਤਾ।

Aman Arora reacts after ED raids close aide in money laundering probe

ਹੁਣ ਭਾਜਪਾ ਅਜਿਹੇ ਹੀ ਰੱਦ ਕੀਤੇ ਹੋਏ ਲੋਕਾਂ ਨੂੰ ਇਕੱਠਾ ਕਰ ਰਹੀ ਹੈ, ਕਿਉਂਕਿ ਉਸ ਕੋਲ ਆਪਣਾ ਕੋਈ ਆਧਾਰ ਨਹੀਂ ਹੈ ਅਤੇ ਨਾ ਹੀ ਉਸ ਨੂੰ ਪੰਜਾਬ ਦੇ ਹਿੱਤਾਂ ਦੀ ਕੋਈ ਪਰਵਾਹ ਹੈ । ਜਿਹੜਾ ਵਿਅਕਤੀ ਪੰਜਾਬ ਪੁਲਿਸ ’ਤੇ ਗੋਲੀ ਚਲਾ ਕੇ ਫ਼ਰਾਰ ਹੋਇਆ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਜੇਲ੍ਹ ਭੇਜਿਆ ਹੋਵੇ, ਉਹ ਪੰਜਾਬ ਦਾ ਕੀ ਭਲਾ ਕਰੇਗਾ? ਪਰ ਭਾਜਪਾ ਨੂੰ ਤਾਂ ਅਜਿਹੇ ਹੀ ਲੋਕ ਚਾਹੀਦੇ ਹਨ । ਇਹ ਸਪੱਸ਼ਟ ਕਰਦਾ ਹੈ ਕਿ ਪੰਜਾਬ ਵਿਚ ਭਾਜਪਾ ਬਿਲਕੁਲ ਖ਼ਾਲੀ ਹੈ। ਉਸ ਕੋਲ ਆਪਣਾ ਕੁਝ ਵੀ ਨਹੀਂ ਹੈ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼