
ਉਧਰ, ਐਕਸ਼ਨ ਕਮੇਟੀ ਵੱਲੋਂ ਪੰਜ ਨਵੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦੀਆਂ ਤਿਆਰੀਆਂ ਵੀ ਜਾਰੀ ਹਨ। ਜਵਾਨ ਪੁੱਤ ਦੇ ਵਿਛੋੜੇ ਦਾ ਦਰਦ ਹੰਢਾ ਰਹੇ ਪਰਿਵਾਰ ਅਤੇ ਉਸ ਨਾਲ ਡਟੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਨਜ਼ਰਾਂ ਹੁਣ ਕੈਬਨਿਟ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਦੇ ਨਤੀਜੇ ਤੋਂ ਹੀ ਗੱਲਬਾਤ ਅਤੇ ਸੰਘਰਸ਼ ਦੀ ਅਗਲੀ ਦਿਸ਼ਾ ਸਪੱਸ਼ਟ ਹੋਣ ਦੀ ਉਮੀਦ ਹੈ।ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ, ਪਤਨੀ ਮਨਪ੍ਰੀਤ ਕੌਰ, ਗਗਨਦੀਪ ਸਿਰਸੀਵਾਲਾ ਅਤੇ ਅਮਨ ਪਟਵਾਰੀ ਹਾਜ਼ਰ ਸਨ।