Punjab

Lakha Sidhana ਨੂੰ ਮਾਈਨਰ ਹਾਰਟ ਅਟੈਕ ! ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ

Lakha Sidhana ਨੂੰ ਮਾਈਨਰ ਹਾਰਟ ਅਟੈਕ ! ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ

Lakha Sidhana ਨੂੰ ਮਾਈਨਰ ਹਾਰਟ ਅਟੈਕ ! ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ

Lakha Sidhana Heart Attack : ਪੁਲਿਸ ਹਿਰਾਸਤ ਵਿੱਚ ਚੱਲ ਰਹੇ ‘ਵਾਰਿਸ ਪੰਜਾਬ ਦੇ’ ਦੇ ਆਗੂ ਲੱਖਾ ਸਿਧਾਣਾ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲੱਖਾ ਸਿਧਾਣਾ ਨੇ ਅੱਜ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ

ਲੱਖਾ ਸਿਧਾਣਾ ਦੇ ਵਕੀਲ ਗੁਰਪ੍ਰੀਤ ਸਿੰਘ ਸੰਧੂ ਅਤੇ ਹਰਜੋਤ ਸਿੰਘ ਮਾਨ ਨੇ ਅਦਾਲਤ ਨੂੰ ਦੱਸਿਆ ਕਿ ਪੁਲਸ ਵੱਲੋਂ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਗਈ ਸੀ, ਪਰ ਇਸ ਦੇ ਬਾਵਜੂਦ ਲੱਖਾ ਸਿਧਾਣਾ ਛਾਤੀ ਵਿੱਚ ਦਰਦ ਅਤੇ ਸਾਹ ਫੁੱਲਣ ਦੀ ਸ਼ਿਕਾਇਤ ਕਰ ਰਹੇ ਹਨ। ਇਸ ਤੋਂ ਬਾਅਦ ਵਕੀਲਾਂ ਨੇ ਉਨ੍ਹਾਂ ਦੀ ਪੂਰੀ ਡਾਕਟਰੀ ਜਾਂਚ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।

ਸੁਣਵਾਈ ਦੌਰਾਨ ਵਕੀਲਾਂ ਨੇ ਦੱਸਿਆ ਕਿ ਪੁਲਸ ਲੱਖਾ ਸਿਧਾਣਾ ਦਾ ਮੋਬਾਈਲ ਫੋਨ ਬਰਾਮਦ ਕਰਨ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਰਿਮਾਂਡ ਮੰਗ ਰਹੀ ਸੀ। ਹਾਲਾਂਕਿ, ਵਕੀਲਾਂ ਵੱਲੋਂ ਇਸ ਦਾ ਅਦਾਲਤ ਵਿੱਚ ਵਿਰੋਧ ਕੀਤਾ ਗਿਆ। ਉਨ੍ਹਾਂ ਦਲੀਲ ਦਿੱਤੀ ਕਿ ਗ੍ਰਿਫ਼ਤਾਰੀ ਵਾਲੇ ਦਿਨ ਮੋਬਾਈਲ ਫੋਨ ਲੱਖਾ ਸਿਧਾਣਾ ਦੀ ਜੇਬ੍ਹ ਵਿੱਚ ਸੀ। ਅਜਿਹੇ ਵਿੱਚ ਜਾਂ ਤਾਂ ਫੋਨ ਉੱਥੇ ਡਿੱਗ ਗਿਆ ਜਾਂ ਫਿਰ ਕਿਸੇ ਨੇ ਉਨ੍ਹਾਂ ਦੀ ਜੇਬ੍ਹ ਵਿੱਚੋਂ ਕੱਢ ਲਿਆ। ਵਕੀਲਾਂ ਨੇ ਪੁਲਸ ਨੂੰ ਇਹ ਵੀ ਸਵਾਲ ਕੀਤਾ ਕਿ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਫੋਨ ਦੀ ਆਖਰੀ ਲੋਕੇਸ਼ਨ ਜਾਂ ਉਸ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ। ਇਸ ਸਵਾਲ ਦਾ ਪੁਲਸ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਪੁਲਸ ਨੂੰ ਇੱਕ ਦਿਨ ਦਾ ਹੋਰ ਰਿਮਾਂਡ ਦਿੱਤਾ।

 28 ਅਕਤੂਬਰ ਨੂੰ DC ਰਿਹਾਇਸ਼ ਦੇ ਸਾਹਮਣੇ ਕੀਤਾ ਸੀ ਗ੍ਰਿਫ਼ਤਾਰ 

ਜ਼ਿਕਰਯੋਗ ਹੈ ਕਿ ਪੁਲਸ ਨੇ ਲੱਖਾ ਸਿਧਾਣਾ ਨੂੰ 28 ਅਕਤੂਬਰ ਨੂੰ ਡੀਸੀ ਦੀ ਰਿਹਾਇਸ਼ ਦੇ ਸਾਹਮਣੇ ਤੋਂ ਹਿਰਾਸਤ ਵਿੱਚ ਲਿਆ ਸੀ। ਮੌਕੇ ‘ਤੇ ਮੌਜੂਦ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਮਦਦ ਕਰਨ ਦੀ ਕੋਸ਼ਿਸ਼ ਵੀ ਕੀਤੀ, ਪਰ ਸਿਵਲ ਵਰਦੀ ਵਿੱਚ ਪਹੁੰਚੀ ਪੁਲਸ ਨੇ ਲੱਖਾ ਸਿਧਾਣਾ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਲਿਆ। ਇਸ ਦੌਰਾਨ ਹੋਰ ਨੌਜਵਾਨਾਂ ਨੂੰ ਵੀ ਪੁਲਸ ਆਪਣੇ ਨਾਲ ਲੈ ਗਈ ਸੀ।

ਇਹ ਕਾਰਵਾਈ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਤੋਂ ਬਾਅਦ ਬਣੇ ਤਣਾਅਪੂਰਨ ਮਾਹੌਲ ਦੌਰਾਨ ਕੀਤੀ ਗਈ ਸੀ। ਦਲਜੀਤ ਸਿੰਘ ਦੀ ਮੌਤ ਨੂੰ ਪਰਿਵਾਰ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਜੋੜਿਆ ਜਾ ਰਿਹਾ ਸੀ। ਪਰਿਵਾਰ ਅਤੇ ਸਮਰਥਕ ਉਸ ਦੀ ਲਾਸ਼ ਨੂੰ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਲੱਗੇ ਧਰਨੇ ਵਿੱਚ ਲਿਜਾਣਾ ਚਾਹੁੰਦੇ ਸਨ। ਇਸੇ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਬਣਿਆ ਹੋਇਆ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼