Punjab

Ludhiana Crime:ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Ludhiana Crime:ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

Ludhiana Crime:ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

ਲੁਧਿਆਣਾ, 3 ਨਵੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਕੁੱਝ ਦਿਨ ਪਹਿਲਾਂ ਇੱਕ NRI ਔਰਤ ਕਮਲਦੀਪ ਕੌਰ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਇਹ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਮ੍ਰਿਤਕ ਔਰਤ ਦੇ ਪਤੀ ਨੇ ਹੀ ਕੀਤਾ ਸੀ। ਪਤੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦਾ ਕਿਸੇ ਹੋਰ ਨਾਲ ਅਫੇਅਰ ਹੈ। ਉਹ ਕਾਫ਼ੀ ਸਮੇਂ ਤੋਂ ਉਸਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਸੀ।

ਪਤੀ ਆਪਣੀ ਪਤਨੀ ਦੇ ਕਤਲ ਤੋਂ ਇੱਕ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਵਾਪਸ ਆਇਆ ਸੀ। ਲੁਧਿਆਣਾ ਪਹੁੰਚ ਕੇ, ਉਸਨੇ ਆਪਣੀ ਪਤਨੀ ਦੇ ਦਿਲ ਵਿੱਚ ਚਾਕੂ ਨਾਲ ਵਾਰ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ। ਪੋਸਟਮਾਰਟਮ ਰਿਪੋਰਟ ਵਿੱਚ ਕਈ ਮਹੱਤਵਪੂਰਨ ਖੁਲਾਸੇ ਹੋਏ ਹਨ। ਪਤਨੀ ਦੀ ਛਾਤੀ ਤੋਂ ਲੈ ਕੇ ਪੇਟ ਅਤੇ ਪਿੱਠ ਤੱਕ, ਇੱਕ ਸਟੀਲ ਦੇ ਚਾਕੂ ਨਾਲ ਕੁੱਲ 28 ਚਾਕੂ ਦੇ ਜ਼ਖ਼ਮ ਮਿਲੇ ਹਨ।

Punjab: ਆਸਟ੍ਰੇਲੀਆ ਤੋਂ ਆਈ NRI ਔਰਤ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ

ਪਤਨੀ ਆਪਣੇ ਪਤੀ ਨਾਲ ਤਿੰਨ ਮਹੀਨੇ ਆਸਟ੍ਰੇਲੀਆ ਵਿੱਚ ਰਹੀ। ਇਸ ਦੌਰਾਨ, ਉਨ੍ਹਾਂ ਦਾ ਪੁੱਤਰ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਵਿਚਕਾਰ ਝਗੜਾ ਉੱਥੇ ਵੀ ਜਾਰੀ ਰਿਹਾ। ਕਮਲਦੀਪ ਕੌਰ ਨਾਮ ਦੀ ਔਰਤ 23 ਅਕਤੂਬਰ ਨੂੰ ਆਸਟ੍ਰੇਲੀਆ ਤੋਂ ਲੁਧਿਆਣਾ ਪਹੁੰਚੀ, ਜਦੋਂ ਕਿ ਉਸਦਾ ਪਤੀ, ਰਵਿੰਦਰ ਸਿੰਘ, 29 ਅਕਤੂਬਰ ਨੂੰ ਆਸਟ੍ਰੇਲੀਆ ਤੋਂ ਲੁਧਿਆਣਾ ਪਹੁੰਚਿਆ। ਜਿਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਪਤੀ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੇ ਲਿਆ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਰਾਜੇਸ਼ ਸ਼ਰਮਾ ਨੇ ਕਿਹਾ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਕਤਲ ਵਿੱਚ ਕੋਈ ਹੋਰ ਸ਼ਾਮਲ ਸੀ ਜਾਂ ਉਸਨੇ ਖੁਦ ਇਸਨੂੰ ਅੰਜਾਮ ਦਿੱਤਾ ਸੀ।

ਮੰਜੇ ’ਤੇ ਖ਼ੂਨ ਨਾਲ ਲੱਥਪੱਥ ਪਈ ਸੀ ਮਾਂ, ਪੁੱਤਰ ਦੀਆਂ ਚੀਕਾਂ ਸੁਣ ਕੇ ਇਕੱਠੇ ਹੋਏ ਗੁਆਂਢੀ

ਪਿਤਾ ਦੀ ਗੱਲ ਸੁਣ ਕੇ ਜਦੋਂ ਗਗਨਦੀਪ ਘਰ ਅੰਦਰ ਗਿਆ ਤਾਂ ਉੱਥੇ ਦਾ ਮੰਜ਼ਰ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਦੀ ਮਾਂ ਕਮਲਦੀਪ ਕੌਰ ਮੰਜੇ ’ਤੇ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਪਈ ਸੀ। ਉਸ ਦੇ ਸਰੀਰ ’ਤੇ ਚਾਕੂ ਨਾਲ ਕੀਤੇ ਕਈ ਡੂੰਘੇ ਜ਼ਖ਼ਮ ਸਨ। ਪੁੱਤਰ ਨੇ ਰੌਲਾ ਪਾ ਕੇ ਗੁਆਂਢੀਆਂ ਨੂੰ ਮਦਦ ਲਈ ਬੁਲਾਇਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼