Punjab

DA ਦਾ ਮਾਮਲਾ ਭਖਿਆ, ਹਾਈਕੋਰਟ ਨੇ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸ

DA ਦਾ ਮਾਮਲਾ ਭਖਿਆ, ਹਾਈਕੋਰਟ ਨੇ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸ

DA ਦਾ ਮਾਮਲਾ ਭਖਿਆ, ਹਾਈਕੋਰਟ ਨੇ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸ

17 ਨਵੰਬਰ ਨੂੰ ਨਿੱਜੀ ਪੇਸ਼ੀ ਦੇ ਹੁਕਮ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ (IAS) ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਡਿਵੀਜ਼ਨ ਬੈਂਚ ਦੇ ਹੁਕਮਾਂ ਦੀ ਜਾਣਬੁੱਝ ਕੇ ਉਲੰਘਣਾ ਕਰਨ ਲਈ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਜਸਟਿਸ ਹਰਸ਼ ਬੁੰਗਰ ਨੇ ਮੁੱਖ ਸਕੱਤਰ ਨੂੰ 17 ਨਵੰਬਰ 2026 ਨੂੰ ਦੁਪਹਿਰ 12 ਵਜੇ ਅਦਾਲਤ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਰਹਿਣ ਦਾ ਹੁਕਮ ਦਿੱਤਾ ਹੈ।

ਹਾਈਕੋਰਟ ਦੇ ਹੁਕਮਾਂ ਦੀ ਅਣਦੇਖੀ

ਅਦਾਲਤ ਨੇ ਨੋਟ ਕੀਤਾ ਕਿ 3 ਅਗਸਤ 2026 ਨੂੰ ਡਿਵੀਜ਼ਨ ਬੈਂਚ ਨੇ ਸਪੱਸ਼ਟ ਹੁਕਮ ਦਿੱਤੇ ਸਨ ਕਿ ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਆਪਣੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਲ ਇੰਡੀਆ ਸਰਵਿਸਿਜ਼ (IAS/IPS/IFS) ਦੀ ਤਰਜ਼ ‘ਤੇ ਕੇਂਦਰੀ ਪੈਟਰਨ ਮੁਤਾਬਕ ਡੀਏ ਅਤੇ ਡੀਆਰ ਦੇ ਬਕਾਏ ਜਾਰੀ ਕਰੇ। ਪਰ ਤੈਅ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਪਾਲਣਾ ਰਿਪੋਰਟ ਦਾਇਰ ਨਹੀਂ ਕੀਤੀ ਗਈ। ਅਦਾਲਤ ਨੇ ਕਿਹਾ ਕਿ, “ਅਦਾਲਤ ਵਿੱਚ ਅੱਜ ਜੋ ਪੇਸ਼ ਕੀਤਾ ਗਿਆ ਹੈ ਉਹ ਸਟੇਟਸ ਰਿਪੋਰਟ ਹੈ, ਨਾ ਕਿ ਪਾਲਣਾ ਰਿਪੋਰਟ।” ਹਾਈਕੋਰਟ ਨੇ ਪਹਿਲਾਂ ਦਿੱਤੇ ਹੁਕਮਾਂ ਤਹਿਤ ਲਗਾਏ ਗਏ 1 ਲੱਖ ਰੁਪਏ ਦੇ ਜੁਰਮਾਨੇ ਦੀ ਰਸੀਦ ਤਾਂ ਰਿਕਾਰਡ ‘ਤੇ ਲੈ ਲਈ, ਪਰ ਅਸਲ ਹੁਕਮਾਂ ਦੀ ਪਾਲਣਾ ਨਾ ਹੋਣ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ।

Punjab Chief Secretary

ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ (ETV BHARAT)

ਸੁਪਰੀਮ ਕੋਰਟ ਵਿੱਚ ਅਪੀਲ ਦਾ ਬਹਾਨਾ ਰੱਦ:ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਦਲੀਲ ਦਿੱਤੀ ਕਿ ਰਾਜ ਸਰਕਾਰ ਨੇ ਇਸ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਲੀਵ ਪਟੀਸ਼ਨ ਦਾਇਰ ਕੀਤੀ ਹੋਈ ਹੈ ਅਤੇ ਉਸ ‘ਤੇ ਸੁਣਵਾਈ ਲਈ ਕੁਝ ਹੋਰ ਸਮਾਂ ਦਿੱਤਾ ਜਾਵੇ। ਪਰ ਅਦਾਲਤ ਨੇ ਇਸ ਮੰਗ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਹਾਈਕੋਰਟ ਨੇ ਸੁਪਰੀਮ ਕੋਰਟ ਦੇ ਇੱਕ ਪੁਰਾਣੇ ਫੈਸਲੇ ‘ਇਸਰਾਰ ਅਹਿਮਦ ਖ਼ਾਨ ਬਨਾਮ ਅਮਰਨਾਥ ਪ੍ਰਸਾਦ’ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਟੇਅ ਆਰਡਰ ਨਾ ਹੋਣ ਦੀ ਸੂਰਤ ਵਿੱਚ ਸਿਰਫ਼ ਅਪੀਲ ਲੰਬਿਤ ਹੋਣਾ ਅਦਾਲਤੀ ਹੁਕਮਾਂ ਦੀ ਉਲੰਘਣਾ ਦਾ ਬਹਾਨਾ ਨਹੀਂ ਹੋ ਸਕਦਾ।

ਵਿਆਜ ਦੇਣ ਦੀ ਦਲੀਲ ‘ਤੇ ਅਦਾਲਤ ਦੀ ਫਟਕਾਰ:ਸਰਕਾਰ ਦੇ ਵਕੀਲ ਨੇ ਇਹ ਵੀ ਦਲੀਲ ਦਿੱਤੀ ਕਿ ਜੇਕਰ ਅਦਾਲਤ ਦੇ ਹੁਕਮ ਮੁਤਾਬਕ ਤੈਅ ਸਮੇਂ ਵਿੱਚ ਭੁਗਤਾਨ ਨਹੀਂ ਹੁੰਦਾ, ਤਾਂ ਬਕਾਏ ‘ਤੇ 6 ਫੀਸਦੀ ਸਾਲਾਨਾ ਵਿਆਜ ਲੱਗੇਗਾ, ਇਸ ਲਈ ਦੇਰੀ ਨੂੰ ਜਾਣਬੁੱਝ ਕੇ ਕੀਤੀ ਉਲੰਘਣਾ ਨਹੀਂ ਮੰਨਿਆ ਜਾਣਾ ਚਾਹੀਦਾ। ਅਦਾਲਤ ਨੇ ਇਸ ਦਲੀਲ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਕਿ, “ਵਿਆਜ ਦੀ ਸ਼ਰਤ ਮੁਲਾਜ਼ਮਾਂ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਇੱਕ ਮੁਆਵਜ਼ਾ ਸੀ, ਨਾ ਕਿ ਸਰਕਾਰ ਨੂੰ ਦੇਰੀ ਕਰਨ ਦੀ ਖੁੱਲ੍ਹ ਦੇਣ ਵਾਲਾ ਕੋਈ ਬਦਲਵਾਂ ਤਰੀਕਾ। ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਅਜਿਹੇ ਖ਼ਰਚਿਆਂ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਅਦਾਲਤ ਨੇ ਹੁਣ ਮੁੱਖ ਸਕੱਤਰ ਨੂੰ 13 ਨਵੰਬਰ 2026 ਤੱਕ ਆਪਣਾ ਜਵਾਬ ਦਾਇਰ ਕਰਨ ਦਾ ਸਮਾਂ ਦਿੱਤਾ ਹੈ ਅਤੇ ਅਗਲੀ ਸੁਣਵਾਈ
DA ਦਾ ਮਾਮਲਾ ਭਖਿਆ, ਹਾਈਕੋਰਟ ਨੇ ਮੁੱਖ ਸਕੱਤਰ ਨੂੰ ਜਾਰੀ ਕੀਤਾ ਨੋਟਿਸ
17 ਨਵੰਬਰ 2026 ਨੂੰ ਤੈਅ ਕੀਤੀ ਹੈ।ਪਹਿਲਾਂ ਲਗਾਇਆ ਸੀ 1 ਲੱਖ ਦਾ ਜੁਰਮਾਨਾਹਾਈਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਲਣਾ ਰਿਪੋਰਟ ਦਾਇਰ ਕਰਨ ਵਿੱਚ ਨਾਕਾਮ ਰਹਿਣ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਸੀ। ਅਦਾਲਤ ਨੇ 27 ਅਕਤੂਬਰ 2026 ਨੂੰ ਦਿੱਤੇ ਹੁਕਮਾਂ ਰਾਹੀਂ ਮੁੱਖ ਸਕੱਤਰ ਨੂੰ ਨਿੱਜੀ ਹਲਫ਼ਨਾਮਾ ਦਾਇਰ ਕਰਨ ਲਈ ਆਖਰੀ ਮੌਕਾ ਦਿੰਦਿਆਂ 1,00,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਇਹ ਰਾਸ਼ੀ ਹਾਈਕੋਰਟ ਲਾਇਰਜ਼ ਵੈਲਫੇਅਰ ਫੰਡ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਮੌਜੂਦਾ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅਦਾਲਤ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਇਸ 1 ਲੱਖ ਰੁਪਏ ਦੇ ਜੁਰਮਾਨੇ ਦੇ ਭੁਗਤਾਨ ਦੀ ਰਸੀਦ ਰਿਕਾਰਡ ‘ਤੇ ਪੇਸ਼ ਕੀਤੀ। ਹਾਲਾਂਕਿ, ਅਦਾਲਤ ਨੇ ਜੁਰਮਾਨਾ ਭਰਨ ਦੇ ਬਾਵਜੂਦ ਅਸਲ ਹੁਕਮਾਂ ਦੀ ਥਾਂ ਸਿਰਫ਼ ਸਟੇਟਸ ਰਿਪੋਰਟ ਦਾਇਰ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼