Punjab

ED Raid  ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ Raid

ED Raid  ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ Raid

ED Raid  ਡਾ. ਅਮਨਦੀਪ ਕੌਰ ਅਰੋੜਾ ਦੇ ਘਰ ED ਦੀ Raid

ਮੋਗਾ ਵਿਖੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨ

ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀ ਦਿੱਲੀ ਅਤੇ ਚੰਡੀਗੜ੍ਹ ਯੂਨਿਟ ਨਾਲ ਸਬੰਧਤ ਟੀਮਾਂ ਤੜਕੇ ਹੀ ਵਿਧਾਇਕਾ ਦੇ ਦੋਵਾਂ ਟਿਕਾਣਿਆਂ ’ਤੇ ਪਹੁੰਚ ਗਈਆਂ। ਛਾਪੇਮਾਰੀ ਦੌਰਾਨ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ ਅਤੇ ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਮਰਥਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ। ਖ਼ਬਰ ਲਿਖੇ ਜਾਣ ਤੱਕ ਦੋਵਾਂ ਰਿਹਾਇਸ਼ਾਂ ’ਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਈਡੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਛਾਪਾ ਕਿਸ ਮਾਮਲੇ ਤਹਿਤ ਮਾਰਿਆ ਗਿਆ ਹੈ ਅਤੇ ਨਾ ਹੀ ਵਿਧਾਇਕਾ ਦੇ ਪਰਿਵਾਰ ਨੇ ਕੋਈ ਰਸਮੀ ਬਿਆਨ ਦਿੱਤਾ ਹੈ।

featured-img
ਦੂਜੇ ਪਾਸੇ, ਵਿਧਾਇਕਾ ਦੇ ਨਜ਼ਦੀਕੀਆਂ ਨੇ ਦੋਸ਼ ਲਾਇਆ ਹੈ ਕਿ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਤਰਜ਼ ’ਤੇ ਡਾ. ਅਰੋੜਾ ਉੱਤੇ ਭਾਜਪਾ ਜਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਇਹ ਕਾਰਵਾਈ ਕੀਤੀ ਗਈ ਹੈ। ਵਿਧਾਇਕਾ ਦੇ ਕਰੀਬੀ ਜਗਦੇਵ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਅਤੇ ਭਾਜਪਾ ਕੋਲ ਸਾਂਝੇ ਜਾਂ ਵੱਖਰੇ ਤੌਰ ’ਤੇ ਮੋਗਾ ਹਲਕੇ ਵਿੱਚ ਚੋਣ ਲੜਾਉਣ ਲਈ ਕੋਈ ਮਜ਼ਬੂਤ ਉਮੀਦਵਾਰ ਨਹੀਂ ਹੈ। ਸਥਾਨਕ ਪਾਰਟੀ ਆਗੂਆਂ ਨੇ ਵੀ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਦੱਸਿਆ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡਾ. ਅਰੋੜਾ ਦੇ ਇੱਕ ਸਾਬਕਾ ਸਹਿਯੋਗੀ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਲਾਏ ਜਾਣ ਕਾਰਨ ਉਨ੍ਹਾਂ ਦਾ ਕਾਰਜਕਾਲ ਚਰਚਾ ਵਿੱਚ ਰਿਹਾ ਸੀ, ਹਾਲਾਂਕਿ ਵਿਧਾਇਕਾ ਨੇ ਇਨ੍ਹਾਂ ਦੋਸ਼ਾਂ ਨੂੰ ਸਿਆਸੀ ਵਿਰੋਧੀਆਂ ਦੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ। ਈਡੀ ਵੱਲੋਂ ਅਜੇ ਤੱਕ ਇਹ ਸੰਕੇਤ ਨਹੀਂ ਦਿੱਤਾ ਗਿਆ ਕਿ ਅੱਜ ਦੀ ਛਾਪੇਮਾਰੀ ਉਨ੍ਹਾਂ ਦੋਸ਼ਾਂ ਨਾਲ ਜੁੜੀ ਹੈ ਜਾਂ ਕਿਸੇ ਨਵੇਂ ਮਾਮਲੇ ਤਹਿਤ ਕੀਤੀ ਗਈ ਹੈ। ਮਾਮਲੇ ਦੀਆਂ ਹੋਰ ਤਫ਼ਸੀਲਾਂ ਦੀ ਉਡੀਕ ਕੀਤੀ ਜਾ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼