Punjab

ਮਾਨਸਾ ਦੇ ਦਲਜੀਤ ਦਾ 10ਵੇਂ ਦਿਨ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਵਿੱਚ ਹੋਇਆ ਅੰਤਿਮ ਸੰਸਕਾਰ 

ਮਾਨਸਾ ਦੇ ਦਲਜੀਤ ਦਾ 10ਵੇਂ ਦਿਨ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਵਿੱਚ ਹੋਇਆ ਅੰਤਿਮ ਸੰਸਕਾਰ 

ਮਾਨਸਾ ਦੇ ਦਲਜੀਤ ਦਾ 10ਵੇਂ ਦਿਨ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਵਿੱਚ ਹੋਇਆ ਅੰਤਿਮ ਸੰਸਕਾਰ

Punjab mansa News-daljit-singh-death-case-compensation-job-funeral-update-check all details inside Mansa News: ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...

ਮੌਤ ਦੇ 10 ਦਿਨਾਂ ਬਾਅਦ ਜਦੋਂ ਅੰਤਿਮ ਸਸਕਾਰ ਲਈ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਦਲਜੀਤ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪਰਿਵਾਰ ਅਤੇ ਪਿੰਡ ਵਾਸੀ ਬਿਲਕ ਉੱਠੇ। ਦਲਜੀਤ ਦਾ ਮੂੰਹ ਦੇਖਦੇ ਹੀ ਪਰਿਵਾਰ ਕੁਰਲਾ ਉੱਠਿਆ ਅਤੇ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਨਸ਼ੇ ਅਤੇ ਸਰਕਾਰ ਦੀ ਲਾਪਰਵਾਹੀ ਕਰਕੇ ਹੀ ਦਲਜੀਤ ਦੀ ਮੌਤ ਹੋਈ ਹੈ। ਉਹ ਸਾਡਾ ਇਕਲੌਤਾ ਭਰਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਜੇ ਕੁਝ ਕਰ ਸਕਦੀ ਹੈ ਤਾਂ ਨਸ਼ੇ ਨੂੰ ਲਗਾਮ ਪਾਵੇ ਤਾਂ ਜੋ ਦਲਜੀਤ ਵਾਂਗ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜ੍ਹੇ।

featured-img

ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਸੀ ਅਤੇ ਕੁਝ ਵਿਅਕਤੀ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਚਲੇ ਗਏ ਸਨ। ਪੁਲੀਸ ਨੇ ਉਸ ਦੀ ਮੌਤ ਨੂੰ ਲੈ ਕੇ ਤਿੰਨ ਵਿਅਕਤੀਆਂ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ, ਜਦੋਂ ਕਿ ਪਰਿਵਾਰ ਦਾ ਕਹਿਣਾ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਉਸ ਦਾ ਏਮਜ਼ ਬਠਿੰਡਾ ਅਤੇ ਬਾਅਦ ਵਿੱਚ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੀ ਜੀ ਆਈ ਚੰਡੀਗੜ੍ਹ ਵਿਖੇ ਦੋ ਵਾਰ ਪੋਸਟਮਾਰਟਮ ਕਰਵਾਇਆ ਗਿਆ। ਉਸ ਦੇ ਅੰਤਿਮ ਸਸਕਾਰ ਮੌਕੇ ਪਿੰਡ ਵਿੱਚ ਪੁਲੀਸ ਦਾ ਪਹਿਰਾ ਲੱਗਿਆ ਰਿਹਾ ਅਤੇ ਬਾਹਰਲੇ ਵਿਅਕਤੀਆਂ ਨੂੰ ਉੱਥੇ ਆਉਣ-ਜਾਣ ਨਹੀਂ ਦਿੱਤਾ ਗਿਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼