Punjab

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ

ਮਾਨਸਾ ਦੇ ਨਸ਼ਾ ਵਿਰੋਧੀ ਐਕਟਿਵਿਸਟ ਪਰਵਿੰਦਰ ਝੋਟਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਹੈ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ (7 ਨਵੰਬਰ) ਦੁਪਹਿਰ 12 ਵਜੇ ਉਸਦੇ ਖੇਤਾਂ ‘ਚ ਕੀਤਾ ਜਾਵੇਗਾ। ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ ਇਹ ਫੈਸਲਾ ਲਿਆ ਹੈ।

ਜ਼ਿਕਰਯੋਗ ਹੈ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਅੱਜ 24ਵੇਂ ਦਿਨ PGI ਚੰਡੀਗੜ੍ਹ ਵਿਖੇ ਪੋਸਟਮਾਰਟਮ ਲਈ ਭੇਜੀ ਗਈ ਸੀ, ਪਰ ਅਜੇ ਤੱਕ ਪਰਿਵਾਰ ਨੂੰ ਮ੍ਰਿਤਕ ਦੇਹ ਨਹੀਂ ਸੌਂਪੀ ਗਈ ਹੈ। ਪਰਵਿੰਦਰ ਸਿੰਘ ਝੋਟਾ ਦੀ ਦੇਹ ਦਾ ਪੋਸਟਮਾਰਟਮ ਅਜੇ ਤੱਕ ਨਹੀਂ ਹੋ ਸਕਿਆ ਹੈ। ਪੋਸਟਮਾਰਟਮ ਵਿੱਚ ਹੋ ਰਹੀ ਦੇਰੀ ਦਾ ਕਾਰਨ ਦੇਹ ਨੂੰ ਲੰਬੇ ਸਮੇਂ ਤੱਕ ਫ੍ਰੀਜ਼ਰ ਵਿੱਚ ਰੱਖੇ ਜਾਣ ਕਰਕੇ ਉਸ ਦਾ ਤਾਪਮਾਨ ਪੋਸਟਮਾਰਟਮ ਦੇ ਅਨੁਕੂਲ ਨਾ ਹੋ ਪਾਉਣਾ ਹੈ। ਇਸੇ ਵਜ੍ਹਾ ਕਰਕੇ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਡਾਕਟਰਾਂ ਦੀ ਇੱਕ ਟੀਮ ਸ਼ਾਮ 6 ਵਜੇ ਦੁਬਾਰਾ ਪੋਸਟਮਾਰਟਮ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਉਸ ਸਮੇਂ ਵੀ ਇਹ ਪ੍ਰਕਿਰਿਆ ਸੰਭਵ ਨਾ ਹੋਈ, ਤਾਂ ਪੋਸਟਮਾਰਟਮ ਨੂੰ ਕੱਲ੍ਹ ਸਵੇਰ ਤੱਕ ਲਈ ਟਾਲਿਆ ਜਾ ਸਕਦਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼