Punjab

Diljit Dosanjh ਦੇ ਮੈਨੇਜਰ ਨੂੰ ਇੰਦੌਰ ਦੇ DCPO ਵਲੋਂ ਨੋਟਿਸ ਜਾਰੀ, 

Diljit Dosanjh ਦੇ ਮੈਨੇਜਰ ਨੂੰ ਇੰਦੌਰ ਦੇ DCPO ਵਲੋਂ ਨੋਟਿਸ ਜਾਰੀ, 

ਦਿਲਜੀਤ ਦੋਸਾਂਝ ਦੇ ਇੰਦੌਰ ਵਿੱਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਰੇੜਕਾ ਪੈਦਾ ਹੋ ਗਿਆ ਹੈ। 15 ਨਵੰਬਰ ਨੂੰ ਹੋਣ ਵਾਲੇ ਲਾਈਵ ਕੰਸਰਟ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰੋਫ਼ੈਸਰ ਡਾ. ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਵੱਡਾ ਹੁਕਮ ਜਾਰੀ ਕੀਤਾ ਹੈ। ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਵਾਲੀ ਥਾਂ ਦੇ ਮੈਨੇਜਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਦਿਲਜੀਤ ਦੋਸਾਂਝ ਨੂੰ ਅਜਿਹੇ ਗੀਤ ਗਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਜੋ ਸ਼ਰਾਬ, ਅਫੀਮ ਅਤੇ ਬੰਦੂਕ ਸੱਭਿਆਚਾਰ (ਗੰਨ ਕਲਚਰ) ਨੂੰ ਉਤਸ਼ਾਹਿਤ ਕਰਦੇ ਹਨ, ਜਿਨ੍ਹਾਂ ‘ਚ ‘ਪਟਿਆਲਾ ਪੈੱਗ’, ‘5 ਤਾਰਾ ਠੇਕੇ’, ‘ਜੀਭ ਵਿੱਚੋਂ ਅਫੀਮ ਲੱਭੀ’ ਅਤੇ ‘ਜੱਟ ਉੱਤੇ ਫਾਇਰ ਕਰਦਾ’ ਸ਼ਾਮਿਲ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਵੱਲੋਂ ਮਾਲ ਪ੍ਰਬੰਧਕਾਂ ਨੂੰ ਭੇਜੇ ਪੱਤਰ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ 2019 ਦੇ ਉਸ ਫ਼ੈਸਲੇ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਨਸ਼ਿਆਂ, ਸ਼ਰਾਬ ਅਤੇ ਹਥਿਆਰਾਂ ਨੂੰ ਵਡਿਆਉਣ ਵਾਲੇ ਗੀਤਾਂ ’ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ ਗਏ ਸਨ। ਪੱਤਰ ਵਿੱਚ ਦਲੀਲ ਦਿੱਤੀ ਗਈ ਹੈ ਕਿ ਕਿਉਂਕਿ ਸਮਾਗਮ ਵਿੱਚ 5 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਦੇ ਦਾਖ਼ਲੇ ਦੀ ਖੁੱਲ੍ਹ ਹੈ, ਇਸ ਲਈ ਅਜਿਹੇ ਇਤਰਾਜ਼ਯੋਗ ਬੋਲਾਂ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਸਕਦਾ ਹੈ। ਇਸ ਨੋਟਿਸ ਦੀ ਇੱਕ ਕਾਪੀ ਇੰਦੌਰ ਦੇ DM (ਜ਼ਿਲ੍ਹਾ ਮੈਜਿਸਟ੍ਰੇਟ) ਅਤੇ ਪੁਲਿਸ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 15 ਨਵੰਬਰ ਨੂੰ ਇੰਦੌਰ ਦੇ C21 ਮਾਲ, ਇੰਦੌਰ ਵਿੱਚ ਹੋਣ ਵਾਲੇ ਲਾਈਵ ਕੰਸਰਟ ਦੌਰਾਨ ਦਿਲਜੀਤ ਦੋਸਾਂਝ ਅਜਿਹੇ ਗੀਤ ਨਾ ਗਾਉਣ।

Diljit Dosanjh ਦੇ ਮੈਨੇਜਰ ਨੂੰ ਇੰਦੌਰ ਦੇ DCPO ਵਲੋਂ ਨੋਟਿਸ ਜਾਰੀ, 

ਆਪਣੀ ਸ਼ਿਕਾਇਤ ਵਿੱਚ ਡਾ. ਪੰਡਿਤਰਾਓ ਨੇ ਤਿੰਨ ਅਹਿਮ ਮੰਗਾਂ ਰੱਖੀਆਂ ਸਨ। ਪਹਿਲੀ ਮੰਗ ਤਹਿਤ ਉਨ੍ਹਾਂ ਸਪੱਸ਼ਟ ਕੀਤਾ ਕਿ ਉਕਤ ਚਾਰੇ ਗੀਤਾਂ ਨੂੰ ਬੋਲ ਬਦਲ ਕੇ ਵੀ ਗਾਉਣ ਦੀ ਆਗਿਆ ਨਾ ਦਿੱਤੀ ਜਾਵੇ, ਕਿਉਂਕਿ ਇਹ ਕੇਂਦਰ ਸਰਕਾਰ ਦੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਉਦੇਸ਼ਾਂ ਦੇ ਉਲਟ ਹਨ। ਦੂਜੀ ਮੰਗ ਵਿੱਚ ਵਿਸ਼ਵ ਸਿਹਤ ਸੰਗਠਨ (WHO) ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਕਿ ਕੰਸਰਟ ਦੌਰਾਨ ਬੱਚਿਆਂ ਨੂੰ ਮੰਚ ’ਤੇ ਨਾ ਸੱਦਿਆ ਜਾਵੇ, ਕਿਉਂਕਿ 120 ਡੈਸੀਬਲ ਤੋਂ ਵੱਧ ਦੀ ਉੱਚੀ ਆਵਾਜ਼ ਬੱਚਿਆਂ ਦੇ ਸੁਣਨ ਦੀ ਸ਼ਕਤੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਅਤੇ ਤੇਜ਼ ਲਾਈਟਾਂ ਕਾਰਨ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਖੜ੍ਹੀਆਂ ਹੋ ਸਕਦੀਆਂ ਹਨ।

ਇਸ ਦੇ ਨਾਲ ਹੀ ਸ਼ਿਕਾਇਤਕਰਤਾ ਨੇ ਗਾਇਕ ਵੱਲੋਂ ਛਾਤੀ ’ਤੇ ਪਾਈਆਂ ਜਾਣ ਵਾਲੀਆਂ ਚਾਂਦੀ ਰੰਗੀਆਂ ਕਾਰਤੂਸਾਂ ਦੀਆਂ ਦੋਹਰੀਆਂ ਪੇਟੀਆਂ (ਬੈਂਡੋਲੀਅਰਜ਼) ਜਾਂ ਧਾਤੂ ਦੇ ਨਕਲੀ ਕਾਰਤੂਸ ਪਹਿਨਣ ’ਤੇ ਵੀ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਕਾਰਤੂਸਾਂ ਦੀ ਨੁਮਾਇਸ਼ ਗੰਨ ਕਲਚਰ ਤੇ ਹਿੰਸਾ ਨੂੰ ਹੱਲਾਸ਼ੇਰੀ ਦਿੰਦੀ ਹੈ, ਜਿਸ ਦਾ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਦੀ ਮਾਨਸਿਕਤਾ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਕਾਰਨ ਗਾਇਕ ਨੂੰ ਮੰਚ ’ਤੇ ਅਜਿਹਾ ਪਹਿਰਾਵਾ ਪਹਿਨਣ ਤੋਂ ਰੋਕਣ ਦੀ ਮੰਗ ਵੀ ਕੀਤੀ ਗਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼