Punjab

PGI ’ਚ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਮੁਕੰਮਲ,ਕਿਸ ਸਮੇਂ ਕੀਤਾ ਜਾਵੇਗਾ ਅੰਤਿਮ ਸਸਕਾਰ ?

PGI ’ਚ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਮੁਕੰਮਲ,ਕਿਸ ਸਮੇਂ ਕੀਤਾ ਜਾਵੇਗਾ ਅੰਤਿਮ ਸਸਕਾਰ ?

PGI ’ਚ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਮੁਕੰਮਲ,ਕਿਸ ਸਮੇਂ ਕੀਤਾ ਜਾਵੇਗਾ ਅੰਤਿਮ ਸਸਕਾਰ ?

ਮਾਨਸਾ : ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ ਚੰਡੀਗੜ੍ਹ ਲਿਆਂਦਾ ਗਿਆ ਸੀ ਅਤੇ ਹੁਣ ਪੋਸਟਮਾਰਟਮ ਹੋ ਚੁੱਕਾ ਹੈ। ਭਲਕੇ ਸਵੇਰੇ 5 ਵਜੇ ਮ੍ਰਿਤਕ ਦੇਹ ਨੂੰ ਸਸਕਾਰ ਲਈ ਵਾਪਸ ਮਾਨਸਾ ਲਿਜਾਇਆ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ, ਜਿਸ ਦਾ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

 

ਅਸੀਂ ਸਵੇਰ 5 ਵਜੇ ਮਾਨਸਾ ਲਈ ਰਵਾਨਾ ਹੋਵਾਂਗੇ। ਪਹਿਲਾਂ ਅਸੀਂ ਮ੍ਰਿਤਕ ਦੇਹ ਆਪਣੇ ਘਰ ਲੈ ਕੇ ਜਾਵਾਂਗੇ। 12 ਤੋਂ 1 ਵਜੇ ਦੇ ਵਿਚਾਲੇ ਅੰਤਿਮ ਸਸਕਾਰ ਕੀਤਾ ਜਾਵੇਗਾ। ਭਲਕੇ ਦਿਵਾਲੀ ’ਤੇ ਇਸ ਕਰਕੇ ਅੰਤਿਮ ਸਸਕਾਰ ਰੱਖਿਆ ਗਿਆ ਤਾਂ ਜੋ ਪੰਜਾਬ ਦੀ ਜਵਾਨੀ ਇਹ ਪ੍ਰਣ ਲੈਣ ਕਿ ਅਸੀਂ ਅੱਜ ਤੋਂ ਬਾਅਦ ਕੋਈ ਵੀ ਨਸ਼ਾ ਨਹੀਂ ਕਰਾਂਗੇ।- ਭੀਮ ਸਿੰਘ, ਪਿਤਾ, ਮ੍ਰਿਤਕ ਪਰਵਿੰਦਰ ਝੋਟਾ

ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਮੁਕੰਮਲ

ਚੰਡੀਗੜ੍ਹ ਦੇ ਪੀਜੀਆਈ ਵਿਖੇ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਮੁਕੰਮਲ ਹੋ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਸੁਰੱਖਿਅਤ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਇਨਸਾਫ ਕਮੇਟੀ ਦੇ ਮੈਂਬਰ ਵੱਲੋਂ ਦਿੱਤੀ ਗਈ ਹੈ। ਇਨਸਾਫ ਕਮੇਟੀ ਦੇ ਆਗੂ ਨੇ ਦੱਸਿਆ ਕਿ, “ਸੀਬੀਆਈ ਵੱਲੋਂ ਮ੍ਰਿਤਕ ਦੇਹ ਨੂੰ ਸੰਭਾਲ ਕੇ ਰੱਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਅੱਜ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਸਸਕਾਰ ਭਲਕੇ (8 ਨਵੰਬਰ) ਨੂੰ ਕੀਤਾ ਜਾਵੇਗਾ। ਤੜਕਸਾਰ ਪੰਜ ਵਜੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲੈਕੇ ਜਾਇਆ ਜਾਵੇਗਾ।”

‘ਨੌਜਵਾਨ ਨਸ਼ਿਆਂ ਤੋਂ ਰਹਿਣ ਦੂਰ’

ਪਰਵਿੰਦਰ ਸਿੰਘ ਝੋਟਾ ਦੇ ਮਾਨਸਾ ਸਥਿਤ ਉਨ੍ਹਾਂ ਦੀ ਜੱਦੀ ਜ਼ਮੀਨ ‘ਤੇ ਅੰਤਿਮ ਸਸਕਾਰ ਮੌਕੇ ਇਨਸਾਫ਼ ਕਮੇਟੀ ਦੇ ਮੈਂਬਰ ਰਾਜੂ ਦਰਾਸ਼ਾ ਨੇ ਕਿਹਾ, “ਪੰਜਾਬ ਦੇ ਸਾਰੇ ਨੌਜਵਾਨ ਜੋ ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਆਪਣੀ ਬਾਕੀ ਦੀ ਜ਼ਿੰਦਗੀ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਪੰਜਾਬ ਵਿੱਚ ਵੇਚੇ ਜਾ ਰਹੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨਗੇ…”

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਦੀ ਪ੍ਰਕਿਰਿਆ ’ਚ ਆਈ ਵੱਡੀ ਦਿੱਕਤ

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਲਾਸ਼ ’ਚ ਅਕੜਣ ਕਾਰਨ ਡਾਕਟਰਾਂ ਦੀ ਟੀਮ ਨੂੰ ਪੋਸਟਮਾਰਟਮ ਕਰਨ ’ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਅਜੇ ਤੱਕ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ ਹੈ।

ਨਿਹੰਗ ਸਿੰਘ ਤੇ ਪੁਲਿਸ ਐਡਵਾਂਸਡ ਆਟੋਪਸੀ ਸੈਂਟਰ ਦੇ ਬਾਹਰ ਮੌਜੂਦ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਪੋਸਟਮਾਰਟਮ ਲਈ ਪੀਜੀਆਈਐਮਈਆਰ, ਚੰਡੀਗੜ੍ਹ ਲਿਆਂਦੀ ਗਈ। ਡਾਕਟਰਾਂ ਦੇ ਪਹੁੰਚਣ ਦੇ ਨਾਲ ਹੀ ਐਡਵਾਂਸਡ ਆਟੋਪਸੀ ਸੈਂਟਰ ਵਿੱਚ ਪੁਲਿਸ ਤਾਇਨਾਤ ਕਰ ਦਿੱਤੀ ਗਈ।

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਤੋਂ ਪਹਿਲਾਂ ਡਾਕਟਰ ਦਾ ਬਿਆਨ

ਮਾਨਸਾ ਤੋਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਰਵਾਨਾ ਕਰਨ ਮਗਰੋਂ ਡਾਕਟਰ ਨੇ ਆਖਿਆ ਸੀ ਕਿ,‘ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਮਾਨਸਾ ਵਿਖੇ ਮੋਰਚਰੀ ਵਿੱਚ ਪੂਰੀ ਤਰ੍ਹਾਂ ਸੰਭਾਲ ਕੇ ਰੱਖਿਆ ਗਿਆ ਸੀ ਅਤੇ ਡਾਕਟਰਾਂ ਨੂੰ ਪੋਸਟਮਾਰਟਮ ਕਰਨ ਵਿੱਚ ਕੋਈ ਦਿੱਕਤ ਪੇਸ਼ ਨਹੀਂ ਹੋਵੇਗੀ। ਪੋਸਟਮਾਰਟਮ ਮਗਰੋਂ ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਝੋਟਾ ਦੀ ਮ੍ਰਿਤਕ ਦੇਹ ਨੂੰ ਵਾਪਸ ਮਾਨਸਾ ਲਿਆਂਦਾ ਜਾਵੇਗਾ’।

ਮਾਨਸਾ ਵਿਖੇ ਹੋਵੇਗਾ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ

ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਮਗਰੋਂ ਮਾਨਸਾ ਵਿਖੇ ਮ੍ਰਿਤਕ ਦੇਹ ਲਿਆਂਦੀ ਜਾਵੇਗੀ ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਦਿਨ ਮਾਨਸਾ ’ਚ ਅੰਤਿਮ ਸਸਕਾਰ ਲਈ ਤਿਆਰੀਆਂ ਗਈਆਂ। ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਮਾਨਸਾ ’ਚ ਕਤਲ ਕੀਤਾ ਗਿਆ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼