Punjab

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਵੱਡੇ ਪੁੱਤਰ ਤੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਵੱਡੇ ਪੁੱਤਰ ਤੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ ’ਤੇ ਸਥਿਤ ਖੇਤ ਵਿੱਚ ਹੋਏ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਲੋਕ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਸਨ। ਪਰਵਿੰਦਰ ਝੋਟਾ ਦੇ ਵੱਡੇ ਪੁੱਤਰ ਅਤੇ ਉਨ੍ਹਾਂ ਦੇ ਪਿਤਾ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਮੌਕੇ ਮਾਹੌਲ ਬੇਹੱਦ ਭਾਵੁਕ ਹੋ ਗਿਆ ਅਤੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਸਸਕਾਰ ਤੋਂ ਪਹਿਲਾਂ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਨਸ਼ਾ ਤਸਕਰਾਂ ਨੂੰ ਮਿਲ ਰਹੀ ਕਥਿਤ ਸਿਆਸੀ ਸਰਪ੍ਰਸਤੀ ਦਾ ਮੁੱਦਾ ਉਠਾਇਆ। ਉਨ੍ਹਾਂ ਦੋਸ਼ ਲਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦੀ ਪੁਸ਼ਤਪਨਾਹੀ ਕੀਤੀ ਹੈ।ਬੁਲਾਰਿਆਂ ਨੇ ਕਿਹਾ ਕਿ ਪਰਵਿੰਦਰ ਝੋਟਾ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਅਤੇ ਨੌਜਵਾਨਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਆਵਾਜ਼ ਉਠਾਈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ ਵੀ ਦਿੱਤਾ।

featured-img

ਇਸ ਤੋਂ ਪਹਿਲਾਂ ਏ ਐੱਨ ਆਈ ਨਾਲ ਗੱਲਬਾਤ ਕਰਦਿਆਂ ਪਰਿਵਾਰ ਨੇ ਝੋਟਾ ਨੂੰ ਇੱਕ ਅਜਿਹਾ ‘ਯੋਧਾ’ ਦੱਸਿਆ ਜਿਸ ਨੇ ਪੰਜਾਬ ਦੇ ਲੋਕਾਂ ਅਤੇ ਸਮਾਜ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਝੋਟਾ ਦੀ ਕੁਰਬਾਨੀ ਨੌਜਵਾਨਾਂ ਲਈ ਨਸ਼ਿਆਂ ਵਿਰੁੱਧ ਲੜਨ ਦੀ ਪ੍ਰੇਰਨਾ ਬਣਨੀ ਚਾਹੀਦੀ ਹੈ।

ਅੰਤਿਮ ਸੰਸਕਾਰ ਦੀਆਂ ਤਿਆਰੀਆਂ ਕਰਦਿਆਂ ਇੱਕ ਪਰਿਵਾਰਕ ਮੈਂਬਰ ਨੇ ਕਿਹਾ, “ਸਾਡਾ ਯੋਧਾ ਆ ਰਿਹਾ ਹੈ। ਆਮ ਤੌਰ ‘ਤੇ ਲੋਕ ਸੋਗ ਮਨਾਉਂਦੇ ਹਨ, ਪਰ ਸਾਨੂੰ ਮਾਣ ਮਹਿਸੂਸ ਹੋ ਰਿਹਾ ਹੈ। ਅਸੀਂ ਉਸ ਕੌਮ ਨਾਲ ਸਬੰਧ ਰੱਖਦੇ ਹਾਂ ਜਿਨ੍ਹਾਂ ਨੂੰ ਚਰਖੜੀਆਂ ‘ਤੇ ਚਾੜ੍ਹਿਆ ਗਿਆ, ਦੇਗਾਂ ਵਿੱਚ ਉਬਾਲਿਆ ਗਿਆ ਅਤੇ ਆਰਿਆਂ ਨਾਲ ਚੀਰਿਆ ਗਿਆ। ਉਹ ਸਾਡਾ ਯੋਧਾ ਹੈ।”ਇੱਕ ਹੋਰ ਰਿਸ਼ਤੇਦਾਰ ਜਸਪਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ‘ਸ਼ਹੀਦ’ ਦਾ ਦਰਜਾ ਦਿੱਤਾ ਗਿਆ ਹੈ, ਇਸ ਲਈ ਸਤਿਕਾਰ ਵਜੋਂ ਉਨ੍ਹਾਂ ‘ਤੇ ਫੁੱਲ ਬਰਸਾਏ ਜਾਣਗੇ।ਉੱਥੇ ਹੀ ਜਦੋਂ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਧਰਨਾ ਸਥਾਨ ’ਤੇ ਲਿਆਂਦੀ ਜਾ ਰਹੀ ਸੀ ਤਾਂ ਲੋਕਾਂ ਨੇ ਰਾਹ ਵਿਚ ਫੁੱਲਾਂ ਦੀ ਵਰਖਾ ਕੀਤੀ ਤੇ ਲੋਕਾਂ ਦਾ ਵੱਡਾ ਕਾਫਲਾ ਪਰਵਿੰਦਰ ਝੋਟਾ ਦੀ ਦੇਹ ਲਿਜਾਣ ਵਾਲੇ ਵਾਹਨ ਦੇ ਪਿੱਛੇ ਤੁਰਿਆ।ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਦੇ ਪਵਿੱਤਰ ਮੌਕੇ ਹਰ ਨੌਜਵਾਨ ਨਸ਼ਿਆਂ ਨੂੰ ਤਿਆਗਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਇਹੀ ਉਨ੍ਹਾਂ ਦੇ ਪੁੱਤਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣ।

featured-img

 

ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਉਸ ਦੀ ਸੋਚ ਅਤੇ ਸੰਘਰਸ਼ ਨੂੰ ਅੱਗੇ ਲਿਜਾਣ ਦੀ ਜ਼ਿੰਮੇਵਾਰੀ ਹੁਣ ਪੰਜਾਬ ਦੇ ਹਰ ਨੌਜਵਾਨ ਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਖ਼ੁਸ਼ੀ ਉਸ ਵੇਲੇ ਹੀ ਸਾਰਥਕ ਹੋਵੇਗੀ, ਜਦੋਂ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਮੁਕਤ ਹੋਣ ਦਾ ਸੰਕਲਪ ਲਵੇਗੀ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼