Punjab

ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ- ਹਰਸਿਮਰਤ ਕੌਰ ਬਾਦਲ

ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ- ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਮਾਈ ਭਾਗੋ ਦੀ ਫੌਜ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਅੰਦੋਲਨ ਦੀ ਤਰਜ਼ ’ਤੇ ਨਸ਼ਿਆਂ ਦੇ ਖਿਲਾਫ ਅੰਦੋਲਨ ਸ਼ੁਰੂ ਕਰੇ ਅਤੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਕਾਰਨ ਪ੍ਰਭਾਵਤ ਲੋਕਾਂ ਵੱਲੋਂ ਨਿਰੰਤਰ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਨਾਲ ਹੀ ਇਹ ਬੁਰਾਈ ਹਮੇਸ਼ਾ ਵਾਸਤੇ ਖ਼ਤਮ ਹੋ ਸਕਦੀ ਹੈ।

ਬਠਿੰਡਾ ਦੇ ਐਮ ਪੀ ਜਿਹਨਾਂ ਨੇ ਅਟਾਰੀ ਅਤੇ ਰਾਜਾਸਾਂਸੀ ਵਿਖੇ ਔਰਤਾਂ ਦੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮੈਂ ਤੁਹਾਨੂੰ ਇਹ ਅਪੀਲ ਕਰਦੀ ਹਾਂ ਕਿ ਤੁਸੀਂ ਜੱਥੇ ਬਣਾ ਕੇ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਲਈ ਇਹ ਮੁਹਿੰਮ ਸ਼ੁਰੂ ਕਰੋ ਤਾਂ ਜੋ ਮੌਤ ਦੇ ਇਹਨਾਂ ਫਰਿਸ਼ਤਿਆਂ ਨੂੰ ਪਤਾ ਲੱਗ ਸਕੇ ਕਿ ਤੁਸੀਂ ਇਹਨਾਂ ਦਾ ਟਾਕਰਾ ਕਰਨ ਦੇ ਪੂਰੀ ਤਰ੍ਹਾਂ ਸਮਰਥ ਹੋ। ਤੁਸੀਂ ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰੋ ਤਾਂ ਜੋ ਇਹਨਾਂ ਨਸ਼ਾ ਤਸਕਰਾਂ ਦਾ ਟਾਕਰਾ ਕੀਤਾ ਜਾ ਸਕੇ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਔਰਤਾਂ ਖੁਦ ਨਸ਼ਿਆਂ ਦੇ ਖਿਲਾਫ ਇਸ ਮੁਹਿੰਮ ਦੀ ਅਗਵਾਈ ਕਰਨ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤੁਹਾਨੂੰ ਫੇਲ੍ਹ ਕੀਤਾ ਹੈ। ਉਹਨਾਂ ਕਿਹਾ ਕਿ ਬਜਾਏ ਇਸ ਬੁਰਾਈ ਦੇ ਖਿਲਾਫ ਆਪਣੀ ਗਰੰਟੀ ਪੂਰੀ ਕਰਨ ਦੇ ਉਹਨਾਂ ਨੇ ਨਸ਼ਿਆਂ ਦਾ ਹੋਰ ਪਸਾਰ ਕੀਤਾ ਹੈ। ਉਹਨਾਂ ਨੇ ਆਪ ਸਰਕਾਰ ’ਤੇ ਔਰਤਾਂ ਨੂੰ 60-60 ਹਜ਼ਾਰ ਰੁਪਏ ਦੇਣ ਦੀ ਥਾਂ ਸਿਰਫ 3-3 ਹਜ਼ਾਰ ਰੁਪਏ ਦੇ ਕੇ ਉਹਨਾਂ ਨੂੰ ਖਰੀਦਣ ਦੇ ਯਤਨ ਕਰਨ ਦੇ ਦੋਸ਼ ਲਗਾਏ। ਉਹਨਾਂ ਪੁੱਛਿਆ ਕਿ ਕੀ ਇਹ ਔਰਤਾਂ ਦਾ ਸਤਿਕਾਰ ਹੈ ਜਾਂ ਉਹਨਾਂ ਦਾ ਅਪਮਾਨ ਹੈ ?

ਪੰਜਾਬੀਆਂ ਦੀ ਰਾਖੀ ਵਾਸਤੇ ਇਕਜੁੱਟ ਹੋਣ ਦੀ ਲੋੜ- ਹਰਸਿਮਰਤ ਕੌਰ ਬਾਦਲ

 

ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਔਰਤਾਂ ਦਾ ਸਤਿਕਾਰ ਕੀਤਾ ਤਾਂ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਜਿਹਨਾਂ ਨੇ ਲੜਕੀਆਂ ਵਾਸਤੇ ਸ਼ਗਨ ਸਕੀਮ ਸ਼ੁਰੂ ਕੀਤੀ ਤੇ ਲੜਕੀਆਂ ਨੂੰ ਸਾਈਕਲਾਂ ਵੰਡੀਆਂ ਤੇ ਆਟਾ ਦਾਲ ਸਕੀਮ ਸ਼ੁਰੂ ਕੀਤੀ। ਉਹਨਾਂ ਕਿਹਾ ਕਿ ਇਹ ਸਭ ਕੁਝ ਉਹਨਾਂ ਨੇ ਉਦੋਂ ਸ਼ੁਰੂ ਕੀਤਾ ਜਦੋਂ ਇਸਦੀ ਕੋਈ ਗਰੰਟੀ ਨਹੀਂ ਦਿੱਤੀ ਸੀ।ਬਾਦਲ ਨੇ ਇਹ ਵੀ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਨਸ਼ਿਆਂ ਵਿਚ ਅੱਜ ਪੰਜਾਬ ਨੰਬਰ ਇਕ ’ਤੇ ਹੈ ਅਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਿਚ ਨੰਬਰ ਦੋ ’ਤੇ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ ਪੰਜਾਬ ਨੂੰ ਇਹ ਦਰਜਾ ਪ੍ਰਾਪਤ ਹੋਇਆ ਹੈ ਤੇ ਅਸੀਂ ਸਿੱਖਿਆ ਤੇ ਸਿਹਤ ਦੇ ਮਾਮਲੇ ਵਿਚ ਕੌਮੀ ਪੱਧਰ ’ਤੇ 18ਵੇਂ ਸਥਾਨ ’ਤੇ ਜਾ ਡਿੱਗੇ ਹਾਂ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਔਰਤਾਂ ਰੋਜ਼ ਆ ਕੇ ਮੈਨੂੰ ਦੱਸਦੀਆਂ ਹਨ ਕਿ ਉਹ ਸਿਰਫ ਸੂਬੇ ਵਿਚ ਨਸ਼ੇ ਦਾ ਖ਼ਾਤਮਾ ਚਾਹੁੰਦੀਆਂ ਹਨ।

ਬਾਦਲ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ। ਅਕਾਲੀ ਦਲ 2027 ਵਿਚ ਸਰਕਾਰ ਬਣਨ ਤੋਂ ਬਾਅਦ ਨਸ਼ੇ ਖਤਮ ਕਰਨ ਦੀ ਜ਼ਿੰਮੇਵਾਰੀ ਚੁੱਕੇਗਾ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਹੇਠ ਇਕ ਮਹਿਲਾ ਡੀ ਜੀ ਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਗਠਿਤ ਕੀਤੀ ਜਾਵੇਗੀ ਜੋ ਮਾਈ ਭਾਗੋ ਦੀ ਫੌਜ ਵੱਲੋਂ ਇਕੱਤਰ ਕੀਤੇ ਡਾਟੇ ਦੀ ਘੋਖ ਕਰਦਿਆਂ ਉਸ ਮੁਤਾਬਕ ਕਾਰਵਾਈ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਨਸ਼ਾ ਤਸਕਰਾਂ ਨੂੰ ਸਜ਼ਾ ਮਿਲੇ। ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ੇੜੀਆਂ ਦੇ ਮੁੜ ਵਸੇਬੇ ਵਾਸਤੇ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਹੁਨਰ ਸਿੱਖਲਾਈ ਦੇ ਕੇ ਕਰਜ਼ੇ ਦੇ ਕੇ ਨਵੀਂ ਸ਼ੁਰੂਆਤ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਨਵਾਂ ਕਾਨੂੰਨ ਬਣਾ ਕੇ ਸਾਰੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਤੇ ਉਹਨਾਂ ਦੀ ਜਾਇਦਾਦ ਜ਼ਬਤ ਕਰ ਕੇ ਪੀੜਤਾਂ ਨੂੰ ਮੁਆਵਜ਼ਾ ਮਿਲਣਾ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਗੁਰਿੰਦਰਪਾਲ ਰਣੀਕੇ, ਕੰਵਲਜੀਤ ਕੌਰ ਰਣੀਕੇ ਤੇ ਹਰਸਿਮਰਤ ਕੌਰ ਰਣੀਕੇ ਅਟਾਰੀ ਵਿਚ ਅਤੇ ਵੀਰ ਸਿੰਘ ਲੋਪੋਕੇ, ਬਲਵਿੰਦਰ ਕੌਰ ਤੇ ਰਾਣਾ ਰਣਬੀਰ ਸਿੰਘ ਲੋਪੋਕੇ ਰਾਜਾਸਾਂਸੀ ਵਿਚ ਹਰਸਿਮਰਤ ਕੌਰ ਬਾਦਲ ਦੇ ਨਾਲ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼