ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਾਰਟੀ ਗਤੀਵਿਧੀਆਂ ਨੂੰ ਵਧਾਉਣ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਵੱਲੋਂ 28 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਜਿਸ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਗੁਰਪ੍ਰੀਤ ਸਿੰਘ ਪ੍ਰਿੰਸ – ਲੁਧਿਆਣਾ (ਸ਼ਹਿਰੀ-2)
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀ “ਅਕਾਲੀ ਦਲ ਵਾਰਿਸ ਪੰਜਾਬ ਦੇ” ਤਿਆਰੀ ਵਿੱਚ ਜੁੱਟ ਗਈ ਹੈ, ਇਸਦੇ ਨਾਲ ਹੀ ਹੁਣ ਪਾਰਟੀ ਨੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਦਰਅਸਲ, ਵਾਰਿਸ ਪੰਜਾਬ ਦੇ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਨੂੰ ਜਾਰੀ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਲਿਸਟ ਵਿੱਚ ਪਾਰਟੀ ਪ੍ਰਤੀ ਸਮਰਪਿਤ ਚਿਹਰਿਆਂ ਨੂੰ ਬਤੌਰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਬਲਾਕ ਪੱਧਰ ਤੋਂ ਲੈਕੇ ਜ਼ਿਲ੍ਹਾ ਪੱਧਰ ਤੱਕ ਵਰਕਰਾਂ ਤੋਂ ਮਿਲੇ ਸੁਝਾਅ ਉਪਰੰਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਇਨ੍ਹਾਂ ਨਾਮਾਂ ਦੀ ਨਿਯੁਕਤੀ ਕੀਤੀ ਗਈ ਹੈ।
ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ, ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਲੋਕਾਂ ਤੱਕ ਲੈਕੇ ਜਾਣ ਲਈ ਜ਼ਿਲਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਸਰਬਸੰਮਤੀ ਨਾਲ ਕੀਤੀਆਂ ਗਈਆਂ ਹਨ। ਲੀਡਰਸ਼ਿਪ ਜਾਰੀ ਬਿਆਨ ਵਿੱਚ ਕਿਹਾ ਕਿ, ਅੱਜ ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਆਸ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਬਣ ਚੁੱਕੇ ਹਨ, ਅਜਿਹੇ ਵਿੱਚ 2027 ਵਿੱਚ ਸਰਕਾਰ ਏ ਖਾਲਸਾ ਬਣੇ ਤਾਂ ਜੋ ਪੰਥ ਅਤੇ ਪੰਜਾਬ ਦੀ ਸਹੀ ਨੁਮਾਇੰਦਗੀ ਹੋ ਸਕੇ ਅਤੇ ਸਾਰੇ ਵਰਗਾਂ ਕਿਸਾਨ, ਮਜਦੂਰ, ਦੁਕਾਨਦਾਰ, ਵਪਾਰੀ, ਨਰੇਗਾ ਮਜ਼ਦੂਰਾਂ, ਮੁਲਾਜ਼ਮ ਵਰਗ, ਨੌਜਵਾਨਾਂ ਨੂੰ ਰੁਜਗਾਰ ਦੇ ਢੁੱਕਵੇਂ ਮੌਕੇ ਮਿਲ ਸਕਣ।
ਪਾਰਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ, ਪਾਰਟੀ ਪੰਥ ਅਤੇ ਪੰਜਾਬ ਪ੍ਰਸਤੀ ਨੂੰ ਲੈਕੇ ਇੱਕਮੁੱਠ ਹੈ। ਖਾਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪਾਰਟੀ ਅੱਗੇ ਵਧ ਰਹੀ ਹੈ। ਪਾਰਟੀ ਲੀਡਰਸ਼ਿਪ ਆਪਣੇ ਸਿਧਾਂਤ, ਆਪਣੇ ਟੀਚੇ ਅਤੇ ਮਨੋਰਥ ਨੂੰ ਲੈਕੇ ਹਮੇਸ਼ਾ ਯਤਨਸ਼ੀਲ ਹੈ। ਜਾਰੀ ਬਿਆਨ ਵਿੱਚ ਲੀਡਰਸ਼ਿਪ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਸ਼ਾ ਮੁਕਤ ਪੰਜਾਬ ਦੇ





