
ਜ਼ਿਕਰਯੋਗ ਹੈ ਕਿ ‘ਆਪ’ ਦੀ ਟਿਕਟ ’ਤੇ ਗੁਰਮੀਤ ਖੁੱਡੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਉਨ੍ਹਾਂ ਨੂੰ ਲੰਬੀ ਹਲਕੇ ਤੋਂ 66,313 ਵੋਟਾਂ (48.87 ਫ਼ੀਸਦੀ) ਮਿਲੀਆਂ ਸਨ। ਪਰ ਮਹਿਜ਼ ਦੋ ਸਾਲਾਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਹਰਾ ਦਿੱਤਾ।