MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸਸਕਾਰ 14 ਨਵੰਬਰ ਦੀ ਬਜਾਇ 17 ਨਵਬੰਰ ਨੂੰ ਕੀਤਾ ਜਾਵੇਗਾ
ਤਰਨਤਾਰਨ ਦੇ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅਤੇ ਉਨ੍ਹਾਂ ਦੀ ਦਾਦੀ ਦੇ ਸਸਕਾਰ ਦੀਆਂ ਅੰਤਿਮ ਰਸਮਾਂ ਨੂੰ ਸਬੰਧੀ ਇੱਕ ਅਹਿਮ ਅੱਪਡੇਟ ਸਾਹਮਣੇ ਆਈ ਹੈ। ਅੰਮ੍ਰਿਤਪਾਲ ਦੀ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਹੁਣ 14 ਨਵੰਬਰ ਦੀ ਬਜਾਇ 17 ਨਵੰਬਰ ਨੂੰ ਕੀਤੀਆਂ ਜਾਣਗੀਆਂ। ਅੰਮ੍ਰਿਤਪਾਲ ਦੇ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਸਬੰਧੀ ਰਿਵਿਊ ਪਟੀਸ਼ਨ ਪਾ ਦਿੱਤੀ ਗਈ ਹੈ। ਇਸ ਸਬੰਧੀ ਪੂਰੀ ਜਾਣਕਾਰੀ ਵਾਰਿਸ ਪੰਜਾਬ ਦੇ ਪਾਰਟੀ ਆਗੂ ਮਨਪ੍ਰੀਤ ਇਆਲੀ ਅਤੇ ਹੋਰ ਆਗੂਆਂ ਵੱਲੋਂ ਦਿੱਤੀ ਗਈ ਹੈ।
17 ਨਵੰਬਰ ਨੂੰ ਹੋਵੇਗਾ ਸਸਕਾਰ
ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ “ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਦਾਦੀ ਦੇ ਅੰਤਿਮ ਸਸਕਾਰ ਦੀ ਜੋ ਤਰੀਕ ਨਿਰਧਾਰਿਤ ਕੀਤੀ ਗਈ ਹੈ ਹੁਣ ਉਹ 17 ਨਵੰਬਰ ਤੈਅ ਕੀਤੀ ਗਈ ਹੈ। ਅੰਮ੍ਰਿਤਪਾਲ ਦੇ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੇ ਲਈ ਰਿਵਿਊ ਪਟੀਸ਼ਨ ਵੀ ਦਾਇਰ ਕਰ ਦਿੱਤੀ ਗਈ ਹੈ।”
ਕਿਉਂ ਬਦਲੀ ਗਈ ਸਸਕਾਰ ਦੀ ਤਰੀਕ?
ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ “17 ਨਵੰਬਰ ਤੋਂ ਪਹਿਲਾਂ ਸਸਕਾਰ ਕਰਨਾ ਸੰਭਵ ਨਹੀਂ ਸੀ ਕਿਉਂਕਿ ਸਮਾਂ ਬਹੁਤ ਘੱਟ ਹੈ। ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਣੀ ਹੈ। ਇਸ ਕਰਕੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਦਾਦੀ ਦਾ ਸਸਕਾਰ ਕਰਨਾ ਸੰਭਵ ਨਹੀਂ ਹੈ ਅਤੇ ਅੰਮ੍ਰਿਤਪਾਲ ਦੇ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਰਿਵਿਊ ਪਟੀਸ਼ਨ ਪਾ ਦਿੱਤੀ ਗਈ ਹੈ।”
ਇਸ ਮੌਕੇ ਸੱਥ ਸਟੂਡੈਂਟ ਜਥੇਬੰਦੀ ਦੇ ਪ੍ਰਧਾਨ ਦਰਸ਼ਪ੍ਰੀਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਸ਼ਮੂਲੀਅਤ ਨੂੰ ਪੰਜਾਬ ਦੀ ਨੌਜਵਾਨ ਸਿਆਸਤ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਇਆਲੀ ਨੇ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਜੇਲ੍ਹ ਵਿੱਚ ਨਜ਼ਰਬੰਦੀ, ਉਨ੍ਹਾਂ ਨੂੰ ਮਿਲੀ ਪੈਰੋਲ ਦੀਆਂ ਸ਼ਰਤਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ।
ਸੱਥ ਸਟੂਡੈਂਟ ਜਥੇਬੰਦੀ ਦੇ ਪ੍ਰਧਾਨ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ
ਦਰਸ਼ਪ੍ਰੀਤ ਸਿੰਘ ਸੱਥ ਸਟੂਡੈਂਟ ਜਥੇਬੰਦੀ ਦੇ ਪ੍ਰਧਾਨ ਹਨ। ਉਨ੍ਹਾਂ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਨੌਜਵਾਨਾਂ ਨਾਲ ਜੁੜਨ ਦੇ ਪੱਖ ਤੋਂ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸ਼ਮੂਲੀਅਤ ਕਰਵਾਈ। ਇਸ ਨਾਲ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵਿੱਚ ਇੱਕ ਨਵਾਂ ਚਿਹਰਾ ਜੁੜਿਆ ਹੈ।
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀਆਂ ਸ਼ਰਤਾਂ ‘ਤੇ ਇਆਲੀ ਨੇ ਚੁੱਕੇ ਸਵਾਲਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ “ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਜੇਲ੍ਹ ਵਿੱਚ ਬੰਦ ਹੋਏ 3 ਸਾਲ, 6 ਮਹੀਨੇ ਅਤੇ 21 ਦਿਨ ਹੋ ਚੁੱਕੇ ਹਨ। ਉਨ੍ਹਾਂ ਮੁਤਾਬਕ ਇਸ ਸਮੇਂ ਦੌਰਾਨ ਅੰਮ੍ਰਿਤਪਾਲ ਸਿੰਘ ‘ਤੇ ਤਿੰਨ ਸਾਲ ਤੱਕ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਰਿਹਾ।”
ਇਆਲੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਨੇ ਅਦਾਲਤ ਦਾ ਰੁਖ ਕੀਤਾ ਸੀ, ਤਾਂ ਜੋ ਉਨ੍ਹਾਂ ਨੂੰ ਮਾਤਾ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲ ਸਕੇ। ਇਸ ਮਾਮਲੇ ਵਿੱਚ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਆਲੀ ਮੁਤਾਬਕ, ਪਰਿਵਾਰ ਵੱਲੋਂ ਚਾਰ ਦਿਨ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਸਿਰਫ਼ ਇੱਕ ਦਿਨ ਦੀ ਮਨਜ਼ੂਰੀ ਦਿੱਤੀ ਗਈ।
ਉਨ੍ਹਾਂ ਨੇ ਪੈਰੋਲ ਨਾਲ ਜੁੜੀਆਂ ਸ਼ਰਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਆਉਣ-ਜਾਣ ਦਾ ਖਰਚਾ ਵੀ ਪਰਿਵਾਰ ਨੂੰ ਚੁੱਕਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀਆਂ ਤਸਵੀਰਾਂ ਨਾ ਖਿੱਚਣ, ਪਰਿਵਾਰ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਨਾ ਮਿਲਣ ਅਤੇ ਵੱਡਾ ਇਕੱਠ ਹੋਣ ਦੀ ਸੂਰਤ ਵਿੱਚ ਪੈਰੋਲ ਰੱਦ ਕੀਤੇ ਜਾਣ ਵਰਗੀਆਂ ਸ਼ਰਤਾਂ ਲਗਾਈਆਂ ਗਈਆਂ ਹਨ।ਰਾਮ ਰਹੀਮ ਦੀ ਪੈਰੋਲ ਨਾਲ ਕੀਤੀ ਤੁਲਨਾ
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲਣ ਵਾਲੀ ਪੈਰੋਲ ਦਾ ਹਵਾਲਾ ਦਿੰਦਿਆਂ ਸਵਾਲ ਚੁੱਕਿਆ ਕਿ ਜੇਕਰ ਰਾਮ ਰਹੀਮ ਨੂੰ ਬਿਨਾਂ ਸ਼ਰਤ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਇੰਨੀਆਂ ਸਖ਼ਤ ਸ਼ਰਤਾਂ ਕਿਉਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਇਆਲੀ ਮੁਤਾਬਕ ਅੰਤਿਮ ਸਸਕਾਰ 17 ਨਵੰਬਰ ਨੂੰ ਕੀਤਾ ਜਾਵੇਗਾ। ਪਰਿਵਾਰ ਵੱਲੋਂ ਪੈਰੋਲ ਦੀ ਮਿਆਦ ਵਧਾਉਣ ਦੀ ਮੰਗ ਵੀ ਕੀਤੀ ਗਈ ਹੈ।ਅੰਮ੍ਰਿਤਪਾਲ ਸਿੰਘ ਹੋਣਗੇ ਪਾਰਟੀ ਦਾ ਮੁੱਖ ਮੰਤਰੀ ਚਿਹਰਾ
ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਵੱਡਾ ਸਿਆਸੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖਾਲਸਾ ਉਨ੍ਹਾਂ ਦੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਅਤੇ ਉਹ ਵਿਧਾਨ ਸਭਾ ਚੋਣ ਵੀ ਲੜਨਗੇ। ਹਾਲਾਂਕਿ, ਉਹ ਕਿਸ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ, ਇਸ ਦਾ ਫੈਸਲਾ ਪਾਰਟੀ ਵੱਲੋਂ ਕੀਤਾ ਜਾਵੇਗਾ।





