ਤਰਨਤਾਰਨ: ਪੱਟੀ ’ਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ’ਤੇ ਭਿਆਨਕ ਹਾਦਸਾ ਵਾਪਰ ਗਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਨਿਰਮਲ ਦੇ ਅਨੁਸਾਰ ਦੋ ਬੱਸਾਂ ਦੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋਣ ਸਬੰਧੀ ਪੁਸ਼ਟੀ ਹੋਈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਚਾਰ ਤੋਂ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹਨ, ਜਦਕਿ ਇੱਕ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਦਾ ਇਲਾਜ ਜਾਰੀ ਹੈ। ਉਹਨਾਂ ਦੱਸਿਆ ਕਿ ਇੱਕ ਦਰਜਨ ਦੇ ਕਰੀਬ ਐਂਬੂਲੈਂਸਾਂ ਰਾਹਤ ਕਾਰਜ ਵਿੱਚ ਲੱਗੀਆਂ ਹੋਈਆਂ ਹਨ।ਇਹ ਸੜਕੀ ਹਾਦਸਾ ਇੱਕ ਮੋਟਰਸਾਈਕਲ ਸਵਾਰ ਜੋੜੇ ਨੂੰ ਬਚਾਉਣ ਦੇ ਦੌਰਾਨ ਵਾਪਰਿਆ ਹੈ। ਇਸ ਦੌਰਾਨ ਮੋਟਰਸਾਈਕਲ ਦੇ ਪਿੱਛੇ ਇਸ ਵਾਰ ਮਹਿਲਾ ਦੀ ਵੀ ਮੌਤ ਹੋ ਗਈ ਹੈ।