ਪੰਜਾਬ ਦੇ ਆਮ ਲੋਕ ਅਤੇ ਝੋਟਾ ਦੇ ਸਮਰਥਕ ਹੋਣਗੇ ਸ਼ਾਮਲ
ਇਨਸਾਫ਼ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਮੁਤਾਬਕ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਅਤੇ ਲੋਕਾਂ ਦੇ ਸਮਾਗਮ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਪਰਿਵਾਰ ਦੇ ਬੱਚਿਆਂ ਨੇ ਵੀ ਸੂਬਾ ਵਾਸੀਆਂ ਨੂੰ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਭਾਵੁਕ ਅਪੀਲ ਕੀਤੀ ਹੈ। ਇਹ ਅੰਤਿਮ ਅਰਦਾਸ ਸਿਰਫ਼ ਸ਼ਰਧਾਂਜਲੀ ਤੱਕ ਹੀ ਸੀਮਤ ਨਹੀਂ ਰਹੇਗੀ।ਸਮਾਗਮ ਨਾਲ ਜੁੜੇ ਲੋਕਾਂ ਮੁਤਾਬਕ, ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਤੇ ਨਸ਼ਿਆਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਨੂੰ ਅੱਗੇ ਵਧਾਉਣ ਲਈ ਅਗਲੇ ਸੰਘਰਸ਼ ਦੀ ਰੂਪਰੇਖਾ ਵੀ ਪੇਸ਼ ਕੀਤੀ ਜਾ ਸਕਦੀ ਹੈ।ਝੋਟਾ ਦੇ ਨਾਂ ‘ਤੇ ਬਣਾਈ ਗਈ ਐਂਟੀ-ਡਰੱਗ ਟਾਸਕ ਫੋਰਸ ਨੇ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਨਵੇਂ ਪ੍ਰੋਗਰਾਮ ਤਿਆਰ ਕੀਤੇ ਜਾਣ ਦੀ ਗੱਲ ਕਹੀ ਗਈ ਹੈ।