Punjab

ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਸ਼ਾਮਲ, ਸੁਖਬੀਰ ਬਾਦਲ ਨੇ ਪਾਰਟੀ ’ਚ ਕੀਤਾ ਸ਼ਾਮਲ

ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਸ਼ਾਮਲ, ਸੁਖਬੀਰ ਬਾਦਲ ਨੇ ਪਾਰਟੀ ’ਚ ਕੀਤਾ ਸ਼ਾਮਲ

ਬੇਗੋਵਾਲ : ਪੰਜਾਬ ਦੀ ਸਿਆਸਤ ‘ਚ ਅੱਜ ਉਸ ਵੇਲੇ ਵੱਡਾ ਧਮਾਕਾ ਹੋਇਆ, ਜਦੋਂ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਹੋ ਗਈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਨੂੰ ਮੁੜ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਹੁਣ ਉਨ੍ਹਾਂ ਦੀ ਵਾਪਸੀ ਨੂੰ ਪੰਜਾਬ ਦੀ ਪੰਥਕ ਅਤੇ ਸਿਆਸੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ।

 
Bibi Jagir Kaur rejoins Shiromani Akali Dal
2022 ਵਿੱਚ ਪਾਰਟੀ ‘ਚੋਂ ਕੀਤਾ ਸੀ ਬਾਹਰ

ਜ਼ਿਕਰਯੋਗ ਹੈ ਕਿ ਨਵੰਬਰ 2022 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ SGPC ਪ੍ਰਧਾਨ ਦੇ ਅਹੁਦੇ ਲਈ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਖ਼ਿਲਾਫ਼ ਚੋਣ ਲੜੀ ਸੀ।

ਮਾਰਚ 2024 ਵਿੱਚ ਉਹ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ, ਪਰ ਅਗਸਤ 2025 ਵਿੱਚ ਸੁਖਬੀਰ ਬਾਦਲ ਦੀ ਅਗਵਾਈ ਨਾਲ ਮਤਭੇਦਾਂ ਕਾਰਨ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਗਏ ਸਨ। ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕੀਤੀ ਹੈ।

ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਏ: ਸੁਖਬੀਰ ਬਾਦਲ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਅਕਾਲੀ ਦਲ ਨੂੰ ਬਹੁਤ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੀ ਵਾਪਸੀ ਨਾਲ ਦੋਆਬਾ ਖੇਤਰ ਵਿੱਚ ਪਾਰਟੀ ਨੂੰ ਤਾਕਤ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਕਾਰਨਾਂ ਕਰਕੇ ਉਹ ਪਹਿਲਾਂ ਵੱਖ ਹੋ ਗਏ ਸਨ, ਪਰ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਮੁੜ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਆਏ ਲੁਟੇਰਿਆਂ ਨੇ 10 ਸਾਲਾਂ ਵਿੱਚ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਵਿੱਚ ਗੁੰਡਾਗਰਦੀ ਅਤੇ ਗੈਂਗਸਟਰਾਂ ਦਾ ਰਾਜ ਹੋਣ ਦਾ ਵੀ ਦੋਸ਼ ਲਾਇਆ।
ਘਰ-ਘਰ ਨਸ਼ਾ ਪਹੁੰਚਣ ਦਾ ਲਾਇਆ ਆਰੋਪ 
ਸੁਖਬੀਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਨਸ਼ਾ ਘਰ-ਘਰ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਈ ਵਾਰ ਅਧਿਕਾਰੀਆਂ ਤੋਂ ਪੁੱਛਿਆ ਕਿ ਨਸ਼ਾ ਇੰਨਾ ਕਿਵੇਂ ਵਧ ਗਿਆ ਹੈ। ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਉਹ ਫੜਦੇ ਹਨ, ਉਨ੍ਹਾਂ ਨੂੰ ‘ਝਾੜੂ ਵਾਲੇ’ ਆਗੂ ਛੁਡਵਾ ਦਿੰਦੇ ਹਨ। ਉਨ੍ਹਾਂ ਆਰੋਪ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ ਅਤੇ ਉਹ ਸਿਰਫ਼ ਪੰਜਾਬ ਨੂੰ ਲੁੱਟਣ ਆਏ ਹਨ।
ਪ੍ਰਕਾਸ਼ ਸਿੰਘ ਬਾਦਲ ਦੀਆਂ ਸੇਵਾਵਾਂ ਨੂੰ ਕੀਤਾ ਯਾਦ
ਸੁਖਬੀਰ ਬਾਦਲ ਨੇ ਆਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 70 ਸਾਲ ਪੰਥ ਅਤੇ ਪੰਜਾਬ ਦੀ ਸੇਵਾ ਵਿੱਚ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸ਼ਾਇਦ ਹੀ ਕੋਈ ਅਜਿਹਾ ਪਿੰਡ ਜਾਂ ਸ਼ਹਿਰ ਹੋਵੇਗਾ, ਜਿੱਥੇ ਪ੍ਰਕਾਸ਼ ਸਿੰਘ ਬਾਦਲ ਨਾ ਗਏ ਹੋਣ। ਉਨ੍ਹਾਂ ਨੂੰ ਹਰ ਗਰੀਬ ਅਤੇ ਵਪਾਰੀ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਰਹਿੰਦੀ ਸੀ। ਉਨ੍ਹਾਂ ਦੀ ਸੋਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਹਰ ਧਰਮ ਦੇ ਲੋਕ ਬਾਦਲ ਪਰਿਵਾਰ ਨਾਲ ਜੁੜੇ ਰਹੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼