Punjab

Parvinder Singh Jhota ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

Parvinder Singh Jhota ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

Parvinder Singh Jhota Ardas  : ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ

Parvinder Singh Jhota Ardas  : ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ੁਰੂ ਹੋ ਗਿਆ ਹੈ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਝੋਟਾ ਦਾ ਪਰਿਵਾਰ ਵੀ ਪਹੁੰਚਿਆ ਹੋਇਆ ਹੈ।ਉਨ੍ਹਾਂ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਤਖ਼ਤ ਸਾਹਿਬ ਦੇ ਨਵੇਂ ਦੀਵਾਨ ਹਾਲ ਵਿੱਚ ਮੌਜੂਦ ਹਨ। ਇਸ ਤੋਂ ਪਹਿਲਾਂ ਪੂਰੇ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸਮਾਗਮ ਦੌਰਾਨ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਸ਼ਬਦ ਕੀਰਤਨ ਕੀਤਾ ਗਿਆ।

Parvinder Singh Jhota ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ। ਲੋਕ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਕਰਕੇ ਚਰਚਾ ਵਿੱਚ ਆਏ ਸਨ। ਉਨ੍ਹਾਂ ਦੀ ਹੱਤਿਆ ਤੋਂ ਬਾਅਦ ਪਰਿਵਾਰ ਅਤੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Parvinder Singh Jhota ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

ਪਰਿਵਾਰ ਵੱਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ। ਝੋਟਾ ਦੇ ਦੋਵੇਂ ਬੱਚਿਆਂ ਨੇ ਵੀ ਭਾਵੁਕ ਅਪੀਲ ਕਰਦਿਆਂ ਲੋਕਾਂ ਨੂੰ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਸੀ। ਇਸ ਸਮਾਗਮ ਰਾਹੀਂ ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

Parvinder Singh Jhota ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸੰਗਤ ਦਾ ਸੈਲਾਬ , ਲੋਕਾਂ ਨੂੰ ਕੀਤੀ ਭਾਵੁਕ ਅਪੀਲ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼