Punjab

Amritpal Singh ਦੀ ਕਸਟਡੀ ਪੈਰੋਲ ਲਈ ਨਵੀਂ ਅਰਜ਼ੀ ਦਾਇਰ; 21 ਨੂੰ ਸਸਕਾਰ, 22 ਨੂੰ ਫੁੱਲ ਚੁਗਣ ਤੇ 23 ਨਵੰਬਰ ਨੂੰ ਪੈਣਾ ਹੈ ਭੋਗ

Amritpal Singh ਦੀ ਕਸਟਡੀ ਪੈਰੋਲ ਲਈ ਨਵੀਂ ਅਰਜ਼ੀ ਦਾਇਰ; 21 ਨੂੰ ਸਸਕਾਰ, 22 ਨੂੰ ਫੁੱਲ ਚੁਗਣ ਤੇ 23 ਨਵੰਬਰ ਨੂੰ ਪੈਣਾ ਹੈ ਭੋਗ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਹੁਣ 21, 22 ਅਤੇ 23 ਨਵੰਬਰ ਲਈ ਮੰਗੀ ਗਈ ਹੈ। ਇਸ ਸਬੰਧ ਵਿੱਚ ਸਥਾਨਕ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਇਸ ਸਬੰਧ ਵਿੱਚ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਗਿਆ ਹੈ ਅਤੇ ਇਸ ਦੀ ਅਗਲੀ ਸੁਣਵਾਈ ਭਲਕੇ 17 ਨਵੰਬਰ ’ਤੇ ਰੱਖੀ ਗਈ ਹੈ।ਇਸ ਤੋਂ ਪਹਿਲਾਂ ਅਦਾਲਤ ਵੱਲੋਂ ਕਸਟਡੀ ਪੈਰੋਲ 14 ਨਵੰਬਰ ਵਾਸਤੇ ਦਿੱਤੀ ਗਈ ਸੀ, ਪਰ ਸਮਾਂ ਥੋੜ੍ਹਾ ਹੋਣ ਕਾਰਨ ਅਤੇ ਹੁਕਮਾਂ ਦੀ ਤਾਮੀਲ ਹੋਣ ਵਿੱਚ ਸਮਾਂ ਲੱਗਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਨਹੀਂ ਲਿਆਂਦਾ ਜਾ ਸਕਿਆ ਸੀ।ਉਨ੍ਹਾਂ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਸਬੰਧੀ ਅਰਜ਼ੀ 11 ਨਵੰਬਰ ਨੂੰ ਦਾਇਰ ਕੀਤੀ ਗਈ ਸੀ। ਇਸ ਸਬੰਧੀ ਅਦਾਲਤ ਵੱਲੋਂ 13 ਨਵੰਬਰ ਨੂੰ ਹੁਕਮ ਜਾਰੀ ਕਰਦਿਆਂ 14 ਨਵੰਬਰ ਨੂੰ ਉਨ੍ਹਾਂ ਨੂੰ ਪੰਜਾਬ ਲਿਆਉਣ ਸਬੰਧੀ ਇਜਾਜ਼ਤ ਦਿੱਤੀ ਗਈ ਸੀ।ਇਸ ਦੇ ਨਾਲ ਹੀ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਮਾਤਾ ਚਰਨ ਕੌਰ ਦੇ ਦੋਹਤੇ ਸੁਖਮਨਪ੍ਰੀਤ ਸਿੰਘ ਨੂੰ ਵੀ ਨਾਲ ਲਿਆਉਣ ਦੀ ਵਿਵਸਥਾ ਸਬੰਧੀ ਹੁਕਮ ਸਨ। ਪਰ 13 ਨਵੰਬਰ ਨੂੰ ਹੁਕਮ ਜਾਰੀ ਹੋਣ ਤੋਂ ਬਾਅਦ 14 ਨਵੰਬਰ ਤੱਕ ਬਹੁਤ ਥੋੜ੍ਹਾ ਸਮਾਂ ਹੋਣ ਕਾਰਨ ਅਤੇ ਲੋੜੀਂਦੀ ਕਾਨੂੰਨੀ ਤੇ ਪ੍ਰਸ਼ਾਸਨਿਕ ਪ੍ਰਕਿਰਿਆ ਪੂਰੀ ਨਾ ਹੋ ਸਕਣ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਹੀਂ ਲਿਆਂਦਾ ਜਾ ਸਕਿਆ ਸੀ।

featured-img
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਫਾਈਲ ਫੋਟੋ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਲੀਗਲ ਸੈੱਲ ਦੇ ਮੈਂਬਰ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਅੱਜ ਨਵੀਂ ਅਰਜ਼ੀ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ 21, 22 ਅਤੇ 23 ਨਵੰਬਰ ਵਾਸਤੇ ਮੰਗੀ ਗਈ ਹੈ। ਅਦਾਲਤ ਨੇ ਇਸ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ ਅਤੇ ਅਗਲੀ ਸੁਣਵਾਈ 17 ਨਵੰਬਰ ਵਾਸਤੇ ਰੱਖ ਦਿੱਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼