Punjab

ਪੁਨਰ ਸੁਰਜੀਤ ਵੱਲੋਂ ਪਾਰਲੀਮੈਂਟ ਵੱਲ ਮਾਰਚ 20 ਨੂੰ (ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ)

ਪੁਨਰ ਸੁਰਜੀਤ ਵੱਲੋਂ ਪਾਰਲੀਮੈਂਟ ਵੱਲ ਮਾਰਚ 20 ਨੂੰ (ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ)

ਪੁਨਰ ਸੁਰਜੀਤ ਵੱਲੋਂ ਪਾਰਲੀਮੈਂਟ ਵੱਲ ਮਾਰਚ 20 ਨੂੰ

ਸ਼੍ੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਨਵੰਬਰ ਨੂੰ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਹ ਗੱਲ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਲੰਧਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ।

ਪੁਨਰ ਸੁਰਜੀਤ ਵੱਲੋਂ ਪਾਰਲੀਮੈਂਟ ਵੱਲ ਮਾਰਚ 20 ਨੂੰ (ਬੰਦੀ ਸਿੰਘਾਂ ਦੀ ਰਿਹਾਈ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ)

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਨ ਦਾ ਫੈਸਲਾ ਲਿਆ ਸੀ ਪਰ ਹੁਣ ਗੁਆਂਢੀ ਦੇਸ਼ ਪਾਕਿਸਤਾਨ ਨਾਲ ਸਬੰਧ ਸੁਖਾਵੇਂ ਹੋ ਰਹੇ ਹਨ। ਇਸ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਲਾਂਘਾ ਖੋਲ੍ਹਣ ਲਈ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਸ਼੍ੋਮਣੀ ਕਮੇਟੀ ਚੋਣਾਂ ਫੌਰੀ ਕਰਾਉਣ ਦੀ ਮੰਗ ਕੀਤੀ ਤੇ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ, ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ, ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ, ਜਗਰੂਪ ਸਿੰਘ ਚੋਹਲਾ, ਹਰਪ੍ਰੀਤ ਸਿੰਘ ਡਿੰਪੀ, ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵੰਤ ਸਿੰਘ, ਪ੍ਰਧਾਨ ਜਲੰਧਰ ਸ਼ਹਿਰੀ ਅਮਰਜੀਤ ਸਿੰਘ, ਜਰਨੈਲ ਸਿੰਘ ਗੜਦੀਵਾਲਾ, ਦਵਿੰਦਰ ਸਿੰਘ ਬੱਬੂ ਮੌਜੂਦ ਸਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼