Punjab

ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ…

ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ...

 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਿੱਚ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ  ਬਲਵਿੰਦਰ ਸਿੰਘ ਹਾਕਮ ਵਾਲਾ ਨੂੰ ਬੁਢਲਾਡਾ ਵਿਧਾਨ ਸਭਾ ਹਲਕੇ ਲਈ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਸਾਂਝੀ ਕੀਤੀ ਹੈ। ਦਰਅਸਲ, ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਬਲਵਿੰਦਰ ਸਿੰਘ ਹਾਕਮ ਵਾਲਾ ਬੁਢਲਾਡਾ ਵਿਧਾਨ ਸਭਾ ਹਲਕੇ ਲਈ ਪਾਰਟੀ ਦੇ ਹਲਕਾ ਇੰਚਾਰਜ ਹਨ। ਡਾ. ਨਿਸ਼ਾਨ ਸਿੰਘ ਉੱਥੇ ਇੱਕ ਵਚਨਬੱਧ ਸਿਪਾਹੀ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

 

 

ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕੇ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੂੰ ਹਲਕਾ ਬੁਢਲਾਡਾ ਤੋਂ ਉਮੀਦਵਾਰ ਵਜੋਂ ਕਾਮਯਾਬ ਬਣਾਉਣ ਲਈ ਸਮੂਹ ਹਲਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ ਗਈ ਹੈ।

ਪਾਰਟੀ ਵਲੋਂ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਸੀ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਸਾਬਕਾ ਇੰਚਾਰਜ ਡਾ. ਨਿਸ਼ਾਨ ਸਿੰਘ ਹਾਕਮਵਾਲਾ, ਜਿਨ੍ਹਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਬੁੱਧਵਾਰ ਨੂੰ ਮੁੜ ਸਰਗਰਮ ਸਿਆਸਤ ਵਿੱਚ ਵਾਪਸੀ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼