Punjab

635 ਕਿਲੋਮੀਟਰ ਦੀ ਸਾਈਕਲ ਯਾਤਰਾ ਦੇ ਸਮਾਪਤੀ ਸਮਾਗਮ ‘ਤੇ ਖੰਨਾ ‘ਚ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੰਚ ਤੋਂ ਮਾਨ ਸਰਕਾਰ ਨੂੰ ਘੇਰਿਆ

635 ਕਿਲੋਮੀਟਰ ਦੀ ਸਾਈਕਲ ਯਾਤਰਾ ਦੇ ਸਮਾਪਤੀ ਸਮਾਗਮ 'ਤੇ ਖੰਨਾ 'ਚ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੰਚ ਤੋਂ ਮਾਨ ਸਰਕਾਰ ਨੂੰ ਘੇਰਿਆ

ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਪਹਿਲੇ ਪੜਾਅ ਦਾ ਸਮਾਪਨ ਖੰਨਾ ਵਿੱਚ ਵੱਡੀ ਰੈਲੀ ਨਾਲ ਕੀਤਾ। ਚੰਨੀ ਨੇ ਦਾਅਵਾ ਕੀਤਾ ਕਿ ਅੱਠ ਦਿਨਾਂ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰੀਬ 635 ਕਿਲੋਮੀਟਰ ਦੀ ਸਾਈਕਲ ਯਾਤਰਾ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸਮਾਪਤੀ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਨੇ ਪ੍ਰੋਗਰਾਮ ਨੂੰ ਸਿਆਸੀ ਸ਼ਕਤੀ ਪ੍ਰਦਰਸ਼ਨ ਦਾ ਰੂਪ ਦੇ ਦਿੱਤਾ।

ਵੜਿੰਗ ਨੇ ਚੰਨੀ ਨੂੰ ਦਿੱਤੀ ਵਧਾਈ

ਸਾਬਕਾ ਮੁੱਖ ਮੰਤਰੀ ਚੰਨੀ ਨੇ ਕਾਂਗਰਸ ਦੀ ਇੱਕਜੁਟਤਾ ਦਾ ਸੰਦੇਸ਼ ਦਿੱਤਾ। ਜਦੋਂ ਰਾਜਾ ਵੜਿੰਗ ਸਟੇਜ ਤੋਂ ਭਾਸ਼ਣ ਦੇ ਰਹੇ ਸੀ ਤਾਂ ਉਸ ਸਪੀਚ ਨੂੰ ਚੰਨੀ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਤੇ ਸਾਂਝਾ ਕੀਤਾ ਗਿਆ ਹੈ। ਇਸ ਮੌਕੇ ਸਪੀਚ ਵਿੱਚ ਰਾਜਾ ਵੜਿੰਗ ਵੱਲੋਂ ਵੀ ਚੰਨੀ ਦੀ ਸਾਇਕਲ ਯਾਤਰਾ ਦਾ ਜ਼ਿਕਰ ਕੀਤਾ ਗਿਆ ਅਤੇ ਚੰਨੀ ਨੂੰ ਸਾਇਕਲ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਵਧਾਈ ਵੀ ਦਿੱਤੀ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਸਾਰੇ ਇਕੱਠੇ ਚੋਣ ਲੜਾਂਗੇ।

‘ਸਚਿਨ ਪਾਇਲਟ ਮੈਨੂੰ ਦਬਕਾ ਮਾਰ ਦਿੰਦੇ’

ਇਸ ਮੌਕੇ ਰਾਜਾ ਵੜਿੰਗ ਨੇ ਸਚਿਨ ਪਾਇਲਟ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ “ਸਚਿਨ ਪਾਇਲਟ ਮੇਰੇ ਵੱਡੇ ਭਾਈ ਹਨ। ਕਦੇ-ਕਦੇ ਉਹ ਮੈਨੂੰ ਦਬਕਾ ਵੀ ਮਾਰ ਦਿੰਦੇ ਹਨ। ਇੱਕ ਹੀ ਬੰਦਾ ਪੰਜਾਬ ਵਿੱਚ ਹੈ ਜੋ ਦਬਕਾ ਮਾਰ ਸਕਦਾ ਹੈ ਉਹ ਸਚਿਨ ਪਾਇਲਟ ਹੈ ਅਤੇ ਮੈਂ ਦਬਕਾ ਮੰਨ ਵੀ ਲੈਂਦਾ ਹਾਂ। ਤਕੜੇ ਹੋ ਕੇ ਰਾਹੁਲ ਗਾਂਧੀ ਅਤੇ ਸਚਿਨ ਪਾਇਲਟ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਲੈ ਕੇ ਆਵਾਂਗੇ।”

 

ਨਕੋਦਰ ਪਹੁੰਚੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਰੈਲੀ - news

ਰੈਲੀ ਰਾਹੀਂ ਇੱਕਜੁਟਤਾ ਦਾ ਸੰਦੇਸ਼

ਰੈਲੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਸੂਬਾ ਪ੍ਰਧਾਨ ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ, ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕਾਕਾ ਰਣਦੀਪ ਸਿੰਘ, ਰਾਜ ਸਭਾ ਮੈਂਬਰ ਪਵਨ ਖੇੜਾ ਅਤੇ ਕਾਂਗਰਸ ਦੀ ਕੌਮੀ ਸਕੱਤਰ ਹਿਨਾ ਕਾਂਵੜੇ ਸਮੇਤ ਕਈ ਆਗੂ ਪਹੁੰਚੇ। ਸੰਸਦ ਮੈਂਬਰ ਰਾਜਾ ਵੜਿੰਗ ਨੇ ਚੰਨੀ ਨਾਲ ਸਾਈਕਲ ਚਲਾ ਕੇ ਯਾਤਰਾ ਵਿੱਚ ਹਿੱਸਾ ਲਿਆ। ਕਾਂਗਰਸੀ ਆਗੂਆਂ ਦੀ ਇਕੱਠੀ ਮੌਜੂਦਗੀ ਨੂੰ ਪਾਰਟੀ ਦੀ ਏਕਤਾ ਦੇ ਸੰਦੇਸ਼ ਵਜੋਂ ਪੇਸ਼ ਕੀਤਾ ਗਿਆ।

ਮਾਨ ਸਰਕਾਰ ‘ਤੇ ਚੰਨੀ ਦਾ ਹਮਲਾ

ਰੈਲੀ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਇਲਜ਼ਾਮ ਲਾਇਆ ਕਿ “ਪੰਜਾਬ ਦੇ ਲੋਕ 2022 ਵਿੱਚ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲੈ ਕੇ ਆਏ ਸਨ, ਪਰ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।” ਚੰਨੀ ਨੇ ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਉਦਯੋਗਾਂ ਦੀ ਘਾਟ ਨੂੰ ਲੈ ਕੇ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਦੇ ਫੈਸਲਿਆਂ ਵਿੱਚ ਦਿੱਲੀ ਦੇ ਆਗੂਆਂ ਦਾ ਦਖ਼ਲ ਵਧ ਗਿਆ ਹੈ ਅਤੇ ਸੂਬੇ ਦੇ ਹਿੱਤਾਂ ਦੀ ਅਣਦੇਖੀ ਹੋ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼