Punjab

ਮੋਹਾਲੀ ਅਦਾਲਤ ਵੱਲੋ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਨਹੀਂ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ

ਮੋਹਾਲੀ ਅਦਾਲਤ ਵੱਲੋ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਨਹੀਂ ਮਿਲੀ ਵਿਦੇਸ਼ ਜਾਣ ਦੀ ਮਨਜ਼ੂਰੀ

ਬਿਕਰਮ ਮਜੀਠੀਆ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਇਜਾਜ਼ਤ,ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਦੀ ਅਰਜ਼ੀ ’ਤੇ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਵਿਜੀਲੈਂਸ ਨੇ ਯਾਤਰਾ ਦੇ ਵੇਰਵੇ ਅਧੂਰੇ ਦੱਸੇ, 23 ਨਵੰਬਰ ਨੂੰ ਅਗਲੀ ਸੁਣਵਾਈ।

ਵਿਦੇਸ਼ ਯਾਤਰਾ ਦੇ ਵੇਰਵੇ ਨਹੀਂ ਦਿੱਤੇ: ਵਿਜੀਲੈਂਸ

ਸੁਣਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਲੀਲ ਦਿੱਤੀ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਪ੍ਰਸਤਾਵਿਤ ਵਿਦੇਸ਼ ਯਾਤਰਾ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਵਿਜੀਲੈਂਸ ਮੁਤਾਬਕ, ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਉਹ ਕਿਸ ਫਲਾਈਟ ਰਾਹੀਂ ਵਿਦੇਸ਼ ਜਾਣਗੇ ਅਤੇ ਕਿਸ ਸ਼ਹਿਰ ਦਾ ਦੌਰਾ ਕਰਨ ਦੀ ਯੋਜਨਾ ਹੈ।

Bikram Majithia ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ, 23 ਨਵੰਬਰ ਨੂੰ ਅਗਲੀ ਸੁਣਵਾਈ

ਵਿਜੀਲੈਂਸ ਨੇ ਯਾਤਰਾ ਦੇ ਵੇਰਵੇ ਅਧੂਰੇ ਹੋਣ ਦਾ ਦਿੱਤਾ ਹਵਾਲਾ

ਵਿਜੀਲੈਂਸ ਬਿਊਰੋ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਦਲੀਲ ਦਿੱਤੀ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਉਹ ਕਿਸ ਫਲਾਈਟ ਰਾਹੀਂ ਵਿਦੇਸ਼ ਜਾਣਗੇ ਅਤੇ ਉੱਥੇ ਕਿਸ ਸ਼ਹਿਰ ਵਿੱਚ ਜਾਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵਿਦੇਸ਼ ਵਿੱਚ ਕਿਸ ਥਾਂ ‘ਤੇ ਠਹਿਰਨਾ ਹੈ, ਇਸ ਬਾਰੇ ਵੀ ਕੋਈ ਵੇਰਵਾ ਨਹੀਂ ਦਿੱਤਾ ਗਿਆ ਹੈ। ਵਿਜੀਲੈਂਸ ਦਾ ਕਹਿਣਾ ਹੈ ਕਿ ਯਾਤਰਾ ਨਾਲ ਜੁੜੀਆਂ ਇਨ੍ਹਾਂ ਬੁਨਿਆਦੀ ਅਤੇ ਜ਼ਰੂਰੀ ਜਾਣਕਾਰੀਆਂ ਤੋਂ ਬਿਨਾਂ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ‘ਤੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ।

ਦਸੰਬਰ ਮਹੀਨੇ ਵਿਦੇਸ਼ ਜਾਣਾ ਚਾਹੁੰਦੇ ਹਨ ਮਜੀਠੀਆ

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਦਸੰਬਰ ਮਹੀਨੇ ਵਿੱਚ ਵਿਦੇਸ਼ ਜਾਣ ਦੀ ਇਜਾਜ਼ਤ ਮੰਗਦਿਆਂ ਮੋਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਹਨ। ਅਦਾਲਤ ਵੱਲੋਂ ਲਗਾਈਆਂ ਗਈਆਂ ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ, ਵਿਦੇਸ਼ ਯਾਤਰਾ ‘ਤੇ ਜਾਣ ਤੋਂ ਪਹਿਲਾਂ ਉਨ੍ਹਾਂ ਲਈ ਅਦਾਲਤ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੈ। ਇਸੇ ਨਿਯਮ ਤਹਿਤ ਉਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਲਗਾਈ ਸੀ, ਜਿਸ ‘ਤੇ ਹੁਣ 23 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੋਬਾਈਲ ਰਿਲੀਜ਼ ਅਤੇ ਸਪਲੀਮੈਂਟਰੀ ਚਾਰਜਸ਼ੀਟ ‘ਤੇ ਵੀ ਮਾਮਲੇ

ਇਸ ਤੋਂ ਇਲਾਵਾ ਮੋਹਾਲੀ ਅਦਾਲਤ ਵਿੱਚ ਮਜੀਠੀਆ ਵੱਲੋਂ ਆਪਣਾ ਜ਼ਬਤ ਕੀਤਾ ਗਿਆ ਮੋਬਾਈਲ ਫ਼ੋਨ ਰਿਲੀਜ਼ ਕਰਵਾਉਣ ਲਈ ਲਗਾਈ ਗਈ ਪਟੀਸ਼ਨ ‘ਤੇ ਵੀ ਸੁਣਵਾਈ ਹੋਈ। ਉਨ੍ਹਾਂ ਨੇ 4 ਜੁਲਾਈ 2026 ਨੂੰ ਮੋਬਾਈਲ ਵਾਪਸ ਲੈਣ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਵਿਜੀਲੈਂਸ ਬਿਊਰੋ ਨੇ 29 ਅਗਸਤ 2026 ਨੂੰ ਆਪਣਾ ਜਵਾਬ ਦਾਖ਼ਲ ਕੀਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਨੂੰ ਹੋਵੇਗੀ। ਇਹ ਮੋਬਾਈਲ ਫ਼ੋਨ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਦੌਰਾਨ ਵਿਜੀਲੈਂਸ ਵੱਲੋਂ ਜ਼ਬਤ ਕੀਤਾ ਗਿਆ ਸੀ।

ਦੂਜੇ ਪਾਸੇ, ਇਸੇ ਮਾਮਲੇ ਨਾਲ ਜੁੜੇ ਇੱਕ ਹੋਰ ਮੁਕੱਦਮੇ ਵਿੱਚ ਦੂਜੇ ਮੁਲਜ਼ਮ ਗਜਪਤ ਸਿੰਘ ਗਰੇਵਾਲ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਦਾਖ਼ਲ ਕੀਤੀ ਗਈ ਸਪਲੀਮੈਂਟਰੀ ਚਾਰਜਸ਼ੀਟ ‘ਤੇ ਵੀ ਅੱਜ ਅਦਾਲਤ ਵਿੱਚ ਸੁਣਵਾਈ ਹੋਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼