Punjab

ਪੰਜਾਬ ‘ਚ ਠੰਢ ਨੇ ਫੜਿਆ ਜ਼ੋਰ, ਕਈ ਜ਼ਿਲ੍ਹਿਆਂ ’ਚ ਪਈ ਸੰਘਣੀ ਧੁੰਦ

ਪੰਜਾਬ 'ਚ ਠੰਢ ਨੇ ਫੜਿਆ ਜ਼ੋਰ, ਕਈ ਜ਼ਿਲ੍ਹਿਆਂ ’ਚ ਪਈ ਸੰਘਣੀ ਧੁੰਦ
 ਠੰਢ ਵਧਣ ਦੇ ਨਾਲ-ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਪੈਣ ਲੱਗੀ ਹੈ। ਐਤਵਾਰ ਨੂੰ ਲੁਧਿਆਣਾ, ਮੋਗਾ, ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿਚ ਸਵੇਰੇ ਸੱਤ ਵਜੇ ਤੱਕ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿਸਣ ਹੱਦ ਘੱਟ ਰਹੀ। ਲੁਧਿਆਣਾ ਵਿਚ ਦਿਸਣ ਹੱਦ 50 ਮੀਟਰ ਦੇ ਆਸ-ਪਾਸ ਰਹੀ, ਜਦਕਿ ਕਈ ਇਲਾਕਿਆਂ ਵਿਚ ਇਹ 100 ਤੋਂ 150 ਮੀਟਰ ਵਿਚਾਲੇ ਦਰਜ ਕੀਤੀ ਗਈ। ਓਧਰ, ਘੱਟੋ-ਘੱਟ ਤਾਪਮਾਨ ਵਿਚ ਲਗਾਤਾਰ ਗਿਰਾਵਟ ਜਾਰੀ ਹੈ। ਫ਼ਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 8.0 ਡਿਗਰੀ, ਪਠਾਨਕੋਟ ਵਿਚ 8.6 ਡਿਗਰੀ, ਅੰਮ੍ਰਿਤਸਰ, ਬਠਿੰਡਾ ਅਤੇ ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ 8.6 ਡਿਗਰੀ, ਲੁਧਿਆਣਾ ਵਿਚ 8.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜਦਕਿ ਪਟਿਆਲਾ ਵਿਚ 10.8 ਡਿਗਰੀ, ਰੂਪਨਗਰ ਵਿਚ 12.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 25 ਤੋਂ 26 ਡਿਗਰੀ ਸੈਲਸੀਅਸ ਵਿਚਾਲੇ ਰਿਹਾ। ਫ਼ਰੀਦਕੋਟ ਵਿਚ 26.0 ਡਿਗਰੀ, ਪਠਾਨਕੋਟ ਵਿਚ 24.4 ਡਿਗਰੀ, ਅੰਮ੍ਰਿਤਸਰ ਵਿਚ 24.0 ਡਿਗਰੀ, ਹੁਸ਼ਿਆਰਪੁਰ ਵਿਚ 26.1 ਡਿਗਰੀ ਅਤੇ ਬਠਿੰਡਾ ਵਿਚ ਵੀ 26.1 ਡਿਗਰੀ ਤਾਪਮਾਨ ਰਿਹਾ। ਲੁਧਿਆਣਾ ਵਿਚ 25.5 ਡਿਗਰੀ, ਪਟਿਆਲਾ ਵਿਚ 27.4 ਡਿਗਰੀ, ਰੂਪਨਗਰ ਵਿਚ 25.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।
Punjab, Haryana Weather, Punjab Weather Updates, Haryana Weather Updates: Punjab, Haryana Shiver As Intense Cold Weather Conditions Prevail

ਮੌਸਮ ਵਿਭਾਗ ਦੇ ਪੇਸ਼ੀਨਗੋਈ ਮੁਤਾਬਕ 25 ਨਵੰਬਰ ਤੱਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਧੁੰਦ ਦਾ ਪ੍ਰਭਾਵ ਵਧੇਰੇ ਹੋ ਸਕਦਾ ਹੈ। ਇਸ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 26 ਦਸੰਬਰ ਤੋਂ ਕਈ ਜ਼ਿਲ੍ਹਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਕਾਰਨ ਸਵੇਰੇ ਅਤੇ ਦੇਰ ਰਾਤ ਠੰਢ ਵਧਣ ਦੀ ਸੰਭਾਵਨਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼