Punjab

ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿੱਚ ਵਾਪਸੀ , 3 ਸਾਲ ਦੀ ਮੁਅੱਤਲੀ ਪਰਗਟ ਸਿੰਘ ਨੇ ਕੀਤੀ ਰੱਦ,  

ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿੱਚ ਵਾਪਸੀ , 3 ਸਾਲ ਦੀ ਮੁਅੱਤਲੀ ਪਰਗਟ ਸਿੰਘ ਨੇ ਕੀਤੀ ਰੱਦ,  

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਕਾਂਗਰਸ ਕਾਫੀ ਜਿਆਦਾ ਸਰਗਰਮ ਹੋ ਗਈ ਹੈ। ਇਸੇ ਵਿਚਾਲੇ ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਾਰਟੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ 21 ਨਵੰਬਰ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਉਨ੍ਹਾਂ ਦੀ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ। ਜਲਾਲਪੁਰ ਨੂੰ ਅਗਸਤ 2026 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਤਿੰਨ ਸਾਲ ਲਈ ਮੁਅੱਤਲ ਕੀਤਾ ਗਿਆ ਸੀ।

ਜੁਲਾਈ ਵਿੱਚ ਦਿੱਤੇ ਬਿਆਨਾਂ ਤੋਂ ਬਾਅਦ ਵਿਵਾਦ

ਮਦਨ ਲਾਲ ਜਲਾਲਪੁਰ ਨੇ ਜੁਲਾਈ 2026 ਵਿੱਚ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਤੇ ਸਵਾਲ ਚੁੱਕੇ ਸਨ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਬਾਰੇ ਵੀ ਟਿੱਪਣੀਆਂ ਕੀਤੀਆਂ ਸਨ। ਜਲਾਲਪੁਰ ਨੇ ਪਾਰਟੀ ਦੀ ਸੂਬਾਈ ਅਗਵਾਈ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ‘ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਦੇ ਬਿਆਨਾਂ ਨੂੰ ਪਾਰਟੀ ਅਨੁਸ਼ਾਸਨ ਦੇ ਖ਼ਿਲਾਫ਼ ਮੰਨਦਿਆਂ ਅਨੁਸ਼ਾਸਨੀ ਕਮੇਟੀ ਨੇ ਕਾਰਵਾਈ ਸ਼ੁਰੂ ਕੀਤੀ ਸੀ।

Madan Lal Jalalpur return to Congress

6 ਜੁਲਾਈ ਨੂੰ ਜਾਰੀ ਕੀਤਾ ਸੀ ‘ਕਾਰਨ ਦੱਸੋ’ ਨੋਟਿਸ

ਜਲਾਲਪੁਰ ਦੇ ਬਿਆਨਾਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ 6 ਜੁਲਾਈ ਨੂੰ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਵਿੱਚ ਤਿੰਨ ਦਿਨਾਂ ਦੇ ਅੰਦਰ ਜਵਾਬ ਮੰਗਿਆ ਗਿਆ ਸੀ। ਕਮੇਟੀ ਨੇ ਉਨ੍ਹਾਂ ਦੇ ਜਵਾਬ ‘ਤੇ ਵਿਚਾਰ ਕਰਨ ਤੋਂ ਬਾਅਦ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤਿੰਨ ਸਾਲ ਲਈ ਮੁਅੱਤਲ ਕਰਨ ਦਾ ਫੈਸਲਾ ਲਿਆ ਸੀ। ਅਗਸਤ ਵਿੱਚ ਇਹ ਕਾਰਵਾਈ ਜਨਤਕ ਕੀਤੀ ਗਈ ਸੀ।

ਚਰਨਜੀਤ ਸਿੰਘ ਚੰਨੀ ਨੇ ਵੀ ਕੀਤੀ ਸੀ ਮੁਅੱਤਲੀ ਰੱਦ ਕਰਨ ਦੀ ਮੰਗਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੇ ਹੱਕ ਵਿੱਚ ਸਾਹਮਣੇ ਆਏ ਸਨ। ਚੰਨੀ ਨੇ ਜਲਾਲਪੁਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਮੁਅੱਤਲੀ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਨੂੰ ਤਜਰਬੇਕਾਰ ਆਗੂਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। ਚੰਨੀ ਨੇ ਇਸ ਮਾਮਲੇ ਨੂੰ ਪਾਰਟੀ ਹਾਈਕਮਾਂਡ ਕੋਲ ਉਠਾਉਣ ਦੀ ਗੱਲ ਵੀ ਕਹੀ ਸੀ। ਪਰਗਟ ਸਿੰਘ ਨੇ ਜਾਰੀ ਕੀਤਾ ਬਹਾਲੀ ਦਾ ਪੱਤਰਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 21 ਨਵੰਬਰ ਨੂੰ ਜਾਰੀ ਪੱਤਰ ਰਾਹੀਂ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਉਨ੍ਹਾਂ ਦੀ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤੀ ਗਈ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਂਦੀ ਹੈ। ਇਸ ਹੁਕਮ ਵਿੱਚ ਮੁਅੱਤਲੀ ਵਾਪਸ ਲੈਣ ਦਾ ਕੋਈ ਖ਼ਾਸ ਕਾਰਨ ਨਹੀਂ ਦੱਸਿਆ ਗਿਆ ਹੈ। 2027 ਦੀਆਂ ਚੋਣਾਂ ਤੋਂ ਪਹਿਲਾਂ ਅਹਿਮ ਫੈਸਲਾਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਦਨ ਲਾਲ ਜਲਾਲਪੁਰ ਦੀ ਪਾਰਟੀ ਵਿੱਚ ਵਾਪਸੀ ਨੂੰ ਪੰਜਾਬ ਕਾਂਗਰਸ ਦੇ ਸਿਆਸੀ ਸਮੀਕਰਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਲਾਲਪੁਰ ਘਨੌਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਪਟਿਆਲਾ ਖੇਤਰ ਵਿੱਚ ਉਨ੍ਹਾਂ ਦੀ ਸਿਆਸੀ ਸਰਗਰਮੀ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਮੁਅੱਤਲੀ ਰੱਦ ਹੋਣ ਤੋਂ ਬਾਅਦ ਪਾਰਟੀ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਰਹਿੰਦੀ ਹੈ ਅਤੇ ਕੀ ਉਨ੍ਹਾਂ ਨੂੰ ਸੰਗਠਨ ਵਿੱਚ ਕੋਈ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼