Punjab

ਕਾਨੂੰਨ ਦੇ ਰਖਵਾਲੇ ਬਣੇ ਮੁਲਜ਼ਮ: ਅਗਵਾ ਕੇਸ ਦਬਾਉਣ ਦੇ ਦੋਸ਼ ਹੇਠ ਲੁਧਿਆਣਾ ਦੀ ਮਹਿਲਾ SHO ‘ਤੇ FIR ਦੇ ਹੁਕਮ

ਕਾਨੂੰਨ ਦੇ ਰਖਵਾਲੇ ਬਣੇ ਮੁਲਜ਼ਮ: ਅਗਵਾ ਕੇਸ ਦਬਾਉਣ ਦੇ ਦੋਸ਼ ਹੇਠ ਲੁਧਿਆਣਾ ਦੀ ਮਹਿਲਾ SHO 'ਤੇ FIR ਦੇ ਹੁਕਮ

ਹੁਣ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਐੱਸਐੱਚਓ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਏਸੀਪੀ ਸਿਵਲ ਲਾਈਨਜ਼ ਸਰਬਜੀਤ ਸਿੰਘ ਨੂੰ ਵੀ 23 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਐੱਫਆਈਆਰ ਸਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਅਦਾਲਤੀ ਹੁਕਮਾਂ ਦੀ ਵਾਰ-ਵਾਰ ਅਣਦੇਖੀ ਕਰਨ ’ਤੇ ਥਾਣਾ ਮਾਡਲ ਟਾਊਨ ਦੀ ਐੱਸਐੱਚਓ ਇੰਸਪੈਕਟਰ ਗੁਰਸ਼ਿੰਦਰ ਕੌਰ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਗਵਾ ਨਾਲ ਜੁੜੇ ਇਕ ਮਾਮਲੇ ਵਿੱਚ ਰਿਪੋਰਟ ਪੇਸ਼ ਨਾ ਕਰਨ ’ਤੇ ਪਹਿਲਾਂ ਜ਼ਿਲ੍ਹਾ ਅਦਾਲਤ ਨੇ ਐੱਸਐੱਚਓ ਨੂੰ ਭਗੌੜਾ ਐਲਾਨ ਦਿੱਤਾ ਸੀ। ਹੁਣ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਐੱਸਐੱਚਓ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਏਸੀਪੀ ਸਿਵਲ ਲਾਈਨਜ਼ ਸਰਬਜੀਤ ਸਿੰਘ ਨੂੰ ਵੀ 23 ਨਵੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਐੱਫਆਈਆਰ ਸਬੰਧੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਅਗਵਾ ਮਾਮਲੇ ’ਚ ਰਿਪੋਰਟ ਦਬਾਉਣੀ ਪਈ ਭਾਰੀ, ਲੁਧਿਆਣਾ ਦੀ ਮਹਿਲਾ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ

2022 ਵਿੱਚ ਅਦਾਲਤ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ

ਇਹ ਮਾਮਲਾ ਰਮਨਦੀਪ ਕੌਰ ਵੱਲੋਂ ਸਾਲ 2022 ਵਿੱਚ ਰਛਪਾਲ ਸਿੰਘ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨਕਰਤਾ ਨੇ ਮੁਲਜ਼ਮ ਖ਼ਿਲਾਫ਼ ਧੋਖਾਧੜੀ, ਵਿਸ਼ਵਾਸਘਾਤ ਅਤੇ ਅਗਵਾ ਨਾਲ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਸੀ। ਅਦਾਲਤ ਨੇ 6 ਫਰਵਰੀ 2025 ਨੂੰ ਥਾਣਾ ਮਾਡਲ ਟਾਊਨ ਦੇ ਐੱਸਐੱਚਓ ਨੂੰ ਮਾਮਲੇ ਵਿੱਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਬਾਵਜੂਦ ਰਿਪੋਰਟ ਦਾਇਰ ਨਹੀਂ ਕੀਤੀ ਗਈ। ਇਸ ਤੋਂ ਬਾਅਦ ਵੀ ਕਈ ਵਾਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ, ਪਰ ਹੁਕਮਾਂ ਦੀ ਪਾਲਣਾ ਨਹੀਂ ਹੋਈ। ਇਸ ਮਗਰੋਂ 6 ਮਈ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਅਤੇ 6 ਅਗਸਤ ਨੂੰ ਐੱਸਐੱਚਓ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ।

 

ਤਨਖ਼ਾਹ ਅਟੈਚ ਕਰਨ ਦੇ ਬਾਵਜੂਦ ਨਹੀਂ ਆਈ ਰਿਪੋਰਟ

ਅਦਾਲਤ ਨੇ ਐੱਸਐੱਚਓ ’ਤੇ ਰਿਪੋਰਟ ਪੇਸ਼ ਕਰਨ ਲਈ ਦਬਾਅ ਬਣਾਉਣ ਵਾਸਤੇ ਉਨ੍ਹਾਂ ਦੀ ਤਨਖ਼ਾਹ ਅਟੈਚ ਕਰਨ ਦੇ ਹੁਕਮ ਵੀ ਦਿੱਤੇ ਸਨ। ਇਸ ਦੇ ਬਾਵਜੂਦ ਰਿਪੋਰਟ ਦਾਇਰ ਨਹੀਂ ਕੀਤੀ ਗਈ। 6 ਨਵੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ। ਏਸੀਪੀ ਸਿਵਲ ਲਾਈਨਜ਼ ਸਰਬਜੀਤ ਸਿੰਘ ਨੇ ਕਿਹਾ ਕਿ ਅਦਾਲਤ ਦੇ ਹੁਕਮ ਉਨ੍ਹਾਂ ਦੇ ਧਿਆਨ ਵਿੱਚ ਆ ਗਏ ਹਨ। ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਅਤੇ ਅਗਲੀ ਸੁਣਵਾਈ ਤੱਕ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਰਿਪੋਰਟ ਪੇਸ਼ ਕੀਤੀ ਜਾਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼