Punjab

SAD BJP alliance : ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦਾ ਐਲਾਨ, ਸ਼ਾਹ ਬੋਲੇ – ਵੱਡਾ ਭਰਾ ਹੀ ਹੋਵੇਗਾ ਮੁੱਖ ਮੰਤਰੀ

SAD BJP alliance : ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦਾ ਐਲਾਨ, ਸ਼ਾਹ ਬੋਲੇ - ਵੱਡਾ ਭਰਾ ਹੀ ਹੋਵੇਗਾ ਮੁੱਖ ਮੰਤਰੀ

SAD BJP alliance Live Updates : ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਭਾਜਪਾ ਗਠਜੋੜ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ‘ਅੱਜ ਗੁਰਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰੂ ਸਾਹਿਬ ਨੇ ਅਪਾਰ ਕ੍ਰਿਪਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੀ ਇਸ ਸਦੀਵੀਂ ਸਾਂਝ ਨੂੰ ਹੋਰ ਮਜ਼ਬੂਤੀ ਦੀ ਅਸੀਸ ਬਖ਼ਸ਼ਿਸ਼ ਕੀਤੀ ਹੈ। ਇਸ ਲਈ ਮੈਂ ਗੁਰੂ ਸਾਹਿਬ ਦਾ ਕੋਟਿ-ਕੋਟਿ ਸ਼ੁਕਰਾਨਾ ਕਰਦਾ ਹਾਂ।ਅਕਾਲੀ-ਭਾਜਪਾ ਦਾ ਇਹ ਗੱਠਜੋੜ ਗਵਾਹ ਹੈ ਉਸ ਸਮੇਂ ਦਾ, ਜਦੋਂ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਪੰਜਾਬ ਨੇ ਖੁਸ਼ਹਾਲੀ ਦਾ ਦੌਰ ਹੰਢਾਇਆ ਸੀ। ਪੰਜਾਬ ਦੀ ਭਲਾਈ ਪ੍ਰਤੀ ਇਸ ਗੱਠਜੋੜ ਦੀ ਸੋਚ, ਸੰਕਲਪ ਅਤੇ ਦ੍ਰਿੜ ਇਰਾਦੇ 2027 ਵਿੱਚ ਮੁੜ ਉਹੀ ਤਰੱਕੀ ਅਤੇ ਵਿਕਾਸਸ਼ੀਲ ਦੌਰ ਵਾਪਸ ਲੈ ਕੇ ਆਉਣਗੇ। ਮੈਂ ਇਹ ਯਕੀਨ ਨਾਲ਼ ਕਹਿ ਸਕਦਾ ਹਾਂ ਕਿ ਪੰਜਾਬ ਆਉਣ ਵਾਲੇ ਸਮੇਂ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣਨ ‘ਤੇ ਵਿਕਾਸ ਅਤੇ ਬੁਲੰਦੀਆਂ ਦੇ ਸਿਖ਼ਰ ਅਤੇ ਅਟੁੱਟ ਭਾਈਚਾਰਕ ਸਾਂਝ ਵਾਲਾ ਸਮਾਂ ਦੇਖੇਗਾ। ਇਸ ਨੂੰ ਹਕੀਕਤ ਬਣਾਉਣ ਲਈ ਅਸੀਂ ਦਿਲੋਂ ਵਚਨਬੱਧ ਹਾਂ।

ਮੈਂ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ , ਸਤਿਕਾਰਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ, ਭਾਜਪਾ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਅਤੇ ਸਮੂਹ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਨੂੰ ਗੱਠਜੋੜ ਦੀ ਦਿਲੋਂ ਮੁਬਾਰਕਬਾਦ ਦਿੰਦਾ ਹਾਂ।

ਪ੍ਰਧਾਨ ਮੰਤਰੀ ਮੋਦੀ ਨੇ ਐਕਸ ਉੱਤੇ ਲਿਖਿਆ “ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਸਭ ਤੋਂ ਪਹਿਲਾਂ! ਮੈਨੂੰ ਬੇਹੱਦ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਐੱਨਡੀਏ ਪਰਿਵਾਰ ਵਿੱਚ ਵਾਪਸ ਪਰਤਿਆ ਹੈ ਅਤੇ ਉਹ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ। ਸਾਡਾ ਇੱਕ ਸੁਭਾਵਿਕ ਗੱਠਜੋੜ ਹੈ, ਜੋ ਇਹ ਯਕੀਨੀ ਬਣਾਏਗਾ ਕਿ ਪੰਜਾਬ ਦੇ ਲੋਕਾਂ ਨੂੰ ਲੋਕ-ਪੱਖੀ ਸਰਕਾਰ ਮਿਲੇ, ਜੋ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ’ਤੇ ਲੈ ਕੇ ਜਾਵੇ। ਅਟਲ ਜੀ, ਅਡਵਾਨੀ ਜੀ ਅਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਸਿੰਜਿਆ ਗਿਆ ਅਕਾਲੀ ਦਲ-ਭਾਜਪਾ ਗੱਠਜੋੜ ਹਮੇਸ਼ਾ ਸਮੇਂ ਦੀ ਕਸੌਟੀ ’ਤੇ ਖਰਾ ਉਤਰਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡਾ ਗੱਠਜੋੜ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰੇਗਾ।”

 

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ ਇਸ ਬਾਰੇ ਰਸਮੀ ਐਲਾਨ ਅੱਜ ਦੁਪਹਿਰ ਲਗਭਗ 1 ਵਜੇ ਦੇ ਕਰੀਬ ਕੀਤਾ ਜਾਵੇਗਾ।

ਦੱਸ ਦੇਈਏ ਕਿ ਅਕਾਲੀ – ਭਾਜਪਾ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਰਚਾਵਾਂ ਅਤੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਨ੍ਹਾਂ ‘ਤੇ ਅੱਜ ਵਿਰਾਮ ਲੱਗ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਮੌਜੂਦ ਰਹਿਣਗੇ।ਜ਼ਿਕਰਯੋਗ ਹੈ ਕਿ 2027 ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਸੀਟਾਂ ਦੀ ਵੰਡ ਨੂੰ ਲੈ ਕੇ ਜੋੜ-ਤੋੜ ਲਾਇਆ ਜਾ ਰਿਹਾ ਸੀ, ਜਿਸ ‘ਤੇ ਹੁਣ ਪਾਰਟੀਆਂ ਦੀ ਸਹਿਮਤੀ ਪਿੱਛੋਂ ਇਹ ਐਲਾਨ ਕਰ ਦਿੱਤਾ ਹੈ। ਹਾਲਾਂਕਿ, ਸੀਟਾਂ ਦੀ ਵੰਡ ਬਾਰੇ ਅੰਤਿਮ ਫੈਸਲਾ 1 ਵਜੇ ਦੇ ਲਗਭਗ ਦੱਸਿਆ ਜਾਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼